ਮਾਰਕੀਟ ਐਸੋਸੀਏਸ਼ਨਾਂ ਨੂੰ ਕੋਵਿਡ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਮਾਰਕੀਟ ਐਸੋਸੀਏਸ਼ਨਾਂ ਨੂੰ ਕੋਵਿਡ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮਾਰਕੀਟ ਐਸੋਸੀਏਸ਼ਨਾਂ

SAS Nagar: ਮਾਰਕੀਟ ਐਸੋਸੀਏਸ਼ਨਾਂ ਨੂੰ ਕੋਵਿਡ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਕੋਵਿਡ ਮਾਨੀਟਰ ਲਗਾਉਣ ਦੀ ਹਦਾਇਤ

4

AZAD SOCH:-

ਐਸ.ਏ.ਐਸ.ਨਗਰ ਵਿਚ ਔਡ-ਈਵਨ ਢੰਗ ਨਾਲ ਦੁਕਾਨਾਂ ਖੋਲ੍ਹਣ ਸਬੰਧੀ ਪਾਬੰਦੀ ਹਟੀ,ਪ੍ਰਾਈਵੇਟ ਦਫ਼ਤਰ 33 ਫ਼ੀਸਦੀ ਦੀ ਥਾਂ 50 ਫ਼ੀਸਦੀ ਸਟਾਫ ਨਾਲ ਕਰ ਸਕਦੇ ਹਨ ਕੰਮ

SAS Nagar,(AZAD SOCH NEWS):- SAS Nagar: ਨਗਰ ਵਿੱਚ ਪੜਾਅਵਾਰ/ਔਡ-ਈਵਨ ਢੰਗ ਨਾਲ ਦੁਕਾਨਾਂ ਖੋਲ੍ਹਣ ਸਬੰਧੀ ਲਗਾਈ ਪਾਬੰਦੀ ਹਟਾ ਦਿੱਤੀ ਗਈ ਹੈ,ਇਹ ਐਲਾਨ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਹੋਰ ਭਾਈਵਾਲਾਂ ਨਾਲ ਮੀਟਿੰਗ ਤੋਂ ਬਾਅਦ ਕੀਤਾ,ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਦੁਕਾਨਦਾਰਾਂ ਦੀ ਮੰਗ ‘ਤੇ ਸਹਿਮਤੀ ਜਤਾਈ ਅਤੇ ਪ੍ਰਾਈਵੇਟ ਦਫਤਰਾਂ ਨੂੰ ਵੀ 33 ਫ਼ੀਸਦੀ ਸਟਾਫ਼ ਦੀ ਥਾਂ 50 ਫ਼ੀਸਦੀ ਸਟਾਫ ਨਾਲ ਕੰਮ ਕਰਨ ਦੀ ਆਗਿਆ ਦਿੱਤੀ।

ਕੋਵਿਡ ਸਬੰਧੀ ਪਾਬੰਦੀਆਂ ਦੀ ਪਾਲਣਾ ਕਰਨ ਲਈ ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਸ਼ਲਾਘਾ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਤੋਂ ਇਲਾਵਾ ਜਨਤਕ ਆਵਾਜਾਈ ‘ਤੇ ਰੋਕ, ਪੜਾਅਵਾਰ ਢੰਗ ਨਾਲ ਦੁਕਾਨਾਂ ਖੋਲ੍ਹਣ, ਵੀਕੈਂਡ ਅਤੇ ਰਾਤ ਦੇ ਕਰਫਿਊ ਦੇ ਨਾਲ ਨਾਲ ਟੀਕਾਕਰਣ ਨੇ ਕੋਵਿਡ ਦੇ ਫੈਲਾਅ ਨੂੰ ਰੋਕਣ ਵਿਚ ਕਾਫ਼ੀ ਹੱਦ ਤਕ ਸਹਾਇਤਾ ਕੀਤੀ ਹੈ,ਕੋਵਿਡ-19 ਦੇ ਮਾਮਲਿਆਂ ਵਿਚ ਵਾਧੇ ਦੀ ਗਤੀ ਮੱਧਮ ਪੈਣ ਦੇ ਮੱਦੇਨਜ਼ਰ, ਕੁਝ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਪਰ ਇਹ ਪੂਰੀ ਤਰ੍ਹਾਂ ਨਾਲ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਦੇ ਅਧੀਨ ਹੋਵੇਗੀ। ਮਾਰਕੀਟ ਐਸੋਸੀਏਸ਼ਨਾਂ ਨੂੰ ਹਰੇਕ ਮਾਰਕੀਟ ਲਈ ਕੋਵਿਡ ਨਿਗਰਾਨ ਨਿਯੁਕਤ ਕਰਨ ਲਈ ਕਿਹਾ ਗਿਆ ਹੈ।

ਤਾਂ ਜੋ ਪ੍ਰੋਟੋਕੋਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।ਉਹਨਾਂ ਨੇ ਐਸੋਸੀਏਸ਼ਨਾਂ ਨੂੰ ਆਪਣੇ ਸਮੁੱਚੇ ਸਟਾਫ ਦੇ ਟੀਕਾਕਰਣ ਨੂੰ ਯਕੀਨੀ ਬਣਾਉਣ ਅਤੇ ਮਾਰਕੀਟ ਪੱਧਰ ‘ਤੇ ਟੀਕਾਕਰਨ ਕੈਂਪ ਲਗਾਉਣ ਲਈ ਸਥਾਨਕ ਐਸ.ਡੀ.ਐਮ ਨਾਲ ਸੰਪਰਕ ਕਰਨ ਲਈ ਕਿਹਾ,ਐਸੋਸੀਏਸ਼ਨਾਂ ਨੂੰ ਸਟੇਟ ਕੋਵਿਡ ਟੀਕਾਕਰਨ ਫੰਡ ਵਿੱਚ ਕੋਵਿਡ ਟੀਕੇ ਲਈ ਸਪਾਂਸਰ / ਦਾਨ ਕਰਨ ਲਈ ਵੀ ਕਿਹਾ ਗਿਆ।ਇਹ ਦੱਸਿਆ ਗਿਆ ਕਿ ਬਹੁਤ ਸਾਰੀਆਂ ਮਾਰਕੀਟਾਂ ਵਿੱਚ ਲਗਭਗ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਜਦਕਿ ਦੂਸਰੀਆਂ ਮਾਰਕੀਟਾਂ ਵਿੱਚ ਟੀਕਾਕਰਨ ਜਾਰੀ ਹੈ,ਬਾਲਟਾਨਾ ਫਰਨੀਚਰ ਮਾਰਕੀਟ ਐਸੋਸੀਏਸ਼ਨ ਨੇ ਸਟੇਟ ਕੋਵਿਡ ਟੀਕਾਕਰਨ ਫੰਡ ਵਿਚ 51,000 ਰੁਪਏ ਦੇ ਯੋਗਦਾਨ ਦਾ ਵਾਅਦਾ ਕੀਤਾ ਹੈ।

ਇਹ ਵੀ ਪੜ੍ਹੋ :-  S.A.S.Nagar: ਲੋਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਆਕਸੀਜਨ ਕੇਂਦਰਤ ਬੈਂਕ ਦੀਆਂ ਸੇਵਾਵਾਂ ਲੈ ਰਹੇ ਹਨ

ਇਸੇ ਦੌਰਾਨ ਐਸਐਸਪੀ ਸਤਿੰਦਰ ਸਿੰਘ ਨੇ ਦੁਕਾਨਦਾਰਾਂ ਨੂੰ ਸਾਵਧਾਨ ਕਰਦਿਆਂ ਕਿਹਾ, “ਵਧੇਰੇ ਢਿੱਲ ਨਾਲ ਜ਼ਿੰਮੇਵਾਰੀ ਵੱਧ ਜਾਂਦੀ ਹੈ; ਦੁਕਾਨਦਾਰਾਂ ਨੂੰ ਭੀੜ-ਭੜੱਕੇ ਨੂੰ ਰੋਕਣਾ ਪਏਗਾ, ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ ਯਕੀਨੀ ਬਣਾਉਣਾ ਜ਼ਰੂਰੀ ਹੈ।’’ ਪਾਲਣਾ ਨਾ ਕਰਨ ‘ਤੇ ਚਲਾਨ ਕੱਟੇ ਜਾਣਗੇ ਅਤੇ ਜੇਕਰ ਢਿੱਲ ਦੇ ਨਤੀਜੇ ਵਜੋਂ ਵਾਇਰਸ ਫੈਲਦਾ ਹੈ ਤਾਂ ਇਹ ਪ੍ਰਸ਼ਾਸਨ ਨੂੰ ਢਿੱਲ ਵਾਪਸ ਲੈਣ ਲਈ ਮਜਬੂਰ ਕਰ ਸਕਦਾ ਹੈ।” ਇਸਦੇ ਉਲਟ, ਜੇਕਰ ਐਕਟਿਵ ਮਾਮਲਿਆਂ ਵਿੱਚ ਕਮੀ ਆਉਣੀ ਜਾਰੀ ਰਹਿੰਦੀ ਹੈ ਤਾਂ ਸੂਬਾ ਪੱਧਰ ‘ਤੇ ਕੁਝ ਹੋਰ ਢਿੱਲਾਂ ਦੇਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਐਸੋਸੀਏਸ਼ਨਾਂ ਨੇ ਕੋਵਿਡ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦਾ ਭਰੋਸਾ ਦਿੱਤਾ ਅਤੇ ਔਡ-ਈਵਨ (Odd-Even) ਢੰਗ ਨਾਲ ਦੁਕਾਨਾਂ ਖੋਲ੍ਹਣ ਸਬੰਧੀ ਰੋਕ ਹਟਾਉਣ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਸ਼ਨੀਵਾਰ ਨੂੰ ਦੁਕਾਨਾਂ ਖੋਲ੍ਹਣ ਦੀ ਆਗਿਆ ਲਈ ਵੀ ਬੇਨਤੀ ਕੀਤੀ,ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਵੀਕੈਂਡ ਦੌਰਾਨ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣਾ ਸੂਬਾ ਸਰਕਾਰ ਅਧੀਨ ਆਉਂਦੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਬੇਨਤੀ ਬਾਰੇ ਸੂਬਾ ਪੱਧਰ ‘ਤੇ ਸੂਚਿਤ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਸ਼ਿਕਾ ਜੈਨ, ਰਾਜੀਵ ਗੁਪਤਾ (ਦੋਵੇਂ ਏਡੀਸੀਜ਼), ਹਿਮਾਂਸ਼ੂ ਜੈਨ, ਕੁਲਦੀਪ ਬਾਵਾ, ਜਗਦੀਪ ਸਹਿਗਲ (ਸਾਰੇ ਐਸਡੀਐਮਜ਼) ਅਤੇ ਰਵਜੋਤ ਕੌਰ ਐਸਪੀ (ਦਿਹਾਤੀ) ਹਾਜ਼ਰ ਸਨ।

ਇਹ ਵੀ ਪੜ੍ਹੋ :- 

Dal Khalsa ਵਲੋਂ 6 ਜੂਨ ਨੂੰ Amritsar ਬੰਦ ਦਾ ਸੱਦਾ, 37 ਸਾਲ ਪੂਰੇ ਹੋਣ ‘ਤੇ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਪ੍ਰੋਗਰਾਮ ਉਲੀਕੇ

Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ

Armed Forces Preparatory Institute ਦੇ ਦੋ ਕੈਡਿਟ ਅਧਿਕਾਰੀਆਂ ਵਜੋਂ ਨਿਯੁਕਤ NDA ਤੋਂ 16 ਕੈਡਿਟ ਹੋਏ ਪਾਸ

ਪੰਜਾਬ `ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ `ਤੇ ਪੂਰਾ ਕੀਤਾ ਜਾਵੇ:ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *