ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ Performance Grading Index ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ Performance Grading Index
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਿਜੈ ਇੰਦਰ ਸਿੰਗਲਾ

ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ Performance Grading Index ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

1

AZAD SOCH:-

Chandigarh, June 6, 2021,(AZAD SOCH NEWS):- ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) (Grading Index (PGI)) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ,ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਨੂੰ ਪੀ.ਜੀ.ਆਈ (PGI) ਦੇ ਸਿਖਰ ‘ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਜੋ ਕਿ ਸਕੂਲ ਸਿੱਖਿਆ (School Education) ਦੇ ਖੇਤਰ ਵਿਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਦੁਆਰਾ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ:– ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਕਿਹਾ ਕਿ ਸਾਲ 2017 ਵਿੱਚ ਸਰਕਾਰ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਨਾ ਸਿਰਫ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਬਲਕਿ ਹੋਰ ਵੀ ਕਈ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ ਜੋ ਹਰ ਪੱਧਰ ‘ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ,ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਪ੍ਰਬੰਧਕ ਪੱਧਰ ਦੀਆਂ ਅਸਾਮੀਆਂ ਦੀ ਪੀ.ਪੀ.ਐਸ.ਸੀ. (PPSC) ਰਾਹੀਂ ਸਿੱਧੀ ਭਰਤੀ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ, ਆਨ ਲਾਈਨ ਸਿੱਖਿਆ ਅਤੇ  ਪੰਜਾਬ ਸਮਾਰਟ ਕਨੈਕਟ ਸਕੀਮ (Punjab Smart Connect Scheme) ਤਹਿਤ ਮੁਫਤ ਸਮਾਰਟਫੋਨ (Free Smartphone) ਦੀ ਵੰਡ ਤਹਿਤ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਅਧਾਰ ਬਣ ਗਈ ਹੈ।

ਇਹ ਵੀ ਪੜ੍ਹੋ:– ਵਿਸ਼ਵ ਵਾਤਾਵਰਣ ਦਿਵਸ-ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕੀਤਾ ਜਾਵੇਗਾ-ਵਿਧਾਇਕ ਡਾਵਰ ਤੇ ਡੀ.ਸੀ.

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਅਤੇ ਨਵੇਂ ਉਪਰਾਲਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਨੇ ਵੀ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਅੱਵਲ ਦਰਜੇ ’ਤੇ ਲੈ ਕੇ ਆਉਣ ਲਈ ਅਹਿਮ ਯੋਗਦਾਨ ਪਾਇਆ ਹੈ,ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਆਨਲਾਇਨ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈ ਸਗੋਂ ਕਿਤਾਬਾਂ, ਵਰਦੀਆਂ ਤੇ ਇੱਥੋਂ ਤੱਕ ਕਿ ਮਿਡ ਡੇਅ ਮੀਲ ਦਾ ਰਾਸ਼ਨ ਵੀ ਉਨਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *