Jalandhar Covid-19 Protocol:ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ,ਹੁਣ ਰਾਤ 9 ਤੋਂ ਸਵੇਰੇ Jalandhar Covid-19 Protocol:ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ,ਹੁਣ ਰਾਤ 9 ਤੋਂ ਸਵੇਰੇ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Jalandhar Covid-19 Protocol Night curfew

Jalandhar Covid-19 Protocol: ਜਲੰਧਰ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ,ਹੁਣ ਰਾਤ 9 ਤੋਂ ਸਵੇਰੇ 5 ਵਜੇ ਤੱਕ ਲੱਗੇਗਾ Night curfew

16

AZAD SOCH:-

Jalandhar,(AZAD SOCH NEWS):- Jalandhar Covid-19 Protocol: ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ (Deputy Commissioner Jalandhar Ghanshyam Thori) ਵਲੋਂ ਗੈਰ ਜਰੂਰੀ ਵਸਤਾਂ ਦੀਆਂ ਦੁਕਾਨਾਂ/ਸੰਸਥਾਵਾਂ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਦੋ ਘੰਟੇ ਤੱਕ ਹੋਰ ਵਾਧਾ ਕੀਤਾ ਗਿਆ ਹੈ ਅਤੇ ਹੁਣ ਇਹ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ ਸਕਣਗੀਆਂ,ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ।

ਕਿ ਕੋਵਿਡ ਵਾਇਰਸ (Covid Virus) ਨੁੂੰ ਫੈਲਣ ਤੋਂ ਰੋਕਣ ਲਈ ਕੋਵਿਡ-19 ਪ੍ਰੋਟੋਕਾਲ (Covid-19 protocol) ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ,ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ (Covid-19 Epidemic) ਤੋਂ ਬਚਾਅ ਲਈ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਜਿਵੇਂ ਸਮਾਜਿਕ ਦੂਰੀ ਦੀ ਪਾਲਣਾ, ਮਾਸਕ ਪਾਉਣਾ ਆਦਿ ਨੂੰ ਪੂਰੀ ਤਨਦੇਹੀ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਜਲਦ ਤੋਂ ਜਲਦ ਕੋਰੋਨਾ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ।

ALSO READ:- ਪੰਜਾਬ ਸਰਕਾਰ ਮਾਲੇਰਕੋਟਲਾ ਜ਼ਿਲ੍ਹੇ `ਚ ਨਵੇਂ ਮੈਡੀਕਲ ਕਾਲਜ ਨੂੰ ਸਥਾਪਤ ਕਰਨ ਲਈ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਪ੍ਰਵਾਨਗੀ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਆਦੇਸ਼ ਕੁਝ ਦਿਨ ਪਹਿਲਾਂ ਜਾਰੀ ਕੀਤੇ ਗਏ ਸਨ ਜੋ ਕਿ 21 ਮਈ 2021 ਤੱਕ ਲਾਗੂ ਰਹਿਣੇ ਸਨ,ਹੁਣ ਗੈਰ ਜਰੂਰੀ ਦੁਕਾਨਾਂ ਨੂੰ ਖੋਲਣ ਦੇ ਸਮੇਂ ਦਾ ਜਾਇਜ਼ਾ ਲੈਂਦਿਆਂ ਇਨਾਂ ਦੇ ਸਮੇਂ ਨੂੰ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਧਾ ਦਿੱਤਾ ਗਿਆ ਹੈ,ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ (Deputy Commissioner Ghanshyam Thori) ਨੇ ਦੱਸਿਆ ਕਿ ਹੁਣ ਗੈਰ ਜਰੂਰੀ ਵਸਤਾਂ ਦੇ ਸ੍ਰੇਣੀ ਵਿੱਚ ਆਉਂਦੀਆਂ ਦੁਕਾਨਾਂ, ਨਿੱਜੀ ਕਾਰੋਬਾਰ ਅਤੇ ਦਫ਼ਤਰ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ ਸਕਣਗੇ।

ਜਰੂਰੀ ਸੇਵਾਵਾਂ ਦੀ ਸ੍ਰੇਣੀ ਵਿੱਚ ਆਉਂਦੀਆਂ ਸੇਵਾਵਾਂ ਅਗਲੇ ਹੁਕਮਾਂ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਰੋਜ਼ਾਨਾ ਖੁਲੱਣਗੀਆਂ,ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ (Deputy Commissioner Ghanshyam Thori) ਨੇ ਕਿਹਾ ਕਿ ਇਹ ਕਦਮ ਉਠਾਉਣ ਦਾ ਮੁੱਖ ਮਕਸਦ ਜ਼ਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ ਨਾਲ ਵਪਾਰ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵਲੋਂ ਕਾਰੋਬਾਰ ਅਸਾਨੀ ਨਾਲ ਚਲਾਉਣ ਸਬੰਧੀ ਹੋਰ ਰਾਹਤ ਪਹੁੰਚਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਦੇਖਦਿਆਂ ਰਾਹਤ ਪ੍ਰਦਾਨ ਕਰਨਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *