Punjab Youth Development Board ਨੇ ਸੂਬੇ ਭਰ ਵਿੱਚ ਸਫਲਤਾਪੂਰਵਕ 33 ਕੋਵਿਡ-19 Punjab Youth Development Board ਨੇ ਸੂਬੇ ਭਰ ਵਿੱਚ ਸਫਲਤਾਪੂਰਵਕ 33 ਕੋਵਿਡ-19
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Youth Development Board ਨੇ ਸੂਬੇ ਭਰ ਵਿੱਚ ਸਫਲਤਾਪੂਰਵਕ 33 ਕੋਵਿਡ-19 ਟੀਕਾਕਰਨ ਕੈਂਪ ਲਗਾਏ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

Punjab Youth Development Board ਨੇ ਸੂਬੇ ਭਰ ਵਿੱਚ ਸਫਲਤਾਪੂਰਵਕ 33 ਕੋਵਿਡ-19 ਟੀਕਾਕਰਨ ਕੈਂਪ ਲਗਾਏ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

7

AZAD SOCH:-

CHANDIGARH,(AZAD SOCH NEWS):- ਪੰਜਾਬ ਯੂਥ ਵਿਕਾਸ ਬੋਰਡ (Punjab Youth Development Board) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ (Chairman Sukhwinder Singh Bindra) ਨੇ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਬੋਰਡ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 33 ਟੀਕਾਕਰਨ ਕੈਂਪ (33 Immunization Camps) ਲਗਾਏ ਜਾ ਚੁੱਕੇ ਹਨ,ਉਹਨਾਂ ਦੱਸਿਆ ਕਿ ਉਹ ਪੰਜਾਬ ਯੂਥ ਵਿਕਾਸ ਬੋਰਡ (Punjab Youth Development Board) ਦੇ ਸਾਰੇ ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਦੇ ਯੋਗ ਹੋ ਸਕੀਏ।

ਟੀਕਾਕਰਨ ਮੁਹਿੰਮ (Vaccination Campaign) ਨੂੰ ਤੇਜ਼ ਕਰ ਕੇ ਕੋਵਿਡ-19 ਮਹਾਂਮਾਰੀ (Covid-19 Epidemic) ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਿਆਂ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੰਜਾਬ ਯੂਥ ਵਿਕਾਸ ਬੋਰਡ (Punjab Youth Development Board) ਵੱਲੋਂ ਹੁਣ ਤੱਕ ਸੂਬੇ ਭਰ ਵਿੱਚ ਕੁੱਲ 33 ਕੋਵਿਡ-19 ਟੀਕਾਕਰਨ ਕੈਂਪ (33 Covid-19 Vaccination Camp) ਲਗਾਏ ਗਏ ਹਨ,ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕੱਲ੍ਹ ਲੁਧਿਆਣਾ ਦੇ ਦੁੱਗਰੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ (Shaheed Baba Deep Singh Ji Gurdwara Sahib) ਵਿਖੇ ਇਸ ਤਰ੍ਹਾਂ ਦੇ ਦੋ ਕੈਂਪਾਂ ਦਾ ਉਦਘਾਟਨ ਕੀਤਾ ਜਦੋਂਕਿ ਕੱਲ੍ਹ ਅੰਮ੍ਰਿਤਸਰ ਅਤੇ ਮੁਹਾਲੀ ਵਿਖੇ ਵੀ ਇੱਕ-ਇੱਕ ਕੈਂਪ ਲਗਾਇਆ ਗਿਆ।

ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਕੋਵਿਡ ਟੀਕਾ ਲਗਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ (Punjab Youth Development Board) ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ-19 ਟੀਕੇ (Covid-19 Vaccine) ਦੀ ਖੁਰਾਕ ਲਗਵਾਉਣ ਲਈ ਠੋਸ ਯਤਨ ਕਰ ਰਹੀ ਹੈ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਅਧੀਨ ਕਵਰ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ (Chairman Sukhwinder Singh Bindra) ਨੇ ਕਿਹਾ ਕਿ ਸਿਰਫ ਟੀਕਾਕਰਨ ਦੀ ਤੇਜ਼ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਵਿੱਚ ਰੋਗ ਪ੍ਰਤੀਰੋਧ ਸ਼ਕਤੀ ਵਧਾਈ ਜਾ ਸਕਦੀ ਹੈ ਜਿਸ ਨਾਲ ਇਸ ਬਿਮਾਰੀ ਦੇ ਫੈਲਾਅ ਦੀ ਕੜੀ ਨੂੰ ਤੋੜਿਆ ਜਾ ਸਕਦਾ ਹੈ,ਉਨ੍ਹਾਂ ਨੇ ਅਜਿਹੇ ਲੋਕ ਹਿੱਤ ਕਾਰਜਾਂ ਲਈ ਹਮੇਸ਼ਾ ਪੰਜਾਬ ਯੂਥ ਵਿਕਾਸ ਬੋਰਡ ਦਾ ਸਾਥ ਦੇਣ ਲਈ ਸਨਅਤਕਾਰਾਂ ਅਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।  

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *