CM ਅਮਰਿੰਦਰ ਸਿੰਘ ਜਾਇਦਾਦ ਨਾਲ ਜੁੜੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ Online Citizen Portal CM ਅਮਰਿੰਦਰ ਸਿੰਘ ਜਾਇਦਾਦ ਨਾਲ ਜੁੜੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ Online Citizen Portal
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM ਵੱਲੋਂ ਕੈਪਟਨ ਅਮਰਿੰਦਰ ਸਿੰਘ ਜਾਇਦਾਦ ਨਾਲ ਜੁੜੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ Online Citizen Portal ਦੀ ਸ਼ੁਰੂਆਤ

CM ਵੱਲੋਂ ਕੈਪਟਨ ਅਮਰਿੰਦਰ ਸਿੰਘ ਜਾਇਦਾਦ ਨਾਲ ਜੁੜੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ Online Citizen Portal ਦੀ ਸ਼ੁਰੂਆਤ

10

AZAD SOCH:-

CHANDIGARH,(AZAD SOCH NEWS):-  ਸੂਬੇ ਭਰ ਦੀਆਂ ਸਾਰੀਆਂ ਸਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨਿਰਵਿਘਨ ਅਤੇ ਸੌਖੇ ਢੰਗ ਨਾਲ ਮੁਹੱਈਆ ਕਰਾਉਣ ਹਿੱਤ ਇੱਕ ਆਨਲਾਈਨ ਸਿਟੀਜ਼ਨ ਪੋਰਟਲ (Online Citizen Portal) ਦੀ ਸ਼ੁਰੂਆਤ ਕੀਤੀ ਗਈ।

ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) (Punjab Urban Development Authority (PUDA)) ਦੀ ਇਸ ਲੋਕ-ਪੱਖੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਦੇ ਨਾਗਰਿਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਹ ਜਾਇਦਾਦ ਦੇ ਮਾਮਲਿਆਂ ਸੰਬੰਧੀ ਸਾਰੀਆਂ ਸੇਵਾਵਾਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਾਪਤ ਕਰ ਸਕਣਗੇ ਜਿਸ ਨਾਲ ਕੰਮ ਵਿੱਚ ਲੱਗਣ ਵਾਲੀ ਦੇਰੀ ਨੂੰ ਘੱਟ ਕਰਨ ਦੇ ਨਾਲ-ਨਾਲ ਅਤੇ ਪ੍ਰਕਿਰਿਆ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇਗਾ।

ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦੇ ਉਦਘਾਟਨ ਸਮੇਂ ਪੇਸ਼ਕਾਰੀ ਕਰਦਿਆਂ ਮਕਾਨ ਉਸਾਰੀ ਵਿਭਾਗ (Department of Housing) ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਪੋਰਟਲ ਨੂੰ ਸਿਸਟਮ ਵਿੱਚ ਬਿਨਾਂ ਕਿਸੇ ਤਬਦੀਲੀ ਦੇ ਹਰੇਕ ਸੇਵਾ ਵਿੱਚ ਕਾਰੋਬਾਰ ਪ੍ਰਕਿਰਿਆ/ਕੰਮ ਦੇ ਪ੍ਰਵਾਹ ਨੂੰ ਸਰਲ ਬਣਾਉਣ ਲਈ ਤਿਆਰ ਕੀਤਾ ਗਿਆ ਹੈ, ਸਾਰੇ ਦਸਤਾਵੇਜ਼ ਅਤੇ ਨੋਟਿੰਗ ਡਿਜ਼ੀਟਲੀ ਹਸਤਾਖਰ (Noting Digitally Signed) ਕੀਤੇ ਹੋਏ ਹਨ ਅਤੇ ਅੰਗੂਠੇ ਨਾਲ ਬਾਇਓਮੀਟ੍ਰਿਕ ਡਿਵਾਈਸ (Biometric Devices) ‘ਤੇ ਨਿਸ਼ਾਨਬੱਧ ਕੀਤਾ ਗਿਆ ਹੈ ਤਾਂ ਜੋ ਇਹ ਕੰਮ ਕਿਸੇ ਹੋਰ ਨੂੰ ਨਾ ਦਿੱਤਾ ਜਾ ਸਕੇ।

ਇਸ ਨਾਲ ਐਕਟਾਂ, ਨਿਯਮਾਂ, ਮਾਸਟਰ ਪਲਾਨਾਂ, ਟੈਂਡਰ/ਨਿਲਾਮੀ ਨੋਟਿਸਾਂ/ਜਾਇਦਾਦ ਮਾਲਕਾਂ ਦੇ ਬਕਾਏ/ਜਾਇਦਾਦ ਦੇ ਵੇਰਵਿਆਂ ਦੀ ਸਾਰੀ ਜਾਣਕਾਰੀ ਇਕੋ ਵੈਬਸਾਈਟ ‘ਤੇ ਉਪਲੱਬਧ ਹੋਵੇਗੀ,ਇਸ ਸਾਫਟਵੇਅਰ ਨੂੰ ਕਿਸੇ ਵੀ ਨਵੀਂ ਸੇਵਾ ਲਈ ਕਿਸੇ ਵੀ ਵਿਭਾਗ ਲਈ ਅਸਾਨੀ ਨਾਲ ਮੁੜ ਤਰਤੀਬ (ਕੌਨਫਿਗਰ) ਦਿੱਤੀ ਜਾ ਸਕਦੀ ਹੈ ਕਿਉਂਜੋ ਮੁੱਖ ਤੌਰ ‘ਤੇ ਸਾਰੀਆਂ ਸਰਕਾਰੀ ਪ੍ਰਕਿਰਿਆਵਾਂ ਇਕੋ ਜਿਹੀਆਂ ਹਨ,ਇਹ ਵਿਲੱਖਣ ਆਨਲਾਈਨ ਪੋਰਟਲ (Online Portal) ਸਮਾਂ-ਬੱਧ ਤਰੀਕੇ ਨਾਲ ਅਰਜ਼ੀ ਦੇਣ ਤੋਂ ਅੰਤਿਮ ਆਊਟਪੁੱਟ ਤੱਕ ਪੂਰੀ ਤਰ੍ਹਾਂ ਕਾਗਜ਼ ਰਹਿਤ ਕੰਮਕਾਜ ਨੂੰ ਯਕੀਨੀ ਬਣਾਏਗਾ।

ਇਨਪੁੱਟ ਫਾਰਮ (Input Form) ਸਾਵਧਾਨੀ ਨਾਲ ਇਕ ਸਾਧਾਰਣ ਫਾਰਮੈਟ ਵਿੱਚ ਤਿਆਰ ਕੀਤੇ ਗਏ ਹਨ ਤਾਂ ਜੋ ਇਕ ਆਮ ਨਾਗਰਿਕ ਨੂੰ ਇਸ ਨੂੰ ਸਮਝਣ ਅਤੇ ਭਰਨ ਦੇ ਯੋਗ ਬਣਾਇਆ ਜਾ ਸਕੇ,ਜਮ੍ਹਾਂ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਹਰੇਕ ਅਰਜ਼ੀ ਦੇ ਸਿਖਰ ‘ਤੇ ਇਸ ਦੀ ਪ੍ਰਕਿਰਿਆ ਅਤੇ ਹਰੇਕ ਪੱਧਰ ‘ਤੇ ਲੱਗਣ ਵਾਲੇ ਸਮੇਂ ਬਾਰੇ ਸਪੱਸ਼ਟ ਤੌਰ ‘ਤੇ ਦੱਸਿਆ ਗਿਆ ਹੈ,ਸਮੁੱਚੀ ਸੰਸਥਾਗਤ ਦਰਜਾਬੰਦੀ ਨੂੰ ਹਰੇਕ ਪੱਧਰ ‘ਤੇ ਤਾਜ਼ਾ ਸਥਿਤੀ ਸਾਫਟਵੇਅਰ (SOFTWARE) ਵਿੱਚ ਦਰਸਾਈ ਗਈ ਹੈ,ਹਰ ਪੱਧਰ ‘ਤੇ ਕਾਰਵਾਈ ਸਮੇਂ ਅਨੁਸਾਰ ਅਤੇ ਅਧਿਕਾਰ ਤੱਕ ਸੀਮਤ ਹੈ।

ਕੋਈ ਵੀ ਵਿਚਕਾਰਲਾ ਪੱਧਰ ਬਿਨੈਕਾਰ ਕੋਲ ਕੋਈ ਸਵਾਲ ਖੜ੍ਹਾ ਨਹੀਂ ਕਰ ਸਕਦਾ ਜਾਂ ਇਸ ਨੂੰ ਵਾਪਸ ਨਹੀਂ ਕਰ ਸਕਦਾ ਜੋ ਇਸ ਸਮੇਂ ਨਾਗਰਿਕਾਂ ਲਈ ਦੇਰੀ ਅਤੇ ਪ੍ਰੇਸ਼ਾਨੀ ਦਾ ਮੁੱਖ ਕਾਰਨ ਹੈ,ਹਰ ਪੱਧਰ ‘ਤੇ ਬਕਾਇਆ (ਪੈਂਡੈਂਸੀ) (Pendency) ਆਪਣੇ ਆਪ ਸਾਰੇ ਉੱਚ ਪੱਧਰਾਂ ‘ਤੇ ਦਰਸਾਇਆ ਜਾਂਦਾ ਹੈ ਅਤੇ ਹਰੇਕ ਬਿਨੈ-ਪੱਤਰ ਨੂੰ ਸਾਰੇ ਸਬੰਧਤ ਵਿਭਾਗਾਂ ਜਿਵੇਂ ਵਿੱਤ, ਅਸਟੇਟ ਅਤੇ ਇੰਜੀਨੀਅਰਿੰਗ (Estate and Engineering) ਵਿੱਚ ਸਮਾਨਾਂਤਰ ਤੌਰ ‘ਤੇ ਭੇਜਿਆ ਜਾਂਦਾ ਹੈ ਅਤੇ ਇਸ ‘ਤੇ ਕਾਰਵਾਈ ਕੀਤੀ ਜਾਂਦੀ ਹੈ ਜੋ ਪ੍ਰਕਿਰਿਆ ਦਾ ਸਮਾਂ ਬਚਾਉਂਦੀ ਹੈ,ਮੁੱਖ ਪ੍ਰਸ਼ਾਸਕ ਅਤੇ ਇੱਕ ਹੋਰ ਅਧਿਕਾਰੀ ਦੇ ਡਿਜ਼ੀਟਲ ਦਸਤਖਤਾਂ ਅਧੀਨ ਡਾਟਾ 256 ਬਿੱਟ ਇਨਕ੍ਰਿਪਟਡ ਹੈ ਅਤੇ ਇਸ ਵਿੱਚ ਕੋਈ ਵੀ ਛੇੜਛਾੜ ਨਹੀਂ ਕੀਤੀ ਜਾ ਸਕਦੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *