ਪੰਜਾਬ ਸਰਕਾਰ ਨੇ Private Hospital ਤੋਂ Covid-19 Vaccine ਵਾਪਸ ਲੈਣ ਦੇ ਦਿੱਤੇ ਹੁਕਮ ਪੰਜਾਬ ਸਰਕਾਰ ਨੇ Private Hospital ਤੋਂ Covid-19 Vaccine ਵਾਪਸ ਲੈਣ ਦੇ ਦਿੱਤੇ ਹੁਕਮ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ Private Hospital Covid-19 Vaccine

ਪੰਜਾਬ ਸਰਕਾਰ ਨੇ Private Hospital ਤੋਂ Covid-19 Vaccine ਵਾਪਸ ਲੈਣ ਦੇ ਦਿੱਤੇ ਹੁਕਮ

5

AZAD SOCH:-

Chandigarh,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ-19 ਵੈਕਸੀਨ (Covid-19 Vaccine) ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ,ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਸਾਰੇ ਵੈਕਸੀਨ (Vaccine) ਹੁਣ ਮੁਫਤ ਦਿੱਤੇ ਜਾਣਗੇ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ (Covid-19 Vaccination) ਲਈ ਸਟੇਟ ਇੰਚਰਾਜ ਸ੍ਰੀ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ (Private Hospital) ਨੂੰ 42,000 ਖੁਰਾਕਾਂ ਵੰਡੀਆਂ ਗਈਆਂ ਜਿਸ ਵਿੱਚੋਂ ਸਿਰਫ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ,ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ (Private Hospital) ਨੂੰ ਕੋਈ ਨਵੀਂ ਅਲਾਟਮੈਂਟ (New Allotment) ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ (Private Hospital) ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ-19 (Government of Punjab Covid-19) ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਣ ਵੀ ਮੁਫਤ ਕੀਤਾ ਜਾਵੇਗਾ,ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫਤ ਟੀਕਾਕਰਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ,ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮ੍ਹਾ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ,ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨੋਵਲ ਕਰੋਨਾ ਵਾਇਰਸ (Novel Corona Virus) ਨਾਲ ਲੜਨ ਲਈ ਇਕ ਵੱਡੇ ਕਦਮ ਵਜੋਂ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ (Comprehensive Health Insurance Plan) ਅਧੀਨ ਆਉਂਦੇ ਕੋਵਿਡ -19 (Covid-19) ਦੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ ਹੈ।

ਜਿਸ ਵਿੱਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਦਿੱਤੀ ਜਾਂਦੀ ਹੈ,ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ (Private Hospitals) ਵੱਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ-19 ਕੇਅਰ ਸੈਂਟਰਾਂ (Covid-19 Care Centers) ਵਿਰੁੱਧ ਮਹਾਂਮਾਰੀ ਰੋਗ ਐਕਟ (Epidemic Diseases Act) ਅਤੇ ਆਫ਼ਤ ਪ੍ਰਬੰਧਨ ਐਕਟ (Disaster Management Act) ਤਹਿਤ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ।
Leave a Reply

Your email address will not be published. Required fields are marked *