ਕੋਰੋਨਾ ਦੇ ਕੇਸ ਘਟੇ ਪਰ ਸਾਵਧਾਨੀਆਂ ਹਾਲੇ ਵੀ ਜ਼ਰੂਰੀ ਸਿਵਲ ਸਰਜਨ ਕੋਰੋਨਾ ਦੇ ਕੇਸ ਘਟੇ ਪਰ ਸਾਵਧਾਨੀਆਂ ਹਾਲੇ ਵੀ ਜ਼ਰੂਰੀ ਸਿਵਲ ਸਰਜਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੋਰੋਨਾ ਦੇ ਕੇਸ ਘਟੇ ਪਰ ਸਾਵਧਾਨੀਆਂ ਹਾਲੇ ਵੀ ਜ਼ਰੂਰੀ ਸਿਵਲ ਸਰਜਨ

ਕੋਰੋਨਾ ਦੇ ਕੇਸ ਘਟੇ ਪਰ ਸਾਵਧਾਨੀਆਂ ਹਾਲੇ ਵੀ ਜ਼ਰੂਰੀ : ਸਿਵਲ ਸਰਜਨ

7

AZAD SOCH:-

*ਲੋਕਾਂ ਨੂੰ ਮੁੜ ਅਪੀਲ ਅਤੇ ਚੇਤਾਵਨੀ*

*ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਿਆ ਜਾਵੇ, ਮੂੰਹ ਢੱਕ ਕੇ ਰੱਖਣ ਦੀ ਲੋੜ*

SAS Nagar,(AZAD SOCH NEWS):- ਬੀਮਾਰੀ ਦਾ ਖ਼ਤਰਾ ਹਾਲੇ ਵੀ ਪਹਿਲਾਂ ਵਾਂਗ ਹੀ ਬਰਕਰਾਰ ਹੈ,ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ ਦੀ ਦੂਜੀ ਲਹਿਰ ਸਿਖਰ ਤੋਂ ਹੇਠਾਂ ਵਲ ਆ ਰਹੀ ਹੈ ਅਤੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਪਰ ਸਾਰਿਆਂ ਨੂੰ ਹਾਲੇ ਵੀ ਪਹਿਲਾਂ ਵਾਂਗ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ,ਉਨ੍ਹਾਂ ਕਿਹਾ ਕਿ ਜਿਵੇਂ ਸਿਹਤ ਮਾਹਰਾਂ ਵਲੋਂ ਤੀਜੀ ਲਹਿਰ ਦੀ ਆਮਦ ਦੀ ਭਵਿੱਖਬਾਣੀ ਕੀਤੀ ਗਈ ਹੈ, ਉਸ ਨੂੰ ਵੇਖਦਿਆਂ ਹੋਰ ਵੀ ਜ਼ਿਆਦਾ ਮੁਸਤੈਦ ਅਤੇ ਸਾਵਧਾਨ ਹੋਣ ਦੀ ਲੋੜ ਹੈ,ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ ਬਹੁਤ ਜ਼ਰੂਰੀ ਹੈ। ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਇਕ ਦੂਜੇ ਤੋਂ ਦੋ ਗਜ਼ ਦਾ ਜ਼ਰੂਰੀ ਫ਼ਾਸਲਾ ਰਖਿਆ ਜਾਵੇ।

ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ,ਡਾ. ਆਦਰਸ਼ਪਾਲ ਕੌਰ ਨੇ ਕਿਹਾ,‘ ਕਰਫ਼ਿਊ ਜਾਂ ਤਾਲਾਬੰਦੀ ਹਟਾ ਲਏ ਜਾਣ ਜਾਂ ਢਿੱਲਾਂ ਦਿਤੇ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਖ਼ਤਮ ਹੋ ਗਈ ਹੈ,ਜੇ ਅਸੀਂ ਥੋੜੇ ਜਿਹੇ ਵੀ ਲਾਪਰਵਾਹ ਜਾਂ ਅਵੇਸਲੇ ਹੋਏ ਤਾਂ ਇਹ ਬੀਮਾਰੀ ਮੁੜ ਗੰਭੀਰ ਰੂਪ ਧਾਰ ਸਕਦੀ ਹੈ,’ ਉਨ੍ਹਾਂ ਦੁਹਰਾਇਆ ਕਿ ਪਾਣੀ ਅਤੇ ਬਿਜਲੀ ਦਾ ਬਿੱਲ ਭਰਨ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ।

ALSO READ:- ਪੰਜਾਬ ਸਰਕਾਰ ਵੱਲੋਂ ‘ਉਡਾਣ ਯੋਜਨਾ’ ਦੀ ਸਮੁੱਚੀ ਪ੍ਰਗਤੀ ਦੀ ਨਿਗਰਾਨੀ ਲਈ State Task Force (STF) ਦੇ ਉੱਚ ਅਧਿਕਾਰੀ ਨਾਮਜ਼ਦ

ਉਨ੍ਹਾਂ ਕਿਹਾ ਕਿ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ,ਉਨ੍ਹਾਂ ਕਿਹਾ ਕਿ ‘ਕੋਰੋਨਾਵਾਇਰਸ’ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ,ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਕੂਟਰ, ਮੋਟਰਸਾਈਕਲ, ਕਾਰ, ਜੀਪ, ਬੱਸ ਆਦਿ ਵਿਚ ਸਫ਼ਰ ਕਰਦੇ ਸਮੇਂ ਮੂੰਹ ਢਕਿਆ ਹੋਣਾ ਚਾਹੀਦਾ ਹੈ,ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਬੀਮਾਰੀ ਦਾ ਖ਼ਾਤਮਾ ਸੰਭਵ ਨਹੀਂ,ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ,ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।

ALSO READ:- 

Ludhiana Curfew: ਲੁਧਿਆਣਾ ‘ਚ 10 ਜੂਨ ਤੱਕ ਵਧਿਆ ਕਰਫਿਊ, ਪ੍ਰਸ਼ਾਸਨ ਨੇ ਲੋਕਾਂ ਨੂੰ ਦਿੱਤੀ ਇਹ ਛੋਟ

ਵੀਡੀਓ: ਅਦਾਕਾਰ Deep Sidhu ਇੱਕ ਵਾਰ ਫਿਰ Live ਹੋ ਕੇ ਰੱਖੇ ਆਪਣੇ ਪੱਖ,ਅਤੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਨਾਲ ਹਮੇਸਾਂ ਰਹਾਗਾਂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *