ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ:ਵਿਜੈ ਇੰਦਰ ਸਿੰਗਲਾ ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ:ਵਿਜੈ ਇੰਦਰ ਸਿੰਗਲਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਿਜੈ ਇੰਦਰ ਸਿੰਗਲਾ

ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ:ਵਿਜੈ ਇੰਦਰ ਸਿੰਗਲਾ

5

AZAD SOCH:-

Chandigarh,May 29,2021,(AZAD SOCH NEWS):- ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (Mr. Vijay Inder Singla) ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ (ਰਿਆੜ ਵਾਲਿਆਂ) (Sant Baba Mihan Singh (from Riyadh)) ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ,ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ ਦੀ ਅਗਵਾਈ ਵਿਚ ਲੋਕਾਂ ਅਤੇ ਸਥਾਨਕ ਆਗੂਆਂ ਨੇ ਸੰਤ ਬਾਬਾ ਮੀਹਾਂ ਸਿੰਘ ਦੇ ਨਾਂ ‘ਤੇ ਇਸ ਸੜਕ ਦਾ ਨਾਮ ਰੱਖਣ ਲਈ ਸਰਕਾਰ ਨੂੰ ਅਪੀਲ ਕੀਤੀ ਸੀ ਕਿਉਂਕਿ ਸੰਤ ਬਾਬਾ ਮੀਹਾਂ ਸਿੰਘ (Sant Baba Mihan Singh) ਇਕ ਉੱਘੇ ਅਤੇ ਸਤਿਕਾਰਯੋਗ ਧਾਰਮਿਕ ਨੇਤਾ ਹਨ, ਜਿਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਕਰਕੇ ਲੋਕਾਂ ਉਹਨਾਂ ਦੇ ਪੈਰੋਕਾਰ ਬਣੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਲੱਖਾ (MLA Lakhbir Singh Lakha) ਦੀ ਰਸਮੀ ਸਿਫਾਰਸ਼ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਪੂਰੀ ਤਰਜੀਹ ਨਾਲ ਵਿਚਾਰਨ ਲਈ ਨਿਰਦੇਸ਼ ਦਿੱਤੇ ਅਤੇ ਹੁਣ ਇਸ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ (Sant Baba Mihan Singh) ਦੇ ਨਾਂ ‘ਤੇ ਰੱਖਿਆ ਗਿਆ ਹੈ,ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਵੀ ਇਸ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ (Sant Baba Mihan Singh) ਦੇ ਨਾਂ ‘ਤੇ ਰੱਖਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਜਿਸ ਉਪਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਉਕਤ ਸੜਕ ਉੱਤੇ ਨਵੇਂ ਸਾਈਨ ਬੋਰਡ (New Sign Boards) ਲਗਾਉਣ ਦੀ ਹਦਾਇਤ ਕੀਤੀ ਗਈ ਹੈ।

ALSO READ:- ਵੀਡੀਓ: ਅਦਾਕਾਰ Deep Sidhu ਇੱਕ ਵਾਰ ਫਿਰ Live ਹੋ ਕੇ ਰੱਖੇ ਆਪਣੇ ਪੱਖ,ਅਤੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਨਾਲ ਹਮੇਸਾਂ ਰਹਾਗਾਂ

ਉਨ੍ਹਾਂ ਕਿਹਾ ਕਿ 12.64 ਕਿਲੋਮੀਟਰ ਲੰਬੀ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਵੀ ਚੱਲ ਰਿਹਾ ਹੈ ਜੋ ਜਲਦ ਹੀ ਮੁਕੰਮਲ ਹੋ ਜਾਵੇਗਾ,ਉਨ੍ਹਾਂ ਕਿਹਾ ਕਿ ਇਹ ਸੜਕ ਮਲੌਦ ਅਤੇ ਹੋਰਨਾਂ ਪਿੰਡਾਂ ਜਿਵੇਂ ਗੋਸਲ, ਰੋਸ਼ੀਆਣਾ ਅਤੇ ਸਿਆੜ੍ਹ ਨੂੰ ਬੀਜਾ-ਪਾਇਲ-ਜਗੇੜਾ ਓ.ਡੀ.ਆਰ.-26 ਸੜਕ ਨਾਲ ਜੋੜਦੀ ਹੈ ਅਤੇ ਸੜਕ ਨੂੰ ਚੌੜਾ ਕਰਨਾ ਖੇਤਰ ਦੇ ਵਸਨੀਕਾਂ ਲਈ ਵੱਡੀ ਰਾਹਤ ਹੋਵੇਗੀ,ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ ਹੈ,ਉਨ੍ਹਾਂ ਕਿਹਾ, “ਸਾਡੀ ਕੋਸ਼ਿਸ਼ ਵੱਖ-ਵੱਖ ਸੇਵਾਵਾਂ ਅਤੇ ਯੋਜਨਾਵਾਂ ਦੀ ਸਮਰੱਥਾ ਨੂੰ ਉਜਾਗਰ ਕਰਨ ਹੈ ਤਾਂ ਜੋ ਸੜਕਾਂ, ਇਮਾਰਤਾਂ ਅਤੇ ਪੁਲਾਂ ਦੀ ਉਸਾਰੀ ਕਰਕੇ ਪੂਰੇ ਸੂਬੇ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾ ਸਕੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *