ਕੋਵਿਡ-19 ਦੀ ਤੀਜੀ ਲਹਿਰ ਬੱਚਿਆਂ ਲਈ ਚਿੰਤਾਜਨਕ, ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣੇ ਹੀ ਕੋਵਿਡ-19 ਦੀ ਤੀਜੀ ਲਹਿਰ ਬੱਚਿਆਂ ਲਈ ਚਿੰਤਾਜਨਕ, ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣੇ ਹੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੋਵਿਡ-19 ਦੀ ਤੀਜੀ ਲਹਿਰ ਬੱਚਿਆਂ ਲਈ ਚਿੰਤਾਜਨਕ, ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣੇ ਹੀ ਤਿਆਰੀ ਸ਼ੁਰੂ ਕਰਨ ਦਾ ਸੱਦਾ

ਕੋਵਿਡ-19 ਦੀ ਤੀਜੀ ਲਹਿਰ ਬੱਚਿਆਂ ਲਈ ਚਿੰਤਾਜਨਕ, ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣੇ ਹੀ ਤਿਆਰੀ ਸ਼ੁਰੂ ਕਰਨ ਦਾ ਸੱਦਾ

9

AZAD SOCH:-

Chandigarh,(AZAD SOCH NEWS):- ਕੋਵਿਡ-19 (COVID-19) ਦੀ ਤੀਜੀ ਸੰਭਾਵੀ ਲਹਿਰ ਅਤੇ ਇਸ ਦੇ ਬੱਚਿਆਂ ਉਪਰ ਪ੍ਰਭਾਵ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਸਿਹਤ ਵਿਭਾਗ ਨੂੰ ਮਿਸ਼ਨ ਵਾਂਗ ਪੂਰੀ ਤਨਦੇਹੀ ਨਾਲ ਤਿਆਰੀਆਂ ਵਿਚ ਜੁਟ ਜਾਣ ਦੇ ਹੁਕਮ ਦਿੱਤੇ,ਇਨ੍ਹਾਂ ਤਿਆਰੀਆਂ ਦੇ ਤਹਿਤ ਜੂਨ ਦੇ ਅੰਤ ਤੱਕ ਸਿਹਤ ਵਿਭਾਗ ਦੇ ਸਾਰੇ ਡਾਕਟਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ,ਇਸੇ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਇਲਾਕਿਆਂ ਵਿਚ ਮੌਜੂਦਾ ਲਹਿਰ ਦੇ ਫੈਲਾਅ ਨੂੰ ਕਾਬੂ ਹੇਠ ਲਿਆਉਣ ਲਈ ਘਰ-ਘਰ ਨਿਗਰਾਨੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।  

ਵਰਚੂਅਲ ਮੀਟਿੰਗ ਦੌਰਾਨ ਸੂਬੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜਾ ਲੈਣ ਮੌਕੇ ਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਾਲੇ ਸੂਬਾ ਪੱਧਰੀ ਮਾਹਿਰ ਗਰੁੱਪ ਨੂੰ ਮੈਡੀਕਲ ਸਿੱਖਿਆ ਦੇ ਸਾਰੇ ਪਹਿਲੂਆਂ ਨੂੰ ਘੋਖਣ ਅਤੇ ਸਿਹਤ ਵਿਭਾਗ (Department of Health) ਲਈ ਸਿਖਲਾਈ ਸਬੰਧੀ ਵੇਰਵੇ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ,ਉਨ੍ਹਾਂ ਨੇ ਸੂਬੇ ਵਿਚ ਕੋਵਿਡ ਨਾਲ ਨਿਪਟਣ ਖਾਸ ਕਰਕੇ ਬੱਚਿਆਂ ਦੇ ਸੰਦਰਭ ਵਿਚ ਸੂਬੇ ਵਿਚ ਸਾਰੇ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੀ ਲੋੜ ਉਤੇ ਜੋਰ ਦਿੱਤਾ।  

ALSO READ:-  ਪੰਜਾਬ ਸਰਕਾਰ ਕੋਵਿਡ-19 ਟੀਕਿਆਂ ਦੀ ਸਿੱਧੀ ਖਰੀਦ ਲਈ ਵਿਸ਼ਵ ਪੱਧਰੀ ਨਿਰਮਾਤਾਵਾਂ ਨਾਲ ਕਰੇਗੀ ਸੰਪਰਕ

ਪੇਂਡੂ ਇਲਾਕਿਆਂ ਵਿਚ ਕੋਵਿਡ-19 (COVID-19) ਦੇ ਪੈਰ ਪਸਾਰਨ ਉਤੇ ਚਿੰਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਸਮੇਤ ਹੋਰ ਵਿਭਾਗਾਂ ਦੀਆਂ ਟੀਮਾਂ ਨੂੰ ਹਰੇਕ ਪਿੰਡ ਵਿਚ ਘਰ-ਘਰ ਨਿਗਾਰਨੀ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ,ਉਨ੍ਹਾਂ ਕਿਹਾ ਕਿ ਟੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਢਲੀਆਂ ਦਵਾਈਆਂ ਨਾਲ ਲੈਸ ਕੀਤਾ ਜਾਵੇ ਅਤੇ ਲੱਛਣਾਂ ਵਾਲੇ ਵਿਅਕਤੀਆਂ ਦੀ ਆਰ.ਏ.ਟੀ. ਟੈਸਟਿੰਗ (R.A.T. Testing) ਤੁਰੰਤ ਕੀਤੀ ਜਾਣੀ ਚਾਹੀਦੀ ਹੈ,ਉਨ੍ਹਾਂ ਕਿਹਾ ਕਿ ਹਰੇਕ ਜਿਲ੍ਹੇ ਵਿਚ ਕੁਝ ਕਮਿਊਨਿਟੀ ਹੈਲਥ ਸੈਂਟਰਾਂ (Community Health Centers) ਨੂੰ ਐਲ-2 ਸਹੂਲਤਾਂ ਲਈ ਤਿਆਰ ਕੀਤਾ ਜਾਵੇ ਜਿੱਥੇ ਆਕਸੀਜਨ ਕੰਨਸੈਂਟਰੇਟਰ (Oxygen concentrator) ਅਤੇ ਢੁਕਵੇਂ ਇਲਾਜ ਪ੍ਰੋਟੋਕੋਲ ਸਮੇਤ ਡਾਕਟਰਾਂ ਦੀ ਵਿਵਸਥਾ ਹੋਵੇ।  

ਇਸ ਪ੍ਰਕਿਰਿਆ ਵਿਚ ਸਰਪੰਚਾਂ ਨੂੰ ਸ਼ਾਮਲ ਕਰਨ ਦੀ ਲੋੜ ਉਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੀਕਾਕਰਨ ਵਿਚ ਉਨ੍ਹਾਂ ਸਮੇਤ ਪੰਚਾਂ ਦੇ ਨਾਲ-ਨਾਲ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਤਰਜੀਹ ਦੇਣ ਲਈ ਆਖਿਆ,ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਨੂੰ ਵਿਲੇਜ ਪੁਲੀਸ ਅਫਸਰਾਂ ਦੇ ਰਾਹੀਂ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਕੋਵਿਡ-19 (COVID-19) ਮਰੀਜਾਂ ਤੋਂ ਵੱਧ ਪੈਸੇ ਵਸੂਲ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੇ ਖਿਲਾਫ ਸਖ਼ਤ ਕਰਵਾਈ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵੱਲੋਂ ਪੈਸੇ ਵਾਪਸ ਕਰਵਾਏ ਜਾਣੇ ਚਾਹੀਦੇ ਹਨ।

ALSO READ:-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰੇਲੂ ਇਕਾਂਤਵਾਸ ਦੌਰਾਨ ਸਵੈ-ਦੇਖਭਾਲ ਲਈ ‘Covid Care WhatsApp Chatbot’ ਦੀ ਸ਼ੁਰੂਆਤ

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕਰਨ ਲਈ ਆਖਿਆ,ਉਨ੍ਹਾਂ ਜੋਰ ਦੇ ਕੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਵਸੂਲੀ ਦਰਾਂ ਨੂੰ ਡਿਸਪਲੇਅ ਕਰਨ ਲਈ ਆਖਿਆ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਦਾ ਵਿਆਪਕ ਤੌਰ ਉਤੇ ਪ੍ਰਚਾਰ ਵੀ ਕੀਤਾ ਜਾਵੇ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਵੀ ਸਥਿਤੀ ਨਾਲ ਨਿਪਟਣ ਅਤੇ ਆਕਸੀਜਨ ਦੀ ਘਾਟ ਕਾਰਨ ਕਿਸੇ ਦੁਰਘਟਨਾ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਕਸੀਜਨ ਲਈ ਕੰਟਰੋਲ ਰੂਮ ਵੱਲੋਂ ਚੁੱਕੇ ਗਏ ਕਦਮਾਂ ਉਤੇ ਤਸੱਲੀ ਜਾਹਰ ਕੀਤੀ।

ਉਨ੍ਹਾਂ ਨੇ ਇਸ ਨੂੰ ਯਕੀਨੀ ਬਣਾਉਣ ਲਈ ਬੋਕਾਰੋ, ਹਜੀਰਾ ਆਦਿ ਵਿਖੇ ਤਾਇਨਾਤ ਅਫਸਰਾਂ ਦੀ ਸ਼ਲਾਘਾ ਕੀਤਾ ਅਤੇ ਸਿਹਤ ਵਿਭਾਗ ਨੂੰ ਆਕਸੀਜਨ ਜੋ 700 ਮੀਟਰਕ ਟਨ ਉਤੇ ਖੜ੍ਹੀ ਹੈ, ਦੀ ਕਮੀ ਦੇ ਨਾਲ-ਨਾਲ ਟੈਂਕਰਾਂ ਦੇ ਮਾਮਲੇ ਦੀ ਕੇਂਦਰ ਸਰਕਾਰ ਕੋਲ ਪੈਰਵੀ ਕਰਨ ਦੇ ਆਦੇਸ਼ ਦਿੱਤੇ ਹਨ,ਉਨ੍ਹਾਂ ਨੇ ਚਾਰ ਆਕਸਜੀਨ ਟੈਂਕਰਾਂ ਨਾਲ ਸੂਬੇ ਦੀ ਸਹਾਇਤਾ ਕਰਨ ਲਈ ਐਚ.ਐਮ.ਈ.ਐਲ. (HMEL) ਦਾ ਧੰਨਵਾਦ ਕੀਤਾ ਜੋ ਅਗਲੇ ਕੁਝ ਦਿਨਾਂ ਵਿਚ ਪਹੁੰਚਣ ਦੀ ਉਮੀਦ ਹੈ,ਉਨ੍ਹਾਂ ਕਿਹਾ ਕਿ ਮਾਰਕਫੈੱਡ ਨੇ ਆਕਸਜੀਨ ਰੇਲ ਗੱਡੀਆਂ (Oxygen Trains) ਚਲਾਉਣ ਲਈ ਰੇਲਵੇ ਨਾਲ ਕੰਮ ਕਰਨਾ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਹਜੀਰਾ ਅਤੇ ਬੋਕਾਰੋ ਤੋਂ ਚਾਰ ਅਜਿਹੀਆਂ ਯਾਤਰਾਵਾਂ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਨੇ ਆਪਣੇ ਸ਼ਾਨਦਾਰ ਕੰਮ ਲਈ ਸਾਰੇ ਸਿਵਲ ਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ,ਇਸ ਤੱਥ ਵੱਲ ਗੌਰ ਕਰਦੇ ਹੋਏ ਕਿ ਹਸਪਤਾਲਾਂ ਵਿੱਚ ਇਲਾਜ ਅਧੀਨ ਕੁਝ ਮਰੀਜਾਂ ਨੂੰ ਛੁੱਟੀ ਮਿਲਣ ਤੋਂ ਕੁਝ ਦਿਨ ਬਾਅਦ ਤੱਕ ਵੀ ਆਕਸੀਜਨ ਦੀ ਲੋੜ ਪੈਂਦੀ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਨ੍ਹਾਂ ਦੇ ਪੰਜ ਲੀਟਰ ਪ੍ਰਤੀ ਮਿੰਟ ਕੰਸਨਟਰੇਟਰਾਂ ਨੂੰ ਇਸ ਮਕਸਦ ਲਈ ਆਰਜੀ ਤੌਰ ‘ਤੇ ਇਸਤੇਮਾਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ,ਉਨ੍ਹਾਂ ਵਿਭਾਗ ਨੂੰ ਸਿਵਲ ਹਸਪਤਾਲਾਂ ਵਿੱਚ ਪੋਸਟ ਕੋਵਿਡ ਕੇਅਰ ਵਾਰਡਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਵਿਭਾਗ ਨੂੰ ਆਕਸੀਜਨ ਕੰਸਨਟਰੇਟਰਾਂ ਦਾ ਇਕ ਬੈਂਕ ਵੀ ਸਥਾਪਿਤ ਕਰਨ ਲਈ ਕਿਹਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਆਖਿਆ ਕਿ ਹਾਲਾਂਕਿ ਬੀਤੇ ਇਕ ਹਫਤੇ ਦੌਰਾਨ ਸੂਬੇ ਵਿੱਚ ਕੋਵਿਡ-19 (COVID-19) ਦੇ ਮਾਮਲਿਆਂ ਅਤੇ ਪਾਜ਼ੇਟਿਵਿਟੀ ਦਰ ਦੋਵਾਂ ਵਿੱਚ ਗਿਰਾਵਟ ਵੇਖੀ ਗਈ ਹੈ ਪਰ, ਇਸ ਨਾਲ ਅਵੇਸਲੇ ਹੋਣ ਦੀ ਲੋੜ ਨਹੀਂ,ਉਨ੍ਹਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ-19 (COVID-19) ਸਬੰਧੀ ਸਾਰੀਆਂ ਪਾਬੰਦੀਆਂ ਸ਼ਹਿਰੀ ਅਤੇ ਸਥਾਨਕ ਸਰਕਾਰ ਪੱਧਰ ਦੇ ਆਗੂਆਂ ਦਾ ਸਹਿਯੋਗ ਲੈ ਕੇ ਸਖ਼ਤੀ ਨਾਲ ਲਾਗੂ ਕਰਵਾਈਆਂ ਜਾਣ,ਡੀ.ਜੀ.ਪੀ. ਦਿਨਕਰ ਗੁਪਤਾ (DGP Dinkar Gupta) ਨੇ ਕਿਹਾ ਕਿ ਪਾਬੰਦੀਆਂ ਲਾਗੂ ਕਰਵਾਉਣ ਦੀ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਜਿਸ ਨਾਲ ਹੁਣ ਲੋਕ ਵੀ ਜ਼ਿਆਦਾ ਚੌਕਸ ਹੋ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ 19 ਮਾਰਚ ਤੋਂ ਲੈ ਕੇ ਹੁਣ ਤੱਕ ਕੁਲ 25 ਲੱਖ ਉਲੰਘਣਾਵਾਂ ਦਰਜ ਕੀਤੀਆਂ ਗਈਆਂ ਹਨ ਅਤੇ 1.31 ਲੱਖ ਚਲਾਨ ਜਾਰੀ ਕਰ ਕੇ 12 ਕਰੋੜ ਰੁਪਏ ਦੀ ਰਕਮ ਹਰਜਾਨੇ ਵਜੋਂ ਜੁਟਾਈ ਗਈ ਹੈ,ਇਸ ਤੋਂ ਇਲਾਵਾ ਉਲੰਘਣਾ ਕਰਨ ਵਾਲੇ 2600 ਵਿਅਕਤੀਆਂ ਨੂੰ ਖੁੱਲ੍ਹੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ,ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਦੇ ਅੰਦਰ-ਬਾਹਰ ਆਉਣ ਜਾਣ ਉਤੇ ਨਜ਼ਰ ਰੱਖਣ ਲਈ 60 ਫੀਸਦੀ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ,ਉਨ੍ਹਾਂ ਯਕੀਨ ਦਵਾਇਆ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਆਵੇਗਾ,ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਇਸ ਮੌਕੇ ਸੁਝਾਅ ਦਿੱਤਾ ਕਿ ਕੇਸਾਂ ਦੇ ਫੈਲਾਅ ਨੂੰ ਰੋਕਣ ਲਈ ਪੇਂਡੂ ਖੇਤਰਾਂ ਵਿੱਚ ਨਿਗਰਾਨੀ ਹਿੱਤ ਰੈਪਿਡ ਰਿਸਪਾਂਸ ਟੀਮਾਂ ਸਥਾਪਿਤ ਕੀਤੀਆਂ ਜਾਣ ਅਤੇ ਇਸ ਕੰਮ ਵਿੱਚ ਆਰ.ਐਮ.ਪੀ. ਡਾਕਟਰਾਂ ਦਾ ਵੀ ਸਹਿਯੋਗ ਲਿਆ ਜਾਵੇ। 

ਮੈਡੀਕਲ ਸਿੱਖਿਆ ਵਿਭਾਗ (Department of Medical Education) ਦੇ ਸਕੱਤਰ ਡੀ.ਕੇ. ਤਿਵਾੜੀ ਨੇ ਇਸ ਮੌਕੇ ਦੱਸਿਆ ਕਿ 2 ਮਈ ਤੋਂ 8 ਮਈ ਤੱਕ ਦੇ ਹਫਤੇ ਦੌਰਾਨ ਪਾਜੇਟਿਵਿਟੀ ਦੀ ਦਰ 18.5 ਫੀਸਦੀ ਰਹੀ ਪਰ ਉਸ ਤੋਂ ਬਾਅਦ ਇਸ ਵਿੱਚ ਗਿਰਾਵਟ ਆਈ ਹੈ,ਉਨ੍ਹਾਂ ਅੱਗੇ ਖੁਲਾਸਾ ਕੀਤਾ ਕਿ ਬੈੱਡਾਂ ਦੀ ਸਥਿਤੀ ਵੀ ਤਸੱਲੀਬਖ਼ਸ਼ ਹੈ ਅਤੇ ਅੰਮ੍ਰਿਤਸਰ ਵਿੱਚ ਆਕਸੀਜਨ ਦੀ ਸਪਲਾਈ 6 ਕੇ.ਐਲ. ਤੋਂ ਵਧਾ ਕੇ 11 ਕੇ.ਐਲ. ਕਰ ਦਿੱਤੀ ਗਈ ਹੈ,ਟੈਸਟਿੰਗ ਸਬੰਧੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਬੀਤੇ ਇਕ ਹਫਤੇ ਦੌਰਾਨ 2.13 ਲੱਖ ਆਰ.ਟੀ.ਪੀ.ਸੀ.ਆਰ. ਟੈਸਟ ਕੀਤੇ ਜਾ ਚੁੱਕੇ ਹਨ ਅਤੇ ਪ੍ਰਤੀ ਟੈਸਟ ਔਸਤਨ ਸਮਾਂ 7 ਘੰਟੇ ਹੈ।

ਇਸ ਤੋਂ ਇਲਾਵਾ ਸਿਹਤ ਸਟਾਫ ਦੀਆਂ ਵੱਖੋ-ਵੱਖਰੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਭਰਤੀਆਂ ਦੇ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ 108 ਸੀਨੀਅਰ ਰੈਜ਼ੀਡੈਂਟਸ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ,ਜਦੋਂ ਕਿ 86 ਨਰਸਾਂ, 8 ਲੈਬ ਟੈਕਨੀਸ਼ੀਅਨਾਂ, 9 ਰੇਡੀਓਗ੍ਰਾਫਰਾਂ, 2 ਪਰਫਿਊਜ਼ਨਿਸਟਾਂ, 2 ਓਪਟੋਮੈਟਰਿਸਟਾਂ ਅਤੇ ਇਕ ਆਡੀਓਲੋਜਿਸਟ ਦੀ ਨਿਯੁਕਤੀ ਇਕ ਹਫਤੇ ਦੇ ਅੰਦਰ ਕਰ ਦਿੱਤੀ ਜਾਵੇਗੀ ਅਤੇ ਇਸ ਤੋਂ ਛੁੱਟ ਹੋਰ ਅਸਾਮੀਆਂ ਲਈ ਵੀ ਇਸ਼ਤਿਹਾਰ ਦਿੱਤੇ ਗਏ ਹਨ,ਉਨ੍ਹਾਂ ਦੱਸਿਆ ਕਿ ਵੱਖੋ-ਵੱਖਰੇ ਹਸਪਤਾਲਾਂ/ਸੈਂਟਰਾਂ/ਲੈਬਾਂ ਵਿੱਚ ਆਊਟਸੋਰਸਿੰਗ ਉਤੇ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਪਟਿਆਲਾ ਵਿੱਚ ਫੌਜ ਵੱਲੋਂ 84 ਬੈੱਡਾਂ ਦੇ ਹਸਪਤਾਲ ਦਾ ਕੰਮਕਾਜ ਚਲਾਉਣ ਵਿੱਚ ਮਦਦ ਕਰਨ ਤੋਂ ਇਲਾਵਾ ਮੋਹਾਲੀ ਅਤੇ ਬਠਿੰਡਾ ਦੇ ਆਰਜੀ ਹਸਪਤਾਲਾਂ ਦਾ ਕੰਮਕਾਜ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।

ALSO READ:- Show And Tell:ਪੜੋ ਪੰਜਾਬ ਪੜਾਓ ਪੰਜਾਬ ਹੇਠ ਸ਼ੋਅ ਐਂਡ ਟੈੱਲ ਥੀਮ ’ਤੇ ਅਧਾਰਿਤ ਵਿਦਿਆਰਥੀਆਂ ਦੇ ਮੁਕਾਬਲੇ ਸ਼ੁਰੂ


ਸਿਹਤ ਸਕੱਤਰ ਹੁਸਨ ਲਾਲ ਨੇ ਇਸ ਮੌਕੇ ਦੱਸਿਆ ਕਿ 19 ਮਈ ਨੂੰ ਕੁਲ ਪਾਜ਼ੇਟਿਵਿਟੀ ਦਰ 6.2 ਫੀਸਦੀ ‘ਤੇ ਖੜ੍ਹੀ ਸੀ ਅਤੇ ਮੋਹਾਲੀ ਤੇ ਮਾਲਵਾ ਖੇਤਰਾਂ ਵਿੱਚ ਕਾਫੀ ਜ਼ਿਆਦਾ ਮਾਮਲੇ ਸਨ,ਸੂਬੇ ਦੇ ਕੋਵਿਡ ਮਾਹਿਰਾਂ ਦੇ ਸਮੂਹ ਦੇ ਮੁਖੀ ਡਾ.ਕੇ.ਕੇ. ਤਲਵਾੜ ਨੇ ਕਿਹਾ ਕਿ ਕੇਸਾਂ ਦੀ ਘੱਟਦੀ ਗਿਣਤੀ ਨੂੰ ਅੱਗੇ ਵੀ ਯਕੀਨੀ ਬਣਾਉਣ ਲਈ ਮੌਜੂਦਾ ਪਾਬੰਦੀਆਂ ਅਗਲੇ 2-3 ਹਫਤਿਆਂ ਤੱਕ ਕਾਇਮ ਰਹਿਣੀਆਂ ਚਾਹੀਦੀਆਂ ਹਨ,ਉਨ੍ਹਾਂ ਖੁਲਾਸਾ ਕੀਤਾ ਕਿ ਮਾਰਚ ਮੌਕੇ ਲਏ ਗਏ ਨਮੂਨਿਆਂ ਦੀ ਵਾਇਰਸ ਦੇ ਬਦਲਦੇ ਰੂਪ ਪੱਖੋਂ ਜਾਂਚ ਕੀਤੇ ਜਾਣ ‘ਤੇ 96 ਫੀਸਦੀ ਨਮੂਨਿਆਂ ਵਿੱਚ ਯੂ.ਕੇ. ਦਾ ਵਾਇਰਸ ਪਾਇਆ ਗਿਆ ਜਦੋਂਕਿ ਅਪ੍ਰੈਲ ਦੌਰਾਨ ਲਏ ਨਮੂਨਿਆਂ ਵਿੱਚ ਸਿਰਫ ਇਕ ਡਬਲ ਮਿਊਟੈਂਟ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ,ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਜਿਨੌਮ ਸੈਂਪਲਿੰਗ ਲਈ ਅਪ੍ਰੈਲ ਅਤੇ ਮਈ ਵਿੱਚ ਭੇਜੇ ਗਏ ਨਮੂਨਿਆਂ ਦੇ ਨਤੀਜੇ ਅਜੇ ਆਉਣੇ ਬਾਕੀ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *