ਪੰਜਾਬ ਕਾਂਗਰਸ ਦੇ ਚਾਰ ਹੋਰ ਵਜ਼ੀਰ Navjot Singh Sidhu ਖਿਲਾਫ ਮੈਦਾਨ 'ਚ ਆਏ ਪੰਜਾਬ ਕਾਂਗਰਸ ਦੇ ਚਾਰ ਹੋਰ ਵਜ਼ੀਰ Navjot Singh Sidhu ਖਿਲਾਫ ਮੈਦਾਨ 'ਚ ਆਏ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਕਾਂਗਰਸ ਦੇ ਚਾਰ ਹੋਰ ਵਜ਼ੀਰ ਨਵਜੋਤ ਸਿੰਘ ਸਿੱਧੂ ਖਿਲਾਫ ਮੈਦਾਨ 'ਚ ਆਏ

ਪੰਜਾਬ ਕਾਂਗਰਸ ਦੇ ਚਾਰ ਹੋਰ ਵਜ਼ੀਰ ਨਵਜੋਤ ਸਿੰਘ ਸਿੱਧੂ ਖਿਲਾਫ ਮੈਦਾਨ ‘ਚ ਆਏ

10

AZAD SOCH:-

CHANDIGARH,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨਾਲ ਬੇਲੋੜਾ ਟਕਰਾਅ ਪੈਦਾ ਕਰਨ ਵਾਲੇ ਪਾਰਟੀ ਦੇ ਹੀ ਵਿਧਾਇਕ ਖਿਲਾਫ ਸਖਤ ਰੁਖ ਅਪਣਾਉਂਦਿਆਂ ਬੁੱਧਵਾਰ ਨੂੰ ਪੰਜਾਬ ਦੇ ਹੋਰ ਕੈਬਨਿਟ ਮੰਤਰੀਆਂ ਨੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਇਕਸੁਰ ਮਿਲਾਈ ਅਤੇ ਪਾਰਟੀ ਹਾਈ ਕਮਾਂਡ ਕੋਲ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ ਸਖਤ ਅਨੁਸ਼ਾਸਣੀ ਕਾਰਵਾਈ ਕਰਨ ਦੀ ਮੰਗ ਰੱਖੀ,ਸਿੱਧੂ ਵੱਲੋਂ ਉਤੇਜਕ ਹੋ ਕੇ ਪਿਛਲੇ ਕੁਝ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲਿਆਂ ਨੂੰ ਕਾਂਗਰਸ ਲਈ ਤਬਾਹੀ ਦਾ ਸੱਦਾ ਦੱਸਦਿਆਂ ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਸਿੱਧੂ ਅਤੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਜਿਵੇਂ ਕਿ ਆਮ ਆਦਮੀ ਪਾਰਟੀ (Aam Aadmi Party) ਜਾਂ ਭਾਰਤੀ ਜਨਤਾ ਪਾਰਟੀ ਵਿਚਾਲੇ ਆਪਸੀ ਮਿਲੀਭੁਗਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਉਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਸੂਬੇ ਵਿੱਚ ਆਪਣੇ ਚੋਣਾਵੀ ਏਜੰਡੇ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਵਿੱਚ ਸਮੱਸਿਆ ਪੈਦਾ ਕਰਨ ਲਈ ਆਪ ਜਾਂ ਭਾਜਪਾ ਆਗੂਆਂ ਵੱਲੋਂ ਉਕਸਾਅ ਕੇ ਕਰਵਾਏ ਜਾ ਰਹੇ ਹਨ,ਉਨ੍ਹਾਂ ਕਿਹਾ, ”ਜਿਸ ਤਰੀਕੇ ਨਾਲ ਸਿੱਧੂ ਵੱਲੋਂ ਸੂਬਾ ਸਰਕਾਰ ਖਾਸ ਕਰਕੇ ਕੈਪਟਨ ਅਮਰਿੰਦਰ ਖਿਲਾਫ ਹਮਲਾਵਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਤੋਂ ਤਾਂ ਮੁੱਖ ਮੰਤਰੀ ਖਿਲਾਫ ਸਾਜਿਸ਼ ਦਾ ਹੀ ਅਨੁਮਾਨ ਲੱਗਦਾ ਹੈ।

ਤਿੰਨ ਕੈਬਨਿਟ ਸਾਥੀਆਂ ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ਼ ਜਵਾਬੀ ਕਾਰਵਾਈ ਸ਼ੁਰੂ ਕਰਨ ਦੇ ਦੋ ਦਿਨਾਂ ਬਾਅਦ ਇਕ ਸਾਂਝੇ ਬਿਆਨ ਵਿੱਚ ਅੱਜ ਚਾਰ ਮੰਤਰੀਆਂ ਨੇ ਕਿਹਾ ਕਿ ਕਾਂਗਰਸ ਵਿਧਾਇਕ ਦੇ ਬੇਅਦਬੀ ਅਤੇ ਹੋਰ ਮੁੱਦਿਆਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ‘ਤੇ ਜ਼ੁਬਾਨੀ ਹਮਲੇ ਪਾਰਟੀ ਦੇ ਖਿਲਾਫ ਸ਼ਰ੍ਹੇਆਮ ਬਗਾਵਤ ਹੈ,ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਹੁਕਮ ਅਦੂਲੀ ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਕਰਾਰ ਦਿੰਦਿਆਂ ਮੰਤਰੀਆਂ ਨੇ ਕਿਹਾ ਕਿ ਅਜਿਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਰਾਜਨੀਤਿਕ ਪਾਰਟੀ ਦੁਆਰਾ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਉਹ ਵੀ ਉਸ ਸਮੇਂ ਜਦੋਂ ਸੂਬੇ ਵਿੱਚ ਚੋਣਾਂ ਹੋਣ ਵਾਲੀਆਂ ਹੋਣ।

ਉਨ੍ਹਾਂ ਕਿਹਾ, ”ਉਸ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ, ਜੇਕਰ ਉਹ ਕੱਢਿਆ ਨਹੀਂ ਗਿਆ ਤਾਂ ਪੰਜਾਬ ਕਾਂਗਰਸ ਵਿਚ ਉਸ ਦੀ ਲਗਾਤਾਰ ਮੌਜੂਦਗੀ ਪਾਰਟੀ ਦੀ ਸੂਬਾ ਇਕਾਈ ਵਿਚ ਗੜ੍ਹਬੜ ਪੈਦਾ ਕਰ ਰਹੀ ਹੈ ਅਤੇ ਚੋਣਾਂ ਦੀ ਤਿਆਰੀ ਦੇ ਮਹੱਤਵਪੂਰਨ ਕੰਮ ਤੋਂ ਧਿਆਨ ਭਟਕਾ ਰਹੀ ਹੈ,ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਵਿਵਾਦਪੂਰਨ ਬਿਆਨਾਂ ਦੇ ਰਿਕਾਰਡ ਵੱਲ ਇਸ਼ਾਰਾ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਸਪੱਸ਼ਟ ਤੌਰ ‘ਤੇ ਆਪਣੇ ਲਈ ਬੱਲੇਬਾਜ਼ੀ ਕਰਦੇ ਹੋਏ ਪ੍ਰਤੀਤ ਹੁੰਦੇ ਹਨ ਅਤੇ ਉਸ ਵਿੱਚ ਟੀਮ ਭਾਵਨਾ ਦੀ ਘਾਟ ਹੈ,ਇਹ ਉਹ ਗੁਣ ਹੈ ਜਿਸ ਨੂੰ ਉਨ੍ਹਾਂ ਨੇ ਰਾਜਨੀਤਿਕ ਖੇਤਰ ਵਿਚ ਇਕ ਤੋਂ ਵੱਧ ਵਾਰ ਉਜਾਗਰ ਕੀਤਾ,ਵਿਧਾਇਕ ਵਿਰੁੱਧ ਸਖਤ ਕਾਰਵਾਈ ਦੀ ਮੰਗ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਜਿਸ ਥਾਲੀ ਵਿੱਚ ਖਾਣਾ, ਉਸੇ ਵਿੱਚ ਛੇਕ ਕਰਨ ਦੀ ਉਸ ਦੀ ਆਦਤ ਕਾਰਨ ਉਸ ਨੇ ਆਪਣੀ ਸਾਬਕਾ ਪਾਰਟੀ ਵਿਚ ਆਪਣੀ ਅਹਿਮੀਅਤ ਗੁਆ ਲਈ ਹੈ।

ਪਾਰਟੀ ਵੱਲੋਂ ਪੰਜਾਬ ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਚ ਰੁੱਝੇ ਹੋਣ ਅਤੇ ਸੂਬਾ ਸਰਕਾਰ ਖਤਰਨਾਕ ਕੋਵਿਡ-19 ਸੰਕਟ (Covid-19 crisis) ਨਾਲ ਜੂਝਣ ਸਮੇਂ ਕਾਂਗਰਸ ਪਾਰਟੀ ਵਿੱਚ ਉਸ ਦੀ ਥਾਂ ਬਣਾਈ ਰੱਖਣ ਪਿੱਛੇ ਦਲੀਲ ‘ਤੇ ਸਵਾਲ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਉਹ ਇਕ ਮੁਸੀਬਤ ਤੋਂ ਇਲਾਵਾ ਕੁਝ ਨਹੀਂ ਹੈ ਜੋ ਇੰਨੇ ਸਾਲਾਂ ਦੌਰਾਨ ਪੰਜਾਬ ਵਿਚ ਕਾਂਗਰਸ ਅਤੇ ਸੂਬਾ ਸਰਕਾਰ ਲਈ ਯੋਗਦਾਨ ਪਾਉਣ ਵਿੱਚ ਅਸਫ਼ਲ ਰਿਹਾ ਹੈ।


ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਉਹਨਾਂ ਦੇ ਖਿਲਾਫ਼ ਜਨਤਕ ਤੌਰ ‘ਤੇ ਭੜਾਸ ਕੱਢਣ ਦੀ ਬਜਾਏ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ ਚੋਣ ਲੜਨ ਦੀ ਖੁੱਲ੍ਹੀ ਚੁਣੌਤੀ ਦਾ ਹਵਾਲਾ ਦਿੰਦੇ ਹੋਏ ਮੰਤਰੀਆਂ ਨੇ ਕਿਹਾ ਕਿ ਵਿਧਾਇਕ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਛੱਡ ਦੇਵੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਵਿਰੁੱਧ ਅਖਾੜੇ ਵਿੱਚ ਆਵੇ ਜੇਕਰ ਉਸ ਨੂੰ ਸੱਚਮੁੱਚ ਆਪਣੀ ਸਿਆਸੀ ਸ਼ਕਤੀ ‘ਤੇ ਵਿਸ਼ਵਾਸ ਹੈ,ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵਿਰੁੱਧ ਸ਼ਬਦੀ ਹਮਲੇ ਕਰਨਾ ਉਨ੍ਹਾਂ ਦਾ ਰਾਜਨੀਤਿਕ ਰਸੂਖ ਜਾਂ ਪ੍ਰਸਿੱਧੀ ਹੀ ਹੋ ਸਕਦਾ।

ALSO READ:-

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਜਨਮ ਦਿਵਸ ‘ਤੇ Webinar ਨੂੰ ਸੰਬੋਧਨ ਕਰਨਗੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ Mid Day Meal Scheme ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *