Kapurthala ਦੇ ਨਵੇਂ SSP ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ Kapurthala ਦੇ ਨਵੇਂ SSP ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Kapurthala ਦੇ ਨਵੇਂ SSP ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ

Kapurthala ਦੇ ਨਵੇਂ SSP ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

7

AZAD SOCH:-

ਸੁਲਤਾਨਪੁਰ ਲੋਧੀ ਕਪੂਰਥਲਾ,(AZAD SOCH NEWS):- ਹਰਕਮਲਪ੍ਰੀਤ ਸਿੰਘ ਖੱਖ (Harkamalpreet Singh Khakh) ਵਲੋਂ ਐਸ ਐਸ ਪੀ ਕਪੂਰਥਲਾ (SSP Kapurthala) ਦਾ ਅਹੁਦਾ ਸੰਭਾਲ ਲਿਆ ਗਿਆ ਹੈ,ਉਹ ਕੰਵਰਦੀਪ ਕੌਰ ਆਈ ਪੀ ਐਸ (Kanwardeep Kaur IPS) ਦੀ ਥਾਂ ਲੈਣਗੇ,ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਦੀ ਪਹਿਲੀ ਐਸ ਐਸ ਪੀ ਵਜੋਂ ਤਾਇਨਾਤ ਕੀਤਾ ਗਿਆ ਹੈ,ਇਸ ਤੋਂ ਪਹਿਲਾਂ ਉਹ ਪੀ ਏ ਪੀ ਦੀ 7 ਵੀਂ ਬਟਾਲੀਅਨ ਦੇ ਕਮਾਂਡੈਂਟ ਤੇ ਏ ਆਈ ਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਜੋਨ (AIG Counter Intelligence Jalandhar Zone) ਵਜੋਂ ਸੇਵਾ ਨਿਭਾ ਰਹੇ ਸਨ,ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ਅਤੇ ਜਿਲੇ ਦੇ ਉਚ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ,ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰਾਂ ਵਿਰੁੱਧ ਸਖਤੀ ਵਰਤਣ ਦੇ ਨਾਲ ਨਾਲ ਕੋਵਿਡ-19 (COVID-19) ਵਿਰੁੱਧ ਲੜਾਈ ਵਿੱਚ ਹੋਰ ਤਨਦੇਹੀ ਨਾਲ ਲੋਕ ਸੇਵਾ ਕੀਤੀ ਜਾਵੇਗੀ,ਇਸ ਮੌਕੇ ਐਸ ਪੀ ਜਸਬੀਰ ਸਿੰਘ, ਐਸ ਪੀ ਵਿਸ਼ਾਲਜੀਤ ਸਿੰਘ, ਡੀ ਐਸ ਪੀਜ ਸੁਰਿੰਦਰ ਸਿੰਘ, ਸਰਵਣ ਸਿੰਘ, ਸਰਬਜੀਤ ਰਾਏ ਤੇ ਹੋਰ ਉਚ ਅਧਿਕਾਰੀ ਮੌਜੂਦ ਸਨ,ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਐਸ ਐਸ ਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸਾਹਿਬ (Gurdwara Sahib) ਨਤਮਸਤਕ ਹੋਣ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਪੁੱਜੇ। 

ਇਸ ਮੌਕੇ ਤੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸਾਹਿਬ ਦੇ ਦਰਬਾਰ  ਚ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ,ਗੁਰਦੁਆਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਵਿਖੇ ਪੁੱਜਣ ਤੇ ਨਵਨਿਯੁਕਤ ਐਸਐਸਪੀ ਕਪੂਰਥਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਦੇ ਮੈਨੇਜਰ ਭਾਈ ਰੇਸ਼ਮ ਸਿੰਘ ਮੁਕਤਸਰੀ ਅਤੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਦੁਆਰਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। 

ਇਸ ਤੋਂ ਬਾਅਦ ਐਸਐਸਪੀ ਕਪੂਰਥਲਾ (SSP Kapurthala) ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਤਪ ਅਸਥਾਨ ਤੇ ਵੀ ਸੀਸ ਨਵਾਇਆ ਅਤੇ ਗੁਰੂ ਸਾਹਿਬ ਵੱਲੋਂ ਆਪਣੇ ਹਸਤ ਕਮਲਾਂ ਦੇ ਨਾਲ ਲਗਾਈ ਗਈ ਪਵਿੱਤਰ ਬੇਰੀ ਦੇ ਦਰਸ਼ਨ ਵੀ ਕੀਤੇ,ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਹ ਆਪਣੀ ਚਾਰਜ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਹਨ,ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਕਾਨੂਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *