ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ

3

AZAD SOCH:-

Amritsar Sahib, 2 June 2021,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Sri Guru Hargobind Sahib Ji) ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ,ਇਸ ਸਬੰਧ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ, ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ (Fifth Patshah Guru Arjan Dev Ji) ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਹਿਚਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ,ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ।

ਇਹ ਜਜ਼ਬਾ ਅੱਜ ਦੀ ਨੌਜੁਆਨੀ ਅੰਦਰ ਪ੍ਰਚੰਡ ਕਰਨ ਦੀ ਲੋੜ ਹੈ,ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਹੈ ਅਤੇ ਅੱਜ ਕੌਮ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ,ਇਸੇ ਦੌਰਾਨ ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ (Gurdwara Baba Atal Rai Sahib) ਵਿਖੇ ਜਲੌ ਵੀ ਸਜਾਏ ਗਏ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *