ਪੰਜਾਬ ਦੇ ਮੁੱਖ ਮੰਤਰੀ ਕੈਪਟਨ Amarinder Singh ਨੇ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ Amarinder Singh ਨੇ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ Amarinder Sing ਨੇ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ Amarinder Singh ਨੇ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

7

AZAD SOCH:-


Chandigarh, May 8, 2021, (AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸੂਬੇ ਵਿਚ ਕੋਵਿਡ-19 (Covid-19) ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ,ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੂੰ ਲਿਖੇ ਪੱਤਰ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕੋਵਿਡ-19 (Covid-19) ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ (Attendant Posted) ਕਰਨ ਦੀ ਅਪੀਲ ਕੀਤੀ ਹੈ,ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ-19 (Covid-19) ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।

ALSO READ:- Kotkapura Golikand:ਨਵਜੋਤ ਸਿੰਘ ਸਿੱਧੂ ਨੇ CM ਕੈਪਟਨ ਅਮਰਿੰਦਰ ਸਿੰਘ ‘ਤੇ ਫਿਰ ਤੋਂ ਬੋਲਿਆ ਹਮਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ-19 (Covid-19) ਮਰੀਜਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।

ALSO READ:- Kotkapura Shooting Incident: ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਲਈ ਨਵੀਂ S.I.T ਗਠਿਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਸਾਲ ਸੂਬੇ ਦੀ ਕੋਵਿਡ-19 (Covid-19) ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਨੂੰ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ,ਉਨ੍ਹਾਂ ਕਿਹਾ ਕਿ ਇਸ ਸਾਲ ਮਹਾਂਮਾਰੀ ਹੋਰ ਵੀ ਘਾਤਕ ਅਤੇ ਜਾਨ ਲਈ ਖ਼ਤਰਾ ਬਣੀ ਹੋਈ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਸਤਿਸੰਗ ਦੀ ਸਹਾਇਤਾ ਦੀ ਲੋੜ ਹੈ,ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਗਲੀ ਲਹਿਰ ਹੋਰ ਵੀ ਖਤਰਨਾਕ ਹੋਵੇਗੀ ਜਿਸ ਕਰਕੇ ਸਾਰਿਆਂ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ ਤਾਂ ਕਿ ‘ਮਿਸ਼ਨ ਫਤਹਿ’ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *