ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ Covid Care Center ਵਿਖੇ ਲੈਵਲ 3 ਦੀਆਂ ਸਹੂਲਤਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ Covid Care Center ਵਿਖੇ ਲੈਵਲ 3 ਦੀਆਂ ਸਹੂਲਤਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ Covid Care Center

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ Covid Care Center ਵਿਖੇ ਲੈਵਲ 3 ਦੀਆਂ ਸਹੂਲਤਾਂ ਲਈ ਨਵੇਂ ਬੈੱਡ ਲੋਕ ਅਰਪਣ

4

AZAD SOCH:-

Bathinda, 6 June 2021,(AZAD SOCH NEWS):- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਨੇ ਇੱਥੋ ਦੇ ਮੈਰੀਟੋਰੀਅਸ ਸਕੂਲ (Meritorious School) ਵਿਖੇ ਬਣੇ ਕੋਵਿਡ ਕੇਅਰ ਸੈਂਟਰ (Covid Care Center) ਦਾ ਜਾਇਜ਼ਾ ਲਿਆ,ਇਸ ਮੌਕੇ ਉਨ੍ਹਾਂ ਲੈਵਲ 3 ਦੀਆਂ ਸਹੂਲਤਾਂ ਲਈ 7 ਨਵੇਂ ਬੈੱਡ ਲੋਕ ਅਰਪਣ ਕੀਤੇ,ਉਨ੍ਹਾਂ ਕਿਹਾ ਕਿ ਪਹਿਲਾਂ ਇੱਥੇ ਲੈਵਲ 2 ਲਈ 50 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ ਪਰ ਹੁਣ ਕੋਵਿਡ ਪ੍ਰਭਾਵਿਤ ਮਰੀਜ਼ਾਂ ਨੂੰ ਲੈਵਲ 3 ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ:ਸ੍ਰੀ ਮੁਕਤਸਰ ਸਾਹਿਬ: ਜਵਾਨ ਪ੍ਰਭਜੋਤ ਸਿੰਘ ਹੋਇਆ ਸ਼ਹੀਦ,ਰਾਜਸਥਾਨ ਦੇ ਸੂਰਤਗੜ੍ਹ ‘ਚ ਸੀ ਤਾਇਨਾ,ਪਿੰਡ ’ਚ ਸੋਗ ਦੀ ਲਹਿਰ

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਨੇ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਖਾਲਸਾ ਏਡ ਤੇ ਬਠਿੰਡਾ ਸ਼ਹਿਰ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਇਸ ਅਹਿਮ ਉਪਰਾਲੇ ਦੀ ਸ਼ਲਾਘਾ ਕੀਤੀ,ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਵਲੋਂ ਸੀਜੰਟਾ ਇਡੀਆ ਪ੍ਰਾਈਵੇਟ ਲਿਮਟਿਡ ਕੰਪਨੀ (Sigenta India Pvt. Ltd.) ਵਲੋਂ ਕੋਵਿਡ ਕੇਅਰ ਸੈਂਟਰ (Covid Care Center) ਨੂੰ 26 ਹਸਪਤਾਲ ਬੈਡ (Hospital Bed) ਮੁਹੱਈਆ ਕਰਵਾਉਣ ਤੇ ਵਿਸ਼ੇਸ਼ ਧੰਨਵਾਦ ਕੀਤਾ।

ਇਹ ਵੀ ਪੜ੍ਹੋ:– ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਨੇ ਇੱਥੋਂ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਮਹਾਨ ਦੱਸਦਿਆਂ ਕਿਹਾ ਕਿ ਇਸ ਕੋਵਿਡ ਕੇਅਰ ਸੈਂਟਰ (Covid Care Center) ਵਿਖੇ ਜਿੱਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਤੇ ਦਵਾਈਆਂ ਮੁਫਤ ਹੋਣਗੀਆਂ ਉੱਥੇ ਹੀ ਮਰੀਜ਼ਾ ਨਾਲ ਆਉਣ ਵਾਲੇ ਪ੍ਰਵਾਰਿਕ ਮੈਂਬਰਾਂ ਲਈ ਮੁਫਤ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ,ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਬਠਿੰਡਾ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਜੇਕਰ ਇਸ ਕੋਵਿਡ ਕੇਅਰ ਸੈਂਟਰ (Covid Care Center) ਲਈ ਹੋਰ ਵੀ ਮਦਦ ਦੀ ਲੋੜ ਪਈ ਤਾਂ ਉਹ ਕਦੇ ਪਿੱਛੇ ਨਹੀਂ ਹੱਟਣਗੇ।

ਇਹ ਵੀ ਪੜ੍ਹੋ:– ਵਿਸ਼ਵ ਵਾਤਾਵਰਣ ਦਿਵਸ-ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕੀਤਾ ਜਾਵੇਗਾ-ਵਿਧਾਇਕ ਡਾਵਰ ਤੇ ਡੀ.ਸੀ.

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ,ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ (Social Media) ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ,ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ (Sanitizer) ਨਾਲ ਹੱਥ ਸਾਫ਼ ਕਰਦੇ ਰਹਿਣ,ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ,ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਮੇਅਰ ਰਮਨ ਗੋਇਲ, ਅਰੁਣ ਵਧਾਵਨ, ਪਵਨ ਮਾਨੀ, ਅਨਿੱਲ ਭੋਲਾ, ਦਰਵਜੀਤ ਠਾਕੁਰ,  ਮੁਨੀਸ਼ ਪਾਂਧੀ, ਗੁਰਵਿੰਦਰ ਸਿੰਘ, ਸੰਦੀਪ ਬੌਬੀ ਅਤੇ ਉਮੇਸ਼ ਗੋਗੀ ਆਦਿ ਹਾਜ਼ਰ ਸਨ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *