ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਅਸਤੀਫ਼ਾ

9

AZAD SOCH:-

Chandigarh,(AZAD SOCH NEWS):- ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲ਼ੀਕਾਂਡ (Kotkapura Golikand) ਮਾਮਲੇ ’ਚ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਵਜ਼ਾਰਤ ਦੀ ਹੋਈ ਮੀਟਿੰਗ ’ਚ ਵੱਡਾ ਰਾਜਸੀ ਧਮਾਕਾ ਹੋਇਆ ਹੈ,ਮੀਟਿੰਗ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar), ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Co-operation Minister Sukhjinder Singh Randhawa) ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਖ਼ੂਬ ਤਲਖ਼ੀ ਹੋਣ ਦੀ ਖ਼ਬਰ ਹੈ।

ਸੂਤਰ ਦੱਸਦੇ ਹਨ ਕਿ ਤਿੰਨੋਂ ਨੇਤਾਵਾਂ ਵਿਚ ਜਦੋਂ ਭਖਵੀਂ ਬਹਿਸ ਹੋਈ ਤਾਂ Punjab Congress ਦੇ ਪ੍ਰਧਾਨ ਸੁਨੀਲ ਜਾਖੜ (Paddy Sunil Jakhar) ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਅਸਤੀਫ਼ਾ ਦੇ ਦਿੱਤਾ,ਭਾਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵੇਂ ਆਗੂਆਂ ਦਾ ਅਸਤੀਫ਼ਾ ਉਸੇ ਵਕਤ ਪਾੜ ਕੇ ਸੁੱਟ ਦਿੱਤਾ ਪਰ ਵੱਡੀ ਗੱਲ ਇਹ ਹੈ ਕਿ ਦੋਵਾਂ ਆਗੂਆਂ ਨੂੰ ਅਸਤੀਫ਼ਾ ਦੇਣ ਦੀ ਨੌਬਤ ਕਿਉਂ ਆਈ।

ਪੜ੍ਹੋ ਹੋਰ ਖ਼ਬਰਾਂ :- ਮੁੱਖ ਮੰਤਰੀ Capt. Amarinder Singh ਨੇ ਸ਼ਹੀਦ ਸੈਨਿਕ ਪ੍ਰਭਜੀਤ ਸਿੰਘ ਅਤੇ ਅਮਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਐਕਸ-ਗ੍ਰੇਸ਼ੀਆ ਅਤੇ ਨੌਕਰੀ ਦਾ ਐਲਾਨ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇੱਥੋਂ ਤਕ ਕਹਿ ਦਿੱਤਾ ਕਿ ਕਾਂਗਰਸ ਨੇ ਬੇਅਦਬੀ ਮਾਮਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਇਸੇ ਮੁੱਦੇ ਨੂੰ ਲੈ ਕੇ ਕਾਂਗਰਸ ਸੱਤਾ ਵਿਚ ਆਈ ਸੀ,ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕਦੀ ਤਾਂ ਉਹ ਅਜਿਹੀ ਸਥਿਤੀ ਵਿਚ ਕੰਮ ਨਹੀਂ ਕਰ ਸਕਦੇ।

ਪੜ੍ਹੋ ਹੋਰ ਖ਼ਬਰਾਂ :- ਕੈਪਟਨ ਵੱਲੋਂ ਜੰਗ ਵਰਗੀ ਕੋਵਿਡ-19 ਸਥਿਤੀ ਨਾਲ ਨਜਿੱਠਣ ਲਈ ਫੌਜ ਦੀ ਪੱਛਮੀ ਕਮਾਂਡ ਵੱਲੋਂ ਪੰਜਾਬ ਦੇ ਬੰਦ ਪਏ Oxygen Plant ਮੁੜ ਕਾਰਜਸ਼ੀਲ ਕਰਨ ਲਈ ਮਦਦ ਦੀ ਪੇਸ਼ਕਸ਼

ਇੰਨਾ ਕਹਿਣ ’ਤੇ ਉਨ੍ਹਾਂ ਆਪਣਾ ਅਸਤੀਫ਼ਾ ਦੇ ਦਿੱਤਾ,ਪ੍ਰਧਾਨ ਸੁਨੀਲ ਜਾਖੜ (Paddy Sunil Jakhar) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਮੇਰਾ ਅਸਤੀਫ਼ਾ ਪ੍ਰਵਾਨ ਕਰਕੇ ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਨੂੰ ਭੇਜ ਦਿੱਤਾ ਜਾਵੇ,ਸੂਤਰ ਦੱਸਦੇ ਹਨ ਕਿ ਮੀਟਿੰਗ ਵਿਚ ਨਵੀਂ ਸਿੱਟ ਬਣਾਉਣ ਲਈ ਸਾਰੇ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੂੰ ਦੇ ਦਿੱਤੇ ਗਏ ਹਨ।

ਪੜ੍ਹੋ ਹੋਰ ਖ਼ਬਰਾਂ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (IG Kunwar Vijay Partap Singh) ਨੂੰ ਲਾਉਣ ਲਈ ਜਦੋਂ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਲਿਆ ਤਾਂ ਰੰਧਾਵਾ ਭੜਕ ਗਏ,ਦੱਸਿਆ ਜਾਂਦਾ ਹੈ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਬਾਕੀ ਚਾਰ ਮੈਂਬਰਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਕਿਉਂ ਪ੍ਰਵਾਨ ਕੀਤਾ ਗਿਆ ਹੈ।

ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (IG Kunwar Vijay Partap Singh) ਦਾ ਅਸਤੀਫ਼ਾ ਪੁੱਜ ਗਿਆ ਸੀ ਤਾਂ ਉਨ੍ਹਾਂ ਨੂੰ ਰਾਜਪਾਲ ਕੋਲ ਜਾਣ ਦਾ ਮੌਕਾ ਕਿਉਂ ਦਿੱਤਾ ਗਿਆ,ਦੱਸਿਆ ਜਾਂਦਾ ਹੈ ਹਾਈ ਕੋਰਟ (High Court) ਵੱਲੋਂ ਰੱਦ ਕੀਤੀ ਰਿਪੋਰਟ ਦੇ ਮਾਮਲੇ ਵਿਚ ਐਡਵੋਕੇਟ ਜਨਰਲ ਅਤੁਲ ਨੰਦਾ (Advocate General Atul Nanda) ਨੇ ਇਸ ਤੋਂ ਆਪਣਾ ਪਿੱਛਾ ਛੁਡਾ ਲਿਆ,ਅਤੁਲ ਨੰਦਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧ ਵਿਚ ਕੋਈ ਫਾਈਲ ਨਹੀਂ ਦਿਖਾਈ ਗਈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *