Covid-19 ਮਰੀਜਾਂ ਦੀ ਲੁੱਟ ਕਰਨ ਵਾਲੇ Private Hospitals ਖਿਲਾਫ ਹੋਵੇਗੀ ਸਖਤ ਕਾਰਵਾਈ Covid-19 ਮਰੀਜਾਂ ਦੀ ਲੁੱਟ ਕਰਨ ਵਾਲੇ Private Hospitals ਖਿਲਾਫ ਹੋਵੇਗੀ ਸਖਤ ਕਾਰਵਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Covid-19 Private Hospitals

Covid-19 ਮਰੀਜਾਂ ਦੀ ਲੁੱਟ ਕਰਨ ਵਾਲੇ Private Hospitals ਖਿਲਾਫ ਹੋਵੇਗੀ ਸਖਤ ਕਾਰਵਾਈ:ਬਲਬੀਰ ਸਿੰਘ ਸਿੱਧੂ

6

AZAD SOCH :-

Chandigarh, 17 May 2021,(AZAD SOCH NEWS):- ਕੋਵਿਡ -19 ਮਹਾਂਮਾਰੀ (Covid-19 Epidemic) ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ  ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ (Health and Family Welfare Minister Balbir Singh Sidhu) ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (Indian Medical Association) ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ (Virtual Meeting) ਦੌਰਾਨ ਕੀਤਾ,ਉਨਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ (Private Hospitals) ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ.

ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ,ਮਹਾਂਮਾਰੀ ਐਕਟ (Epidemic Act) ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ,ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ (Private Hospitals) ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ. 

ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (Paramedical Staff) (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ  ਉਨਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ.

 
ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ,ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ ਤੇ ਉਨਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ,ਉਨਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ (Private Hospitals) ਵਿੱਚ ਹੋਏ ਕੋਵਿਡ ਮਰੀਜਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ  ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 (Toll Free Number 104) ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ.

ALSO READ:- Punjab School Education Board ਨੇ 8ਵੀਂ ਤੇ 10ਵੀਂ ਦੇ ਨਤੀਜੇ ਐਲਾਨੇ

 
ਸ. ਬਲਬੀਰ ਸਿੰਘ ਸਿੱਧੂ (Mr. Balbir Singh Sidhu) ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬਾ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ (Video Conference) ਜਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ,ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ (Indian Medical Association) ਦੁਆਰਾ ਵਿਸਵਾਸ ਦਵਾਇਆ ਗਿਆ ਕਿ ਉਹ ਪੂਰੀ ਤਰਾਂ ਸੂਬਾ ਸਰਕਾਰ ਨਾਲ ਹਨ, ਜੇਕਰ ਕੋਈ ਹਸਪਤਾਲ ਮਰੀਜਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐਮ.ਏ. ਉਸ ਡਾਕਟਰ/ਹਸਪਤਾਲ (IMA That Doctor/Hospital) ਨੂੰ ਕਿਸੇ ਵੀ ਤਰਾਂ ਦਾ ਸਹਿਯੋਗ ਨਹੀਂ ਦੇਵੇਗੀ,ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ. 

ALSO READ:-

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਬਾਰੇ ਟਿੱਪਣੀਆਂ ਲਈ ਭਾਜਪਾ ਨੂੰ ਕੀਤੀ ਤਾੜਨਾ

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਲੋਕਾਂ ਦੇ ਕੋਵਿਡ-19 ਟੈਸਟ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਉਣ ਦੇ ਹੁਕਮ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *