ਬਰਗਾੜੀ ਮਾਮਲਾ: 6 ਡੇਰਾ ਪ੍ਰੇਮੀ ਗ੍ਰਿਫ਼ਤਾਰ ਕੀਤੇ ਗੁਰੂ ਗ੍ਰੰਥ ਸਾਹਿਬ ਦੇ ਬਰਗਾੜੀ ਬਰਗਾੜੀ ਮਾਮਲਾ: 6 ਡੇਰਾ ਪ੍ਰੇਮੀ ਗ੍ਰਿਫ਼ਤਾਰ ਕੀਤੇ ਗੁਰੂ ਗ੍ਰੰਥ ਸਾਹਿਬ ਦੇ ਬਰਗਾੜੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਬਰਗਾੜੀ ਮਾਮਲਾ

ਬਰਗਾੜੀ ਮਾਮਲਾ: 6 ਡੇਰਾ ਪ੍ਰੇਮੀ ਗ੍ਰਿਫ਼ਤਾਰ ਕੀਤੇ ਗੁਰੂ ਗ੍ਰੰਥ ਸਾਹਿਬ ਦੇ ਬਰਗਾੜੀ ਬੇਅਦਬੀ ਕੇਸ ਦੇ ਦੋਸ਼ ‘ਚ,SIT ਨੂੰ ਮਿਲੀ ਵੱਡੀ ਸਫਲਤਾ

4

AZAD SOCH:-

Faridkot,(AZAD SOCH NEWS):- ਬਰਗਾੜੀ ਮਾਮਲਾ: 6 ਵਰ੍ਹੇ ਪਹਿਲਾਂ ਬਰਗਾੜੀ ਅਤੇ ਜਵਾਹਰ ਸਿੰਘ ਵਾਲਾ ਵਿਚ ਹੋਈਆਂ ਗੁਰੂ ਗ੍ਰੰਥ ਸਾਹਿਬ (Guru Granth Sahib) ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ SIT ਵੀ ਹੁਣ ਫੇਰ ਸਰਗਰਮ ਹੋ ਗਈ ਹੈ,ਆਈ ਜੀ ਬਾਰਡਰ  ਐਸ ਪੀ ਐਸ ਪਰਮਾਰ (SPS Parmar) ਦੀ ਇਸ ਟੀਮ ਦੀ ਕਮਾਂਡ ਸੰਭਾਲਣ ਤੋਂ ਬਾਅਦ ਵੱਡੀ ਕਾਰਵਾਈ ਕਰਦੇ ਹੋਏ ਬੇਅਦਬੀ ਦੇ 6 ਦੋਸ਼ੀਆਂ ਨੂੰ  ਗ੍ਰਿਫ਼ਤਾਰ ਕੀਤਾ ਹੈ .ਇਸ ਟੀਮ ਦੇ ਦੂਜੇ ਮੈਂਬਰ ਏ ਆਈ ਜੀ ਰਜਿੰਦਰ ਸਿੰਘ ਸੋਹਲ ਹਨ,ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿਚ ਇਹ ਨਾਂਅ ਸ਼ਾਮਲ ਹਨ. ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ,ਇਹ ਸਾਰੇ ਡੇਰਾ ਸਿਰਸਾ ਦੇ ਪ੍ਰੇਮੀ ਹਨ। 

ALSO READ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਬਾਰੇ ਟਿੱਪਣੀਆਂ ਲਈ ਭਾਜਪਾ ਨੂੰ ਕੀਤੀ ਤਾੜਨਾ

ਯਾਦ ਰਹੇ ਕਿ CBI ਵੱਲੋਂ ਇਸ ਕੇਸ ਦਾ ਰਿਕਾਰਡ ਪੰਜਾਬ ਪੁਲਸ ਦੇ ਹਵਾਲੇ ਕਰਨ ਤੋਂ ਬਾਅਦ ਇਹ ਪਹਿਲੀ ਵੱਡੀ ਕਾਰਵਾਈ ਹੈ,ਗ੍ਰਿਫਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਦੀ ਪਹਿਚਾਣ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਤੇ ਬਲਜੀਤ ਸਿੰਘ ਵਜੋਂ ਹੋਈ ਹੈ,ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ,ਅਣਪਛਾਤੇ ਵਿਅਕਤੀਆਂ  ਨੇ 12 ਅਕਤੂਬਰ, 2015 ਦੀ ਰਾਤ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਖਿਲਾਰੇ ਸਨ,ਇਸ ਤੋਂ ਪਹਿਲਾਂ 24 ਸਤੰਬਰ, 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ ਤੇ ਦਾਅਵਾ ਕੀਤਾ ਗਿਆ ਸੀ। 

ALSO READ:- ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕਾਂ ਦੇ ਕੋਵਿਡ-19 ਟੈਸਟ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਦੇ ਹੁਕਮ

ਕਿ ਬੁਰਜ ਜਵਾਹਰ ਸਿੰਘ ਵਾਲਾ (Burj Jawahar Singh Wala) ਵਿੱਚ ਪਹਿਲੀ ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਹੈ,ਹੁਣ ਨਵੀਂ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾ ਲਏ ਗਏ ਹਨ,ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ,SIT ਨੂੰ ਮਿਲੀ ਵੱਡੀ ਸਫਲਤਾ ਤੋਂ ਬਾਅਦ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਤੇ ਸਰੂਪ ਚੋਰੀ ਕਰਨ ਵਿਚ ਸ਼ਾਮਲ ਮੁਲਜ਼ਮਾਂ ਨੂੰ ਸਜ਼ਾਵਾਂ ਮਿਲਣ ਲਈ ਵੱਡੀ ਆਸ ਜਾਗਦੀ ਵੀ ਦਿਖਾਈ ਦੇ ਰਹੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *