Myocardial infarction ਦੇ ਮਾਮਲਿਆਂ ਵਿੱਚ ਸ਼ੂਗਰ ਰੋਗ ਜੋਖਮ ਦਾ ਵੱਡਾ ਕਾਰਕ:ਸਿਹਤ ਮੰਤਰੀ Myocardial infarction ਦੇ ਮਾਮਲਿਆਂ ਵਿੱਚ ਸ਼ੂਗਰ ਰੋਗ ਜੋਖਮ ਦਾ ਵੱਡਾ ਕਾਰਕ:ਸਿਹਤ ਮੰਤਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਮਿਊਕਰਮਾਈਕੋਸਿਸ ਦੇ ਮਾਮਲਿਆਂ ਵਿੱਚ ਸ਼ੂਗਰ ਰੋਗ ਜੋਖਮ ਦਾ ਵੱਡਾ ਕਾਰਕ:ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

3

AZAD SOCH:-

Chandigarh,June 2,2021,(AZAD SOCH NEWS):- ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਅੱਜ ਇੱਥੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਊਕਰਮਾਈਕੋਸਿਸ (ਬਲੈਕ ਫੰਗਸ) ਤੋਂ ਪੀੜਤ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਉਸੇ ਭਾਵਨਾ ਨਾਲ ਵਚਨਬੱਧ ਹੈ ਜਿਸ ਤਰ੍ਹਾਂ ਸੂਬਾ ਸਰਕਾਰ ਵੱਲੋਂ ਕੋਵਿਡ-19 (Covid-19) ਦੀ ਰੋਕਥਾਮ ਲਈ ਲੜਾਈ ਲੜੀ ਜਾ ਰਹੀ ਹੈ,ਉਨ੍ਹਾਂ ਕਿਹਾ ਕਿ ਸਿਹਤ ਮਾਹਿਰਾਂ ਦੇ ਵਿਸ਼ਲੇਸ਼ਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਮਿਊਕਰਮਾਈਕੋਸਿਸ (Myocardial Infarction) ਦੇ ਕੇਸਾਂ ਵਿਚ ਸ਼ੂਗਰ ਰੋਗ ਜੋਖਮ ਦਾ ਇੱਕ ਵੱਡਾ ਕਾਰਕ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਰਾਜ ਵਿੱਚ ਹੁਣ ਤੱਕ ਮਿਊਕਰਮਾਈਕੋਸਿਸ (Myocardial Infarction) ਦੇ 300 ਕੇਸ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਿੱਚੋਂ 259 ਕੇਸ ਪੰਜਾਬ ਅਤੇ 41 ਕੇਸ ਦੂਜੇ ਰਾਜਾਂ ਨਾਲ ਸਬੰਧਤ ਹਨ,ਉਨ੍ਹਾਂ ਅੱਗੇ ਦੱਸਿਆ ਕਿ ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ 23 ਮਰੀਜ਼ ਠੀਕ ਹੋ ਗਏ ਹਨ ਅਤੇ 234 ਮਰੀਜ਼ ਇਲਾਜ ਅਧੀਨ ਹਨ, ਹਾਲਾਂਕਿ ਬਿਮਾਰੀ ਦੇ ਦੌਰਾਨ ਮਿਊਕਰਮਾਈਕੋਸਿਸ (Myocardial Infarction) ਦੇ 43 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮਿਊਕਰਮਾਈਕੋਸਿਸ (Myocardial Infarction) ਦੇ 25 ਫੀਸਦੀ ਕੇਸ 18-45 ਉਮਰ ਵਰਗ, 38 ਫੀਸਦੀ ਕੇਸ 45-60 ਉਮਰ ਵਰਗ ਅਤੇ 36 ਫੀਸਦੀ ਕੇਸ 60 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਵਿਅਕਤੀਆਂ ਵਿੱਚ ਰਿਪੋਰਟ ਕੀਤੇ ਗਏ ਹਨ,ਉਨ੍ਹਾਂ ਕਿਹਾ ਕਿ ਮਿਊਕਰਮਾਈਕੋਸਿਸ (Myocardial Infarction) ਦੇ ਤਕਰੀਬਨ 80 ਫੀਸਦੀ ਕੇਸ ਕੋਵਿਡ-19 (Covid-19) ਦੇ ਹਨ ਅਤੇ ਮਿਊਕਰਮਾਈਕੋਸਿਸ (Myocardial Infarction) ਦੇ 87 ਫੀਸਦੀ ਕੇਸਾਂ ਵਿੱਚ ਸ਼ੂਗਰ ਦੀ ਬਿਮਾਰੀ ਜੋਖਮ ਦੇ ਵੱਡੇ ਕਾਰਕ ਵਜੋਂ ਸਾਹਮਣੇ ਆਈ ਹੈ,ਉਨ੍ਹਾਂ ਦੱਸਿਆ ਕਿ 32 ਫੀਸਦੀ ਕੇਸਾਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਪਾਈ ਗਈ ਹੈ,ਉਨ੍ਹਾਂ ਕਿਹਾ ਕਿ ਮਰਨ ਵਾਲੇ 43 ਮਰੀਜ਼ਾਂ ਵਿਚੋਂ 88 ਫ਼ੀਸਦ ਕੋਵਿਡ-19 (Covid-19) ਤੋਂ ਪੀੜਤ ਸਨ, 86 ਫ਼ੀਸਦ ਮਰੀਜ਼ਾਂ ਨੇ ਪਹਿਰਾਂ ਸਟਿਰੌਆਇਡ ਦੀ ਵਰਤੋਂ ਕੀਤੀ ਸੀ, 80 ਫ਼ੀਸਦ ਮਰੀਜ਼ ਸ਼ੂਗਰ ਦੇ ਮਰੀਜ਼ ਸਨ।

ਇਹ ਵੀ ਪੜ੍ਹੋ :-  Dal Khalsa ਵਲੋਂ 6 ਜੂਨ ਨੂੰ Amritsar ਬੰਦ ਦਾ ਸੱਦਾ, 37 ਸਾਲ ਪੂਰੇ ਹੋਣ ‘ਤੇ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਪ੍ਰੋਗਰਾਮ ਉਲੀਕੇ

ਇਹ ਵੀ ਪੜ੍ਹੋ :-  Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਉਨ੍ਹਾਂ ਮਰੀਜ਼ਾਂ ਨੂੰ ਅਪੀਲ ਕੀਤੀ ਜਿਨ੍ਹਾਂ ਦਾ ਟੈਸਟ ਕੋਵਿਡ-19 ਪਾਜ਼ੇਟਿਵ (Covid-19 Positive) ਆਇਆ ਹੈ ਜਾਂ ਜਿਹੜੇ ਹਾਲ ਹੀ ਵਿੱਚ ਕੋਵਿਡ-19 (Covid-19) ਤੋਂ ਪੀੜਤ ਰਹੇ ਹਨ ਅਤੇ ਜਿਨ੍ਹਾਂ ਨੂੰ ਸ਼ੂਗਰ ਵੀ ਹੈ, ਉਨ੍ਹਾਂ ਨੂੰ ਸਟਿਰੌਆਇਡ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਡਾਕਟਰਾਂ ਨਾਲ ਸਲਾਹ ਕਰਨੀ ਚਾਹੀਦੀ ਹੈ ਜੇਕਰ ਉਨ੍ਹਾਂ ਨੂੰ ਨੱਕ ਬੰਦ, ਨੱਕ ਵਿੱਚੋਂ ਕਾਲੇ ਰੰਗ ਦਾ ਡਿਸਚਾਰਜ ਜਾਂ ਮੂੰਹ ਦੇ ਅੰਦਰ ਰੰਗ ਬਦਲਦਾ ਮਹਿਸੂਸ ਹੁੰਦਾ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਿ ਭਾਰਤ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਉਠਾਈ ਮੰਗ ਦੇ ਵਿਰੁੱਧ ਇੰਜੈਕਸ਼ਨ ਐਮਫੋਟੇਟਰਿਸਨ (Injection Amphotericin) ਦੀ ਬਹੁਤ ਘੱਟ ਮਾਤਰਾ ਵਿੱਚ ਸਪਲਾਈ ਕੀਤੀ ਹੈ,ਉਨ੍ਹਾਂ ਕਿਹਾ ਕਿ ਮਾਹਰ ਕਮੇਟੀ ਨੇ ਵਿਕਲਪਕ ਦਵਾਈਆਂ ਪੋਸਾਕੋਨਾਜ਼ੋਲ ਅਤੇ ਇਟਰਾਕੋਨਜ਼ੋਲ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ ਜੋ ਸੂਬਾ ਸਰਕਾਰ ਵੱਲੋਂ ਖਰੀਦ ਕੇ ਮਿਊਕੋਰਮਾਇਕੋਸਿਸ (Myocardial Infarction) ਕੇਸਾਂ ਦੇ ਪ੍ਰਬੰਧਨ ਲਈ ਹਸਪਤਾਲਾਂ ਨੂੰ ਦਿੱਤੀ ਗਈ ਹੈ,ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਂਮਾਰੀ ਰੋਗ ਐਕਟ ਤਹਿਤ ਮਿਊਕਰਮਾਈਕੋਸਿਸ (Myocardial Infarction) ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ :- 

Armed Forces Preparatory Institute ਦੇ ਦੋ ਕੈਡਿਟ ਅਧਿਕਾਰੀਆਂ ਵਜੋਂ ਨਿਯੁਕਤ NDA ਤੋਂ 16 ਕੈਡਿਟ ਹੋਏ ਪਾਸ

ਪੰਜਾਬ `ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ `ਤੇ ਪੂਰਾ ਕੀਤਾ ਜਾਵੇ:ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *