ਸਿੱਖਿਆ ਮੰਤਰੀ Vijay Inder Singla ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਿੱਖਿਆ ਮੰਤਰੀ Vijay Inder Singla ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਿੱਖਿਆ ਮੰਤਰੀ Vijay Inder Singla ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ Smart Schools ਦਾ ਰੂਪ ਧਾਰਿਆ

ਸਿੱਖਿਆ ਮੰਤਰੀ Vijay Inder Singla ਦੀਆਂ ਕੋਸ਼ਿਸ਼ਾਂ ਸਦਕਾ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ Smart Schools ਦਾ ਰੂਪ ਧਾਰਿਆ

54

AZAD SOCH:-

Chandigarh, 03 May 2021,(AZAD SOCH NEWS):- ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (Education Minister Vijay Inder Singla) ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ (Smart Schools) ਵਿੱਚ ਤਬਦੀਲ ਕਰ ਦਿੱਤਾ ਗਿਆ ਹੈ,ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਤੋਂ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ,ਚਾਲੂ ਵਿਦਿਆਕ ਸੈਸ਼ਨ 2021-22 ਦੌਰਾਨ ਇਹ ਵਾਧਾ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦੀ ਤੋਂ ਵੀ ਵਧੇਰੇ ਹੋ ਗਿਆ ਹੈ।


ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ (Department of School Education) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 12,976 ਸਕੂਲਾਂ ਨੂੰ ਸਮਾਰਟ ਸਕੂਲਾਂ (Smart Schools) ਵਿੱਚ ਬਦਲ ਦਿੱਤਾ ਗਿਆ ਹੈ,ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (Minister Vijay Inder Singla) ਨੇ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿੱਚ ਸਮਾਰਟ ਸਕੂਲ (Smart Schools) ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ,ਇਸ ਮੁਹਿੰਮ ਦੇ ਹੇਠ ਦੋ ਸਾਲਾਂ ਤੋਂ ਵੀ ਘੱਟ ਸਮੇਂ ਤਕਰੀਬਨ 13 ਹਜ਼ਾਰ ਸਕੂਲਾਂ ਦੇ 41336 ਕਲਾਸ ਰੂਮਾਂ ਨੂੰ ਸਮਾਰਟ ਕਲਾਸ (Smart Class) ਰੂਮ ਬਣਾਇਆ ਜਾ ਚੁੱਕਿਆ ਹੈ।

ALSO READ:- NEET PG 2021 की परीक्षा अगले 4 महीनों के लिए की गई PostPoned


ਬੁਲਾਰੇ ਅਨੁਸਾਰ ਸਮਾਰਟ ਸਕੂਲਾਂ (Smart Schools) ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਹੈ,ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ,ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ।

ਸਮਾਰਟ ਸਕੂਲ ਤਕਨਾਲੋਜੀ (Smart School Technology) ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ,ਹਰੇਕ ਸਮਾਰਟ ਸਕੂਲ (Smart Schools) ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ,ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

ALSO READ:-

Punjab LockDown: ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 2 ਮਈ,2021 ਤੋਂ 15 ਮਈ, 2021 ਤੱਕ ਲੌਕਡਾਊਂਨ ਦਾ ਫੈਸਲਾ ਕੀਤਾ! ਪੜ੍ਹੋਂ ਪੂਰੀ ਖ਼ਬਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *