Kotkapura Shooting Incident: ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ Kotkapura Shooting Incident: ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Kotkapura Shooting Incident: ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਲਈ ਨਵੀਂ S.I.T ਗਠਿਤ

Kotkapura Shooting Incident: ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਲਈ ਨਵੀਂ S.I.T ਗਠਿਤ

19

AZAD SOCH:-

Chandigarh,(AZAD SOCH NEWS):- Kotkapura Shooting Incident: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) (S.I.T) ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਆਈ.ਪੀ.ਐਸ. (Senior IPS) ਅਧਿਕਾਰੀ ਸ਼ਾਮਲ ਕੀਤੇ ਗਏ ਹਨ,ਅਦਾਲਤ ਦੇ ਆਦੇਸ਼ਾਂ ਅਨੁਸਾਰ ਟੀਮ ਨੂੰ ਕੋਟਕਪੂਰਾ ਗੋਲੀਬਾਰੀ ਕਾਂਡ (Kotkapura Shooting Incident) ਦੀ ਜਾਂਚ ਨੂੰ ਤਰਜੀਹੀ ਆਧਾਰ ‘ਤੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ,ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੀਂ ਗਠਿਤ ਐਸ.ਆਈ.ਟੀ. ਵਿੱਚ ਏਡੀਜੀਪੀ/ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ ਸ਼ਾਮਲ ਹਨ ਜੋ ਕੋਟਕਪੂਰਾ ਗੋਲੀਬਾਰੀ (Kotkapura Shooting) ਦੀਆਂ ਘਟਨਾਵਾਂ ਦੇ ਸਬੰਧ ਵਿਚ ਦਰਜ ਦੋ ਐਫਆਈਆਰਜ਼ (Two FIRs) (ਮਿਤੀ 14 ਅਕਤੂਬਰ 2015 ਅਤੇ 7 ਅਗਸਤ, 2018) ਦੀ ਜਾਂਚ ਕਰਨਗੇ।

ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ

ਗ੍ਰਹਿ ਵਿਭਾਗ (Department of Home Affairs) ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਐਸ.ਆਈ.ਟੀ. ਪੰਜਾਬ ਅਤੇ ਹਰਿਆਣਾ ਹਾਈ ਕੋਰਟ (S.I.T. Punjab and Haryana High Court) ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਜਾਂਚ ਵਿੱਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ‘ਤੇ ਦਖਲ ਨਹੀਂ ਦਿੱਤਾ ਜਾਣਾ ਚਾਹੀਦਾ,ਇਸ ਆਦੇਸ਼ ਵਿਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਐਸ.ਆਈ.ਟੀ. (S.I.T) ਸਾਂਝੇ ਤੌਰ ‘ਤੇ ਕੰਮ ਕਰੇਗੀ ਅਤੇ ਇਸਦੇ ਸਾਰੇ ਮੈਂਬਰ ਤਫ਼ਤੀਸ਼ ਦੀ ਸਾਰੀ ਕਾਰਵਾਈ ਅਤੇ ਅੰਤਮ ਰਿਪੋਰਟ ‘ਤੇ ਆਪਣੇ ਦਸਤਖਤ ਕਰਨਗੇ,ਇਸ ਦੇ ਨਾਲ ਹੀ ਆਦੇਸ਼ ਵਿਚ ਕਿਹਾ ਗਿਆ ਹੈ ਕਿ ਐਸ.ਆਈ.ਟੀ. (S.I.T) ਦੇ ਮੈਂਬਰਾਂ ਨੂੰ ਵੀ ਗਵਾਹ ਜਾਂਚ ਅਧਿਕਾਰੀ ਵਜੋਂ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ,ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ।

ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ

ਏਡੀਜੀਪੀ/ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ

ਕਿ ਕਾਨੂੰਨ ਮੁਤਾਬਕ ਐਸ.ਆਈ.ਟੀ. (S.I.T) ਜਾਂਚ ਸਬੰਧੀ ਸੂਬੇ ਦੀ ਕਿਸੇ ਵੀ ਕਾਰਜਕਾਰੀ ਜਾਂ ਪੁਲਿਸ ਅਥਾਰਟੀ (Police Authority) ਨੂੰ ਰਿਪੋਰਟ ਨਹੀਂ ਕਰੇਗੀ ਅਤੇ ਸਿਰਫ਼ ਸਬੰਧਤ ਮੈਜਿਸਟਰੇਟ (Magistrate) ਨੂੰ ਹੀ ਰਿਪੋਰਟ ਕਰੇਗੀ,ਐਸ.ਆਈ.ਟੀ. (S.I.T) ਦੇ ਮੈਂਬਰਾਂ ਨੂੰ ਜਾਂਚ ਦਾ ਕੋਈ ਹਿੱਸਾ ਲੀਕ ਨਾ ਕਰਨ ਅਤੇ ਜਾਂਚ ਦੇ ਵੱਖ-ਵੱਖ ਪਹਿਲੂਆਂ ਬਾਰੇ ਮੀਡੀਆ ਨਾਲ ਗੱਲਬਾਤ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ,ਇਸ ਤੋਂ ਇਲਾਵਾ, ਐਸ.ਆਈ.ਟੀ. (S.I.T) ਦੇ ਮੈਂਬਰ ਚੱਲ ਰਹੀ ਜਾਂਚ ਬਾਰੇ ਕਿਸੇ ਵੱਲੋਂ ਪ੍ਰਗਟ ਕੀਤੇ ਕਿਸੇ ਸ਼ੱਕ ਜਾਂ ਰਾਏ ਦਾ ਸਿੱਧਾ ਜਾਂ ਅਸਿੱਧੇ ਤੌਰ ‘ਤੇ ਜਵਾਬ ਨਹੀਂ ਦੇਣਗੇ,ਬੁਲਾਰੇ ਨੇ ਕਿਹਾ ਕਿ ਐਸ.ਆਈ.ਟੀ. (S.I.T) ਨੂੰ ਜਾਂਚ ਦੇ ਉਦੇਸ਼ ਨਾਲ ਦੂਜੇ ਵਿਅਕਤੀਆਂ ਅਤੇ ਮਾਹਰਾਂ ਦੀ ਸਹਾਇਤਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *