ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਵੱਲੋਂ ਨਾਬਾਰਡ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦਾ ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਵੱਲੋਂ ਨਾਬਾਰਡ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ

ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਵੱਲੋਂ ਨਾਬਾਰਡ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦਾ ਜਾਇਜ਼ਾ

3

AZAD SOCH:-

Chandigarh,2 June,(AZAD SOCH NEWS):- ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ (Punjab Chief Secretary Mrs. Vini Mahajan) ਨੇ ਮੰਗਲਵਾਰ ਨੂੰ ਨਾਬਾਰਡ (NABARD) ਤੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਰਾਜ ਵਿੱਚ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ,ਮੁੱਖ ਸਕੱਤਰ ਇੱਥੇ ਰਾਜ ਵਿੱਚ ਚੱਲ ਰਹੇ ਵੱਖ-ਵੱਖ ਨਾਬਾਰਡ ਫੰਡਾਂ ਵਾਲੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਸ਼ਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੀ,ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਨੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਡੀ.ਐੱਫ.) (Rural Infrastructure Development Fund (RIDF)) ਅਧੀਨ ਨਾਬਾਰਡ ਤੋਂ ਵਿੱਤੀ ਸਹਾਇਤਾ ਲੈਣ ਲਈ 1,022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਪਹਿਲ ਦਿੱਤੀ ਹੈ, ਜਦੋਂ ਕਿ ਲਗਭਗ 800 ਕਰੋੜ ਰੁਪਏ ਦੀ ਆਰ.ਆਈ.ਡੀ.ਐਫ (RIDF) ਸਹਾਇਤਾ ਨਾਲ ਪ੍ਰੋਜੈਕਟ ਪਹਿਲਾਂ ਹੀ ਨਾਬਾਰਡ ਕੋਲ ਮੁਲਾਂਕਣ ਲਈ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਰਾਜ ਨੂੰ ਪਹਿਲਾਂ ਹੀ ਆਰ.ਆਈ.ਡੀ.ਐੱਫ. (RIDF) ਅਧੀਨ 55 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋ ਚੁੱਕੀ ਹੈ ਅਤੇ ਜਲਦੀ ਹੀ 35 ਕਰੋੜ ਰੁਪਏ ਦੀ ਹੋਰ ਸਹਾਇਤਾ ਮਿਲ ਜਾਏਗੀ,ਆਰ.ਆਈ.ਡੀ.ਐਫ (RIDF) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਲਾਹ ਦਿੱਤੀ ਕਿ ਉਹ ਨਾਬਾਰਡ ਤੋਂ ਉਪਲਬਧ ਫੰਡਾਂ ਦੀ ਸਰਬੋਤਮ ਵਰਤੋਂ `ਤੇ ਧਿਆਨ ਕੇਂਦਰਤ ਕਰਨ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਪੂਰਾ ਕਰਨ ਦੀ ਗਤੀ ਤੇਜ਼ ਕਰਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਸਹਾਇਤਾ ਰਾਸ਼ੀ ਪ੍ਰਾਪਤ ਕੀਤੀ ਜਾ ਸਕੇ,ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਇਹ ਜਿੰਨੀ ਜਲਦੀ ਹੋ ਸਕੇ ਲੋਕ ਅਰਪਣ ਕੀਤੇ ਜਾਣ।

ਇਹ ਵੀ ਪੜ੍ਹੋ :-  Dal Khalsa ਵਲੋਂ 6 ਜੂਨ ਨੂੰ Amritsar ਬੰਦ ਦਾ ਸੱਦਾ, 37 ਸਾਲ ਪੂਰੇ ਹੋਣ ‘ਤੇ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਪ੍ਰੋਗਰਾਮ ਉਲੀਕੇ

ਇਹ ਵੀ ਪੜ੍ਹੋ :-  Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ


ਪ੍ਰਸ਼ਾਸਨਿਕ ਵਿਭਾਗਾਂ ਨੇ ਜ਼ਿਆਦਾ ਤੋਂ ਜ਼ਿਆਦਾ ਸਹਾਇਤਾ ਰਾਸ਼ੀ ਵਰਤਣ ਦੀ ਵਚਨਬੱਧਤਾ ਦੋਹਰਾਈ ਅਤੇ ਸਿੱਖਿਆ, ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ (ਸੜਕਾਂ ਅਤੇ ਪੁਲਾਂ), ਸਿਹਤ, ਗੋਦਾਮਾਂ ਦੀ ਉਸਾਰੀ, ਸੋਲਰ ਵਾਟਰ ਪੰਪਿੰਗ ਯੂਨਿਟ ਸਥਾਪਤ ਕਰਨ, ਮਿੱਟੀ ਅਤੇ ਪਾਣੀ ਦੀ ਸੰਭਾਲ ਦੇ ਖੇਤਰਾਂ ਵਿਚ ਵੱਧ ਤੋਂ ਵੱਧ ਪ੍ਰੋਜੈਕਟ ਸ਼ੁਰੂ ਕਰਨ ਲਈ ਵਚਨਬੱਧ ਹਨ,ਡਾ. ਰਾਜੀਵ ਸਿਵਾਚ, ਚੀਫ਼ ਜਨਰਲ ਮੈਨੇਜਰ, ਨਾਬਾਰਡ ਨੇ ਰਾਜ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਦੱਸਿਆ ਅਤੇ ਉਨ੍ਹਾਂ ਪ੍ਰੋਜੈਕਟਾਂ ਬਾਰੇ ਵੀ ਜਾਣੂੰ ਕਰਵਾਇਆ ਜੋ ਕਿ ਚਾਲੂ ਵਿੱਤੀ ਸਾਲ 2021-22 ਦੌਰਾਨ ਪੰਜਾਬ ਵੱਲੋਂ ਆਰ.ਆਈ.ਡੀ.ਐਫ. (RIDF) ਅਧੀਨ ਵਿੱਤੀ ਸਹਾਇਤਾ ਲੈਣ ਲਈ ਪੇਸ਼ ਕੀਤੇ ਗਏ ਹਨ।


ਮੀਟਿੰਗ ਦੌਰਾਨ ਆਰ.ਆਈ.ਡੀ.ਐਫ ਪ੍ਰਾਜੈਕਟਾਂ (RIDF Projects) ਤੋਂ ਇਲਾਵਾ, ਮਾਈਕਰੋ ਸਿੰਚਾਈ ਫੰਡ, ਵੇਅਰ ਹਾਊਸਿੰਗ ਬੁਨਿਆਦੀ ਢਾਂਚਾ ਫੰਡ ਅਤੇ ਡੇਅਰੀ ਵਿਕਾਸ ਬੁਨਿਆਦੀ ਢਾਂਚੇ ਦੇ ਫੰਡਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ,ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿਕਾਸ, ਪ੍ਰਮੁੱਖ ਸਕੱਤਰ ਵਿੱਤ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ, ਸਕੱਤਰਾਂ, ਪ੍ਰਸ਼ਾਸਕੀ ਮੁਖੀਆਂ ਅਤੇ ਨਾਬਾਰਡ ਦੇ ਸੀ.ਜੀ.ਐੱਮ. ਨੇ ਹਿੱਸਾ ਲਿਆ।

ਇਹ ਵੀ ਪੜ੍ਹੋ :-

Armed Forces Preparatory Institute ਦੇ ਦੋ ਕੈਡਿਟ ਅਧਿਕਾਰੀਆਂ ਵਜੋਂ ਨਿਯੁਕਤ NDA ਤੋਂ 16 ਕੈਡਿਟ ਹੋਏ ਪਾਸ

ਪੰਜਾਬ `ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ `ਤੇ ਪੂਰਾ ਕੀਤਾ ਜਾਵੇ:ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *