Covid Care Center: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਮਦਮਾ ਸਾਹਿਬ ‘ਚ ਖੋਲ੍ਹਿਆ Covid Care Center: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਮਦਮਾ ਸਾਹਿਬ ‘ਚ ਖੋਲ੍ਹਿਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Covid Care Center ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਮਦਮਾ ਸਾਹਿਬ ‘ਚ ਖੋਲ੍ਹਿਆ ਕੋਵਿਡ ਕੇਅਰ ਸੈਂਟਰ

Covid Care Center: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਮਦਮਾ ਸਾਹਿਬ ‘ਚ ਖੋਲ੍ਹਿਆ ਕੋਵਿਡ ਕੇਅਰ ਸੈਂਟਰ

7

AZAD SOCH:-

Damdama Sahib,(AZAD SOCH NEWS):- ਪੰਜਾਬ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਇਸ ਮੁਸ਼ਕਲ ਘੜੀ ਵਿੱਚ ਮਨੁੱਖਤਾ ਦੀ ਸੇਵਾ ਲਈ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਸ੍ਰੀ ਦਮਦਮਾ ਸਾਹਿਬ (Sri Damdama Sahib) ‘ਚ ਕੋਰੋਨਾ ਕੇਅਰ ਕੇਂਦਰ (Corona Care Center) ਖੋਲ੍ਹਿਆ ਹੈ,ਜਿਥੇ ਭਾਈ ਡੱਲ ਸਿੰਘ ਦੀਵਾਨ ਹਾਲ (Bhai Dal Singh Diwan Hall) ਵਿਖੇ 50 ਬੈੱਡਾਂ ਵਾਲੇ ਕੇਂਦਰ ਵਿੱਚ 25 ਆਕਸੀਜਨ ਕੰਸਟ੍ਰੇਟਟਰਾਂ (Oxygen Constructors) ਨਾਲ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਮੈਡੀਕਲ ਟੀਮਾਂ ਵੀ ਤਾਇਨਾਤ ਰਹਿਣਗੀਆਂ, ਜਿਨ੍ਹਾਂ ਵਿੱਚ 8 ਡਾਕਟਰ ਤੇ 24 ਨਰਸਿੰਗ ਸਟਾਫ ਸ਼ਾਮਲ ਹੈ,ਕੋਵਿਡ-19 ਕੇਅਰ ਕੇਂਦਰ (Covid-19 Care Center) ਦਾ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੀ ਮੌਜੂਦ ਰਹੇ,ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐਸਜੀਪੀਸੀ (SGPC) ਨੇ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (Gurdwara Manji Sahib Alamgir) ਵਿਖੇ ਵੀ ਕੋਵਿਡ-19 ਕੇਅਰ ਕੇਂਦਰ (Covid-19 Care Center) ਖੋਲ੍ਹਿਆ ਹੈ।

Covid Care Center: Shiromani Gurdwara Parbandhak Committee opens Covid Care Center at Sri Damdama Sahib, free medical facilities

ਗੰਭੀਰ ਹਾਲਤ ਵਾਲੇ ਮਰੀਜ਼ਾਂ ਲਈ ਵੈਂਟੀਲੇਟਰ ਵਾਲੀ ਐਂਬੂਲੈਂਸ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂਜੋ ਉਸ ਨੂੰ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਸਕੇ,ਬੀਬੀ ਜਗੀਰ ਕੌਰ (Bibi Jagir Kaur) ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਫ਼ਤ ਟੀਕਾਕਰਣ (Free Vaccination) ਵੀ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਹਸਪਤਾਲ (Sri Guru Ram Das Hospital) ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਅਸੀਂ ਆਕਸੀਜਨ ਪਲਾਂਟ (Oxygen Plant) ਦਾ ਵੀ ਪ੍ਰਬੰਧ ਕਰ ਲਿਆ ਹੈ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *