CM Capt. Amarinder Singh ਵੱਲੋਂ ਸ਼ਹੀਦ ਸਿਪਾਹੀ ਦੇ ਪਰਿਵਾਰਕ ਮੈਂਬਰ ਨੂੰ X Gracia CM Capt. Amarinder Singh ਵੱਲੋਂ ਸ਼ਹੀਦ ਸਿਪਾਹੀ ਦੇ ਪਰਿਵਾਰਕ ਮੈਂਬਰ ਨੂੰ X Gracia
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ Capt. Amarinder Singh ਵੱਲੋਂ ਸ਼ਹੀਦ ਸਿਪਾਹੀ ਦੇ ਪਰਿਵਾਰਕ ਮੈਂਬਰ ਨੂੰ X Gracia ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਮੁੱਖ ਮੰਤਰੀ Capt. Amarinder Singh ਵੱਲੋਂ ਸ਼ਹੀਦ ਸਿਪਾਹੀ ਦੇ ਪਰਿਵਾਰਕ ਮੈਂਬਰ ਨੂੰ X Gracia ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

7

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਅੱਜ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ (Siachen Glacier) ਵਿੱਚ ਬਰਫੀਲੇ ਤੂਫਾਨ (Blizzard) ਵਿੱਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ (Soldier Pargat Singh) ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ (X Gracia) ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ,ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ,ਸਿਪਾਹੀ ਅੱਜ (8 ਮਈ) ਹਸਪਤਾਲ ਵਿੱਚ ਹਾਈਪੋਥਰਮਿਆ (Hypothermia) ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।

ALSO READ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ Amarinder Singh ਨੇ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ALSO READ:- Kotkapura Golikand:ਨਵਜੋਤ ਸਿੰਘ ਸਿੱਧੂ ਨੇ CM ਕੈਪਟਨ ਅਮਰਿੰਦਰ ਸਿੰਘ ‘ਤੇ ਫਿਰ ਤੋਂ ਬੋਲਿਆ ਹਮਲਾ


ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ,ਡੇਰਾ ਬਾਬਾ ਨਾਨਕ (ਗੁਰਦਾਸਪੁਰ) (Dera Baba Nanak (Gurdaspur)) ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਏ ਹਨ।

ALSO READ:- Kotkapura Shooting Incident: ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਲਈ ਨਵੀਂ S.I.T ਗਠਿਤ


ਗੌਰਤਲਬ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚੋਂ ਇਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *