ਪੰਜਾਬ ਦੇ ਮੁੱਖ ਮੰਤਰੀ Capt Amarinder Singh ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ ਪੰਜਾਬ ਦੇ ਮੁੱਖ ਮੰਤਰੀ Capt Amarinder Singh ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜ਼ਾਰਾ ਭੱਤਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜ਼ਾਰਾ ਭੱਤਾ ਦੇਣ ਦਾ ਐਲਾਨ

9

AZAD SOCH:-

Chandigarh, 13 May 2021,(AZAD SOCH NEWS):- ਕੋਵਿਡ-19 (COVID-19) ਦੀਆਂ ਬੰਦਿਸ਼ਾਂ ਦੇ ਮੱਦੇਨਦ਼ਰ ਉਸਾਰੀਆਂ ਕਾਮਿਆਂ ਦੀ ਰੋਜੀ-ਰੋਟੀ ਨੂੰ ਵੱਜੀ ਸੱਟ ਨਾਲ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਨਿਰਮਾਣ ਅਤੇ ਹੋਰ ਉਸਾਰੀ ਕਾਮੇ (ਬੀ.ਓ.ਸੀ.ਡਬਲਿਊ) (BOCW) ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ ਤਿੰਨ-ਤਿੰਨ ਹਜਾਰ ਰੁਪਏ ਗੁਜਾਰਾ ਭੱਤਾ/ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਜੋ ਬੋਰਡ ਦੇ ਚੇਅਰਮੈਨ ਵੀ ਹਨ, ਕਿਹਾ ਕਿ 3000 ਰੁਪਏ ਦਾ ਗੁਜਾਰਾ ਭੱਤਾ 15-1500 ਰੁਪਏ ਦੀਆਂ ਦੋ ਕਿਸ਼ਤਾਂ ਵਿਚ ਅਦਾ ਕੀਤਾ ਜਾਵੇਗਾ ਅਤੇ ਪਹਿਲੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇਗੀ ਜਦਕਿ ਦੂਜੀ ਕਿਸ਼ਤ 15 ਜੂਨ, 2021 ਤੱਕ ਅਦਾ ਕੀਤੀ ਜਾਵੇਗੀ।

ਇਹ ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਬੀਤੇ ਸਾਲ ਵੀ ਸੰਕਟ ਵਿਚ ਡੁੱਬੇ ਉਸਾਰੀਆਂ ਕਾਮਿਆਂ ਲਈ ਇਸੇ ਤਰ੍ਹਾਂ ਦੀ ਇਮਦਾਦ ਦਿੱਤੀ ਸੀ,ਉਸ ਮੌਕੇ ਬੋਰਡ ਨਾਲ ਰਜਿਸਟਰਡ 2.92 ਲੱਖ ਉਸਾਰੀ ਕਾਮਿਆਂ ਨੂੰ 6000 ਰੁਪਏ ਦੇ ਹਿਸਾਬ ਨਾਲ 174.31 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ।

ਜਿਕਰਯੋਗ ਹੈ ਕਿ ਬੋਰਡ ਨਾਲ ਸੂਬਾ ਭਰ ਵਿਚ ਲਗਪਗ ਤਿੰਨ ਲੱਖ ਰਜਿਸਟਰਡ ਉਸਾਰੀ ਕਾਮੇ ਹਨ,ਕੋਵਿਡ-19 (COVID-19) ਕੇਸਾਂ ਵਿਚ ਹਾਲ ਹੀ ਹੋਏ ਵਾਧੇ ਨਾਲ ਪੈਦਾ ਹੋਈ ਮੌਜੂਦਾ ਸਥਿਤੀ ਉਤੇ ਕਾਬੂ ਪਾਉਣ ਲਈ ਚੁੱਕੇ ਗਏ ਸਖ਼ਤ ਕਦਮਾਂ ਅਤੇ ਸਮੇਂ-ਸਮੇਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ ਦੇ ਮੱਦੇਨਜ਼ਰ ਇਨ੍ਹਾਂ ਉਸਾਰੀ ਕਾਮਿਆਂ ਦੀ ਰੋਜੀ-ਰੋਟੀ ਉਤੇ ਬੁਰਾ ਅਸਰ ਪਿਆ ਸੀ।

ALSO READ:- ਪੰਜਾਬ ਕਾਂਗਰਸ ਦੇ ਚਾਰ ਹੋਰ ਵਜ਼ੀਰ ਨਵਜੋਤ ਸਿੰਘ ਸਿੱਧੂ ਖਿਲਾਫ ਮੈਦਾਨ ‘ਚ ਆਏ

ਬਹੁਤੇ ਥਾਈਂ ਚੱਲ ਰਹੇ ਨਿਰਮਾਣ ਪ੍ਰਾਜੈਕਟਾਂ ਦਾ ਕੰਮ ਜਾਂ ਤਾਂ ਰੁਕ ਗਿਆ ਹੈ ਜਾਂ ਫੇਰ ਆਰਜੀ ਤੌਰ ਉਤੇ ਕੰਮ ਦੀ ਰਫ਼ਤਾਰ ਘਟ ਗਈ ਹੈ ਜਿਸ ਨਾਲ ਅਜਿਹੇ ਕਾਮਿਆਂ ਦੀ ਆਮਦਨ ਅਤੇ ਰੋਜੀ-ਰੋਟੀ ਅਸਰਅੰਦਾਜ਼ ਹੋਈ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤੀ ਸਹਾਇਤਾ ਦੇਣ ਦਾ ਉਦੇਸ਼ ਇਨ੍ਹਾਂ ਔਖੇ ਸਮਿਆਂ ਵਿਚ ਉਸਾਰੀ ਕਾਮਿਆਂ ਨੂੰ ਫੌਰੀ ਰਾਹਤ ਮੁਹੱਈਆ ਕਰਵਾਉਣਾ ਹੈ।

ALSO READ:-

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਜਨਮ ਦਿਵਸ ‘ਤੇ Webinar ਨੂੰ ਸੰਬੋਧਨ ਕਰਨਗੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ Mid Day Meal Scheme ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *