ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ-19 ਮੁਕਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ-19 ਮੁਕਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ-19 ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ-2 ਸ਼ੁਰੂ

13

AZAD SOCH:-

Chandigarh, 19 May 2021,(AZAD SOCH NEWS):- ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ‘ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ ਮੁਕਤ ਪਿੰਡ ਮੁਹਿੰਮ ਸ਼ੁਰੂ ਕੀਤੀ ਗਈ ਹੈ,ਇਸ ਬਾਰੇ ਇੱਕ ਪ੍ਰੈੱਸ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਦੋ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਹੀ ਹੈ ਜੋ ਕਿ ਬਹੁਤ ਚਿੰਤਾਜਨਕ ਹੈ,ਉਹਨਾਂ ਕਿਹਾ ਕਿ ਪਿੰਡਾਂ ਨੂੰ ਕੋਰੋਨਾ ਵਾਈਰਸ ਮੁਕਤ (Corona Virus Free) ਬਣਾਉਣ ਅਤੇ ਮਿਸ਼ਨ ਫ਼ਤਿਹ 2 ਦੇ ਟੀਚੇ ਨੂੰ ਹਾਸਲ ਕਰਨ ਲਈ ਸਬੰਧਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਜ਼ਿਲ੍ਹੇ ਦਾ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ।

ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਕਿਹਾ ਕਿ ਦਿਹਾਤੀ ਇਲਾਕਿਆਂ ਵਿੱਚ ਹਰ ਵਿਅਕਤੀ ਰੈਪਿਡ ਐਟੀਜਨ ਟੈਸਟ (Rapid Antigen Test) ਯਕੀਨੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ,ਉਹਨਾਂ ਕਿਹਾ ਕਿ ਕੋਰੋਨਾ ਵਾਈਰਸ (Corona Virus) ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ 15 ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ,ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਕਿਹਾ ਕਿ ਕਮਿਨਿਊ ਹੈਲਥ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰਨਾ ਯਕੀਨੀ ਕਰਨ,ਸਿਹਤ ਵਿਭਾਗ ਵੱਲੋਂ ਇਹਨਾਂ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਹਨਾਂ ਅੱਗੇ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਹਰ ਪਿੰਡ ਵਿੱਚ ਬੁਖਾਰ/ਸਾਹ ਸਬੰਧੀ ਗੰਭੀਰ ਇੰਫੈਕਸ਼ਨ ਤੋਂ ਪੀੜਤ ਮਰੀਜ਼ਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ,ਜਿਸ ਉਪਰੰਤ ਸ਼ੱਕੀ ਮਰੀਜ਼ਾਂ ਦੀ ਜਾਣਕਾਰੀ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕੀਤੀ ਜਾਵੇਗੀ,ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਲਾਕ ਪੱਧਰ ‘ਤੇ ਐਸਡੀਐਮ/ਐਸਐਮਓ (SDM / SMO) ਅਤੇ ਬੀਡੀਪੀਓ (BDPO) ਦੇ ਨਾਲ 3 ਮੈਂਬਰੀ ਕਮੇਟੀ ਗਠਨ ਕਰਨਗੇ ਅਤੇ ਇਸ ਕਮੇਟੀ ਵੱਲੋਂ ਪਿੰਡਾਂ ਵਿੱਚ ਕੋਰੋਨਾ ਸੈਪਲਿੰਗ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ,ਉਹਨਾਂ ਕਿਹਾ ਕਿ ਇਹਨਾਂ ਟੀਮਾਂ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ, ਆਂਗਣਵਾੜੀ ਵਰਕਰ, ਸਕੂਲ ਅਧਿਆਪਕ ਅਤੇ ਸਵੈ-ਇਛੁੱਕ ਨੌਜਵਾਨ ਸ਼ਾਮਲ ਹੋਣਗੇ।

ALSO READ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਲਈ ਵਿਸ਼ੇਸ਼ ਗ੍ਰਾਂਟ ਦਾ ਐਲਾਨ

ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਸਿਹਤ (Mass Media Wing Health) ਅਤੇ ਤੰਦਰੁਸਤੀ ਕੇਂਦਰਾਂ ਵਿਖੇ ਟੀਕਾਕਰਨ ਸਬੰਧੀ ਅਫਵਾਹਾਂ / ਗਲਤ ਜਾਣਕਾਰੀ ਬਾਰੇ ਜਾਗਰੂਕ ਕਰੇਗਾ ਅਤੇ ਟੀਕਾਕਰਨ ਤੋਂ ਝਿਜਕ ਨੂੰ ਘਟਾਉਣ ਲਈ ਬਲਾਕ ਦੇ ਸਾਰੇ ਪਿੰਡਾਂ ਦਾ ਦੌਰਾ ਕਰੇਗਾ,ਉਹਨਾਂ ਅੱਗੇ ਕਿਹਾ ਕਿ ਇਹ ਪੇਂਡੂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਕੋਵਿਡ ਰੋਕਥਾਮ ਉਪਾਵਾਂ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰੇਗਾ,ਇਸ ਮਿਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਸਿੱਧੂਨੇ ਦੱਸਿਆ ਕਿ ਆਸ਼ਾ ਵਰਕਰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਵਿਡ-19 (COVID-19) ਲੱਛਣਾਂ ਦੀ ਜਾਂਚ ਕਰਨ ਲਈ ਹਰ ਪਿੰਡ ਵਿੱਚ ਘਰ-ਘਰ ਜਾਣਗੀਆਂ,ਉਨ੍ਹਾਂ ਕਿਹਾ ਕਿ ਇਸ ਸਰਵੇਖਣ ਲਈ ਸਾਰੀਆਂ ਆਸ਼ਾ ਵਰਕਰਾਂ ਨੂੰ ਪਲਸ ਆਕਸੀਮੀਟਰ ਮੁਹੱਈਆ ਕਰਵਾਏ ਜਾਣਗੇ।

ALSO READ:- ਚੀਫ ਸੈਕਟਰੀ ਨੇ P.I.D.B. ਰਾਹੀਂ ਅਮਲ ਅਧੀਨ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ (ਪੀ.ਐੱਚ.ਸੀ.), ਸਿਹਤ ਤੰਦਰੁਸਤੀ ਕੇਂਦਰ (ਐਚ.ਡਬਲਯੂ.ਸੀ.) ਅਤੇ ਉਪ-ਕੇਂਦਰਾਂ ਨੂੰ ਰੈਪਿਡ ਐਂਟੀਜੇਨ ਕਿੱਟਸ, ਮਿਸ਼ਨ ਫ਼ਤਿਹ ਕਿੱਟਾਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰਜ਼, ਡਿਜੀਟਲ ਥਰਮਾਮੀਟਰਜ਼, ਸੈਨੀਟਾਈਜ਼ਰਜ਼, ਮਾਸਕ ਅਤੇ ਹੋਰ ਲੋੜੀਂਦੇ ਉਪਕਰਣ ਮੁਹੱਈਆ ਕਰਵਾਏ ਜਾਣਗੇ,ਉਨ੍ਹਾਂ ਪੇਂਡੂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਤੋਂ ਕੋਰੋਨਾ ਦੇ ਖਾਤਮੇ ਲਈ ਆਸ਼ਾ ਵਰਕਰਾਂ ਅਤੇ ਹੋਰ ਮੈਡੀਕਲ ਸਟਾਫ਼ (Medical Staff) ਦਾ ਸਹਿਯੋਗ ਕਰਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *