Vaccine Scams: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ Vaccine Scams: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Vaccine Scams ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਹਰਪਾਲ ਸਿੰਘ ਚੀਮਾ

Vaccine Scams: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਕੈਪਟਨ-ਹਰਪਾਲ ਸਿੰਘ ਚੀਮਾ

6

AZAD SOCH :-

Chandigarh,(AZAD SOCH NEWS):- Vaccine Scams: ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ (Harpal Singh Cheema)  ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu)  ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਇੱਕ ਵੱਡਾ ਵੈਕਸੀਨ ਘੁਟਾਲਾ ਕੀਤਾ ਹੈ,ਹਰਪਾਲ ਸਿੰਘ (Harpal Singh Cheema ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ( Balbir Singh Sidhu)  ਨੂੰ ਤੁਰੰਤ ਪੰਜਾਬ ਮੰਤਰੀ ਮੰਡਲ (Punjab Cabinet) ਤੋਂ ਬਰਖਾਸਤ ਕੀਤਾ ਜਾਵੇ ਅਤੇ ਮੰਤਰੀ ਸਮੇਤ ਵੈਕਸੀਨ ਘੋਟਾਲੇ (Vaccine Scams) ਨਾਲ ਸੰਬੰਧਤ ਵਿਅਕਤੀਆਂ ਖਲਿਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਦਵਾਈ ਕੋਈ ਆਮ ਦਵਾਈ ਨਹੀਂ ਬਲਕਿ ਕੋਰੋਨਾ (CORONA VIRUS) ਤੋਂ ਬਚਾਉਣ ਲਈ ਜਾਨ-ਬਚਾਊ ਦਵਾਈ ਹੈ ਅਤੇ ਇਸ ਬਾਰੇ ਹੋਰ ਗੰਭੀਰਤਾ ਨਾਲ ਕਾਰਜ ਕੀਤਾ ਜਾਣਾ ਚਾਹੀਦਾ ਸੀ,ਹਰਪਾਲ ਸਿੰਘ( Harpal Singh Cheema) ਨੇ ਕਿਹਾ ਕਿ ਸਰਕਾਰ ਨੇ ਬੇਸ਼ਰਮੀ ਨਾਲ ਲੋਕਾਂ ਨੂੰ ਮੁਫਤ ਵਿੱਚ ਲਗਾਏ ਜਾਣ ਵਾਲੇ ਟੀਕੇ ਨੂੰ ਪ੍ਰਾਈਵੇਟ ਹਸਪਤਾਲਾਂ (Private Hospitals) ਨੂੰ ਵੇਚ ਕੇ ਚੋਖਾ ਮੁਨਾਫਾ ਕਮਾਇਆ ਹੈ,ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਜੋ ਲੋਕ ਸਰਕਾਰਾਂ ਕੋਲੋਂ ਸਹਾਇਤਾ ਦੀ ਆਸ ਰੱਖ ਰਹੀਆਂ ਹਨ ਸਰਕਾਰ ਉਨ੍ਹਾਂ ਦੇ ਪੈਸੇ ਉੱਤੇ ਹੀ ਡਾਕਾ ਮਾਰਨ ਉਤੇ ਲੱਗੀ ਹੋਈ ਹੈ,ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਫ੍ਰੀ ਇਲੈਕਸ਼ਨ (Free Elections) ਲਗਾਉਣਾ ਉਨ੍ਹਾਂ ਦਾ ਹੱਕ ਬਣਦਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਕਾਰਜ ਕਰਨਾ ਚਾਹੀਦਾ ਹੈ।

ਆਪ ਆਗੂ ਨੇ ਕਿਹਾ ਕਿ ਕੈਪਟਨ ਸਰਕਾਰ ਵੈਕਸੀਨ ਘੁਟਾਲੇ ਕਾਰਨ ਪ੍ਰਾਈਵੇਟ ਹਸਪਤਾਲਾਂ (Private Hospitals) ਦੀ ਲੁੱਟ ਦਾ ਸਕਿਾਰ ਹੋਏ ਪੰਜਾਬ ਦੇ ਲੋਕਾਂ ਨੂੰ ਪੈਸੇ ਤੁਰੰਤ ਵਾਪਸ ਕਰਵਾਏ,ਸਨੀਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ( Harpal Singh Cheema) ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ ਹੁੰਦਾ ਹੈ ਕਿ ਮੁਸੀਬਤ ਸਮੇਂ ਆਪਣੇ ਸੂਬੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਕਰੇ, ਪਰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ( Captain Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਮਾਰੀ( Corona Virus)  ਦੀ ਮੁਸੀਬਤ ਨੂੰ ਵੀ ਪੰਜਾਬ ਵਾਸੀਆਂ ਨੂੰ ਲੁੱਟ ਕੇ ਪੈਸੇ ਇੱਕਠੇ ਕਰਨ ਵਜੋਂ ਵਰਤਿਆਂ ਹੈ।

 ਹਰਪਾਲ ਸਿੰਘ ਚੀਮਾ ( Harpal Singh Cheema) ਕਿਹਾ ਕਿ ਕੈਪਟਨ ਸਰਕਾਰ ਨੇ ਰਾਜ ਸਰਕਾਰ ਦੇ ਕੋਟੇ ਦੀਆਂ ਕਰੀਬ 1 ਲੱਖ 40 ਹਜਾਰ ਖੁਰਾਕਾਂ 400 ਰੁਪਏ ਦੀ ਕੀਮਤ ‘ਤੇ ਖਰੀਦੀਆਂ ਸਨ, ਪਰ ਕੈਪਟਨ ਸਰਕਾਰ ਨੇ ਇਹ ਖੁਰਾਕਾਂ 1060 ਰੁਪਏ ਦੀ ਕੀਮਤ ‘ਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਦੀ ਕਮਾਈ ਕੀਤੀ ਹੈ, ਹਰਪਾਲ ਸਿੰਘ ਚੀਮਾ ( Harpal Singh Cheema) ਨੇ ਦੋਸ ਲਾਇਆ ਕਿ ਪੰਜਾਬ ਵਾਸੀਆਂ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ (Vaccine Private Hospitals) ਨੂੰ ਵੇਚ ਕੇ ਇੱਕਠੀ ਕੀਤੀ ਰਕਮ ਕੈਪਟਨ ਸਰਕਾਰ ਵੱਲੋਂ ਕਾਂਗਰਸੀ ਦੇ ਸਾਬਕਾ ਰਾਸਟਰੀ ਪ੍ਰਧਾਨ ਰਾਹੁਲ ਗਾਂਧੀ (Rahul Gandhi)  ਤੱਕ ਪਹੁੰਚਾਈ ਗਈ ਹੈ,ਇਸੇ ਲਈ ਕਾਂਗਰਸ ਹਾਈਕਮਾਂਡ (Congress High Command) ਨੇ ਵੈਕਸੀਨ (Vaccine) ਮਾਮਲੇ ‘ਤੇ ਚੁੱਪਧਾਰੀ ਰੱਖੀ ਹੈ।  

ALSO READ:- ਅੰਤਰਰਾਸ਼ਟਰੀ ਵਾਤਾਵਰਨ ਦਿਵਸ ਦੇ ਮੌਕੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਆਗਾਜ਼

ਹਰਪਾਲ ਸਿੰਘ ਚੀਮਾ ( Harpal Singh Cheema) ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਨਾਂਅ ‘ਤੇ ਸਸਤੀ ਕੀਮਤ ‘ਤੇ ਖਰੀਦੀ ਵੈਕਸੀਨ ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ (Private Hospitals) ਨੂੰ ਵੇਚ ਕੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਅਤੇ ਪ੍ਰਾਈਵੇਟ ਹਸਪਤਾਲਾਂ (Private Hospitals) ਨੂੰ ਸੂਬਾ ਵਾਸੀਆਂ ਦੀ ਆਰਥਿਕ ਲੁੱਟ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਹੈ,ਜਿਨ੍ਹਾਂ ਵੋਟਾਂ ਪਾ ਕੇ ਕੈਪਟਨ ਅਮਰਿੰਦਰ ਸਿੰਘ( Captain Amarinder Singh) ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ,ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਵੈਕਸੀਨ (Vaccine) ਦੇ ਟੀਕੇ ਲਾਏ ਜਾਣੇ ਜਰੂਰੀ ਸੀ,ਪਰ ਕਾਂਗਰਸ ਸਰਕਾਰ ਨੇ ਸੂਬੇ ਦੇ ਸਰਕਾਰੀ ਟੀਕਾ ਕੇਂਦਰਾਂ ਨੂੰ ਬੰਦ ਕਰਕੇ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ (Corona Epidemic) ਨਾਲ ਮਰਨ ਲਈ ਲਾਵਾਰਸ ਛੱਡ ਦਿੱਤਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *