ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਇੱਕ ਗੁਰਦੁਆਰਾ ਸਾਹਿਬ ’ਚ ਡੇਰਾ ਮੁਖੀ ਤੇ ਮੋਦੀ ਦੇ ਹੱਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਇੱਕ ਗੁਰਦੁਆਰਾ ਸਾਹਿਬ ’ਚ ਡੇਰਾ ਮੁਖੀ ਤੇ ਮੋਦੀ ਦੇ ਹੱਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਬਠਿੰਡਾ ਜ਼ਿਲ੍ਹੇ ਗੁਰਦੁਆਰਾ ਸਾਹਿਬ ਅਰਦਾਸ ਗ੍ਰੰਥੀ ਗ੍ਰਿਫਤਾਰ

ਵੀਡੀਓ: ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਇੱਕ ਗੁਰਦੁਆਰਾ ਸਾਹਿਬ ’ਚ ਡੇਰਾ ਮੁਖੀ ਤੇ ਮੋਦੀ ਦੇ ਹੱਕ ’ਚ ਅਰਦਾਸ ਕਰਨ ਵਾਲਾ ਗ੍ਰੰਥੀ ਗ੍ਰਿਫਤਾਰ

13

AZAD SOCH:-

Bathinda,(AZAD SOCH NEWS):- ਅੱਜ ਵੀ ਬਠਿੰਡਾ (Bathinda) ਦੇ ਐਡਵੋਕੇਟ ਹਰਪਾਲ ਸਿੰਘ ਖਾਰਾ (Advocate Harpal Singh Khara) ਨੇ ਪੁਲਿਸ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਦੇਕੇ ਗੁਰਮੇਲ ਸਿੰਘ ਖਾਲਸਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ,ਪਿੰਡ ਬੀੜ ਤਲਾਬ ’ਚ ਅੱਜ ਸਵੇਰ ਵੇਲੇ ਗਰੰਥੀ ਗੁਰਮੇਲ ਸਿੰਘ ਖਾਲਸਾ ਨੇ ਪਿੰਡ ਦੀਆਂ ਔਰਤਾਂ ਦੀ ਮੌਜੂਦਗੀ ’ਚ ਦੋਵਾਂ ਸਬੰਧੀ  ਕੀਤੀ ਸੀ,ਆਪਣੇ ਆਪ ਨੂੰ ਤਿੰਨ ਪਿੰਡਾਂ ਦਾ ਸਰਪੰਚ ਦੱਸਣ ਵਾਲੇ ਗੁਰਮੇਲ ਸਿੰਘ ਖਾਲਸਾ ਦੀ ਪਤਨੀ ਰਾਜਪਾਲ ਕੌਰ ਪਿੰਡ ਬੀੜ ਤਲਾਬ ਦੀ ਸਰਪੰਚ ਹੈ,ਗਰੰਥੀ ਦਾ ਕਹਿਣਾ ਸੀ ਕਿ ਡਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੁਸ਼ਾਕ ਦੇ ਅਧਾਰ ਤੇ ਸੁਨਾਰੀਆ ਜੇਲ੍ਹ ’ਚ ਬੰਦ ਕਰਵਾਇਆ ਹੈ,ਉਸ ਨੇ ਇਸ ਸਬੰਧ ’ਚ ਜਿੰਮੇਵਾਰ ਇੱਕ ਵੱਡੇ ਅਕਾਲੀ ਆਗੂ ਦਾ ਨਾਮ ਵੀ ਲਿਆ ਹੈ ਜਿਸ ਨੇ ਨਰਿੰਦਰ ਮੋਦੀ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਹੈ। 

ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ (Village Bir Talab) ਦੇ ਇੱਕ ਗੁਰਦੁਆਰਾ ਸਾਹਿਬ (Gurdwara Sahib) ’ਚ ਡੇਰਾ ਸੱਚਾ ਸੌਦਾ ਸਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੀ ਰਿਹਾਈ ਅਤੇ ਪੰਜਾਬ ’ਚ ਦਲਿਤ ਮੁੱਖ ਮੰਤਰੀ ਬਨਾਉਣ ਲਈ ਭਾਜਪਾ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਪ੍ਰਧਾਨ ਨਰਿੰਦਰ ਮੋਦੀ ਦੇ ਹੱਕ ’ਚ ਅਰਦਾਸ ਕਰਨ ਵਾਲੇ ਗਰੰਥੀ ਗੁਰਮੇਲ ਸਿੰਘ ਵਾਸੀ ਬੀੜ ਤਲਾਬ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ,ਪਹਿਲਾਂ ਅੱਜ ਇਹ ਮਾਮਲਾ ਮੀਡੀਆ ’ਚ ਸੁਰਖੀਆਂ ਬਣਨ ਤੇ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਸਬੰਧਤ ਗਰੰਥੀ ਨੂੰ ਹਿਰਾਸਤ ’ਚ ਲੈਣ ਉਪਰੰਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰਚਾਉਣ ਨਾਲ ਸਬੰਧਤ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਸੀ,ਪੁਲਿਸ ਹੁਣ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੂੰਘਾਈ ਨਾਲ ਪੜਤਾਲ ਕਰਨ ’ਚ ਜੁਟ ਗਈ ਹੈ।

ALSO READ:- Show And Tell:ਪੜੋ ਪੰਜਾਬ ਪੜਾਓ ਪੰਜਾਬ ਹੇਠ ਸ਼ੋਅ ਐਂਡ ਟੈੱਲ ਥੀਮ ’ਤੇ ਅਧਾਰਿਤ ਵਿਦਿਆਰਥੀਆਂ ਦੇ ਮੁਕਾਬਲੇ ਸ਼ੁਰੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਪੰਜਾਬ ’ਚ ਦਲਿਤ ਮੁੱਖ ਮੰਤਰੀ ਬਨਾਉਣ ਦਾ ਸੁਪਨਾ ਲਿਆ ਗਿਆ ਹੈ,ਉਸ ਨੇ ਦੱਸਿਆ ਕਿ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਸਰਸਾ ਮੁਖੀ ਅਤੇ ਨਰਿੰਦਰ ਮੋਦੀ ਦਾ ਦਲਿਤ ਮੁੱਖ ਮੰਤਰੀ ਬਾਰੇ ਸੁਪਨਾ ਪੂਰਾ ਕਰਨ ਲਈ ਅੱਜ ਅਰਦਾਸ ਕੀਤੀ ਗਈ ਹੈ,ਇਸ ਮਾਮਲੇ ਨੂੰ ਲੈਕੇ ਸਾਹਮਣੇ ਆਈ ਵੀਡੀਓ ’ਚ ਗਰੰਥੀ ਗੁਰਮੇਲ ਸਿੰਘ ਨੇ ਹੋਰ ਵੀ ਕਾਫੀ ਕੁੱਝ ਬੋਲਿਆ ਹੈ,ਦੱਸਣਯੋਗ ਹੈ ਕਿ ਆਪਣੇ ਸਿਆਸੀ ਨਿਸ਼ਾਨਿਆਂ ਤਹਿਤ ਭਾਰਤੀ ਜੰਤਾ ਪਾਰਟੀ ਲੀਡਰਸ਼ਿੱਪ ਨੇ ਕਿਸੇ ਦਲਿਤ ਆਗੂ ਨੂੰ ਪੰਜਾਬ ’ਚ ਅਗਲੇ ਮੁੱਖ ਮੰਤਰੀ ਦਾ ਚਿਹਰਾ ਬਨਾਉਣ ਦੀ ਵਕਾਲਤ ਕੀਤੀ ਹੈ।

ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਇੱਕ ਗੁਰਦੁਆਰਾ ਸਾਹਿਬ ’ਚ ਡੇਰਾ ਮੁਖੀ ਤੇ ਮੋਦੀ ਦੇ ਹੱਕ ’ਚ ਅਰਦਾਸ ਕਰਨ ਵਾਲਾ ਗ੍ਰੰਥੀ ਗ੍ਰਿਫਤਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *