World Environment Day-ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ World Environment Day-ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਿਸ਼ਵ ਵਾਤਾਵਰਣ ਦਿਵਸ ਮਿਸ਼ਨ ਤੰਦਰੁਸਤ ਪੰਜਾਬ

ਵਿਸ਼ਵ ਵਾਤਾਵਰਣ ਦਿਵਸ-ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕੀਤਾ ਜਾਵੇਗਾ-ਵਿਧਾਇਕ ਡਾਵਰ ਤੇ ਡੀ.ਸੀ.

6

AZAD SOCH:-

ਵੱਖ-ਵੱਖ ਵਿਭਾਗਾਂ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ‘ਤੇ ਕੀਤਾ ਜਾਵੇਗਾ ਕੰਮ

ਲੁਧਿਆਣਾ,(AZAD SOCH NEWS):- ਲੋਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਪ੍ਰਕਾਰ ਦੇ ਪ੍ਰਦੂਸ਼ਣ ਨੂੰ ਖਤਮ ਕਰਨ ਲਈ, ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਤਹਿਤ ਕਈ ਵਿਭਾਗਾਂ ਦੁਆਰਾ ਤੰਦਰੁਸਤ ਪੰਜਾਬ ਸਿਰਜਣ ਲਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ।ਵਿਸ਼ਵ ਵਾਤਾਵਰਣ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ‘ਰੀਵੈਂਪਡ ਮਿਸ਼ਨ ਤੰਦਰੁਸਤ ਪੰਜਾਬ’ (‘Revamped Mission Healthy Punjab’) ਦੇ ਇੱਕ ਵਰਚੁਅਲ ਲਾਂਚ ਵਿੱਚ ਹਿੱਸਾ ਲੈਂਦੇ ਹੋਏ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਡਾ ਮੁੱਢਲਾ ਉਦੇਸ਼ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ, ਬੂਟੇ ਲਗਾਉਣਾ, ਸੁਰੱਖਿਅਤ ਉਤਪਾਦਾਂ ਨੂੰ ਯਕੀਨੀ ਬਣਾਉਣਾ, ਮਿਲਾਵਟਖੋਰੀ ਨੂੰ ਖਤਮ ਕਰਨਾ, ਸੜਕੀ ਸੁਰੱਖਿਆ ਅਤੇ ਖੇਡਾਂ ਰਾਹੀਂ ਪੰਜਾਬ ਦੇ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣਾ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਵਿਚ ਸ਼ਾਮਲ ਵਿਭਾਗਾਂ ਵਿੱਚ ਵਾਤਾਵਰਣ, ਸਿਹਤ, ਸਥਾਨਕ ਸਰਕਾਰਾਂ, ਖੇਤੀਬਾੜੀ, ਸਹਿਕਾਰਤਾ, ਜੰਗਲਾਤ, ਖੇਡਾਂ, ਲੋਕ ਨਿਰਮਾਣ, ਜਲ ਸਵੱਛਤਾ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੜਕ ਸੁਰੱਖਿਆ ਅਤੇ ਮਿੱਟੀ ਦੀ ਸੰਭਾਲ ਤੋਂ ਇਲਾਵਾ ਇਨ੍ਹਾਂ ਵਿਭਾਗਾਂ ਦੇ ਸਾਰੇ ਅਧਿਕਾਰੀ/ਕਰਚਾਰੀ ਵੀ ਕਾਰਜ਼ਸ਼ੀਲ ਰਹਿਣਗੇੇ ਜੋ ਕੁਦਰਤੀ ਸਰੋਤਾਂ ਦੀ ਰਾਖੀ ਕਰਦਿਆਂ ਤੰਦਰੁਸਤ ਪੰਜਾਬ ਦੀ ਉਸਾਰੀ ਦਾ ਟੀਚਾ ਪੂਰ ਕਰਨਗੇ।ਪੰਜਾਬ ਵਿਸ਼ਾਲ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਬੈਕਫਿਨਕੋ ਦੇ ਉਪ ਚੇਅਰਮੈਨ ਸ੍ਰੀ ਮੁਹੰਮਦ ਗੁਲਾਬ।

ਪੰਜਾਬ ਵਿਸ਼ਾਲ ਉਦਯੋਗਿਕ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਰਮੇਸ਼ ਜੋਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਸੁਪਰਡੈਂਡਿੰਗ ਇੰਜੀਨੀਅਰ ਪੀ.ਪੀ.ਸੀ.ਬੀ. ਸ੍ਰੀ ਸੰਦੀਪ ਬਹਿਲ ਦੇ ਨਾਲ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਖੁਰਾਕ ਸੁਰੱਖਿਆ ਐਕਟ, ਖਾਸ ਕਰਕੇ ਦੁੱਧ ਅਤੇ ਦੁੱਧ ਉਤਪਾਦਾਂ ਦੀ ਨਿਰਧਾਰਤ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਖੁਰਾਕ ਸੁਰੱਖਿਆ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਅਣਉਚਿਤ ਅਤੇ ਅਣਅਧਿਕਾਰਤ ਦਵਾਈਆਂ ਦੀ ਵਿਕਰੀ ਨੂੰ ਰੋਕਣਾ ਅਤੇ ਬਿਨਾਂ ਲਾਇਸੈਂਸ ਦੇ ਕੈਮਿਸਟਾਂ ਦੁਆਰਾ ਕੀਤੀ ਜਾ ਰਹੀ ਵਿਕਰੀ ਨੂੰ ਰੋਕਣਾ ਵੀ ਵਿਭਾਗ ਦਾ ਪ੍ਰਮੁੱਖ ਏਜੰਡਾ ਹੈ, ਜੋ ਸੰਚਾਰੀ ਅਤੇ ਗੈਰ-ਸੰਚਾਰੀ ਰੋਗਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਬਚਾਅ ਸੰਬੰਧੀ ਸਿਹਤ ਪੱਖਾਂ ‘ਤੇ ਜ਼ੋਰ ਦੇਵੇਗਾ।ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਮੇਂ ਸਮੇਂ ਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰੇਗਾ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ।

ਕਿ ਸਰੀਰਕ, ਜੀਵ-ਵਿਗਿਆਨਿਕ ਅਤੇ ਰਸਾਇਣਕ ਮਾਪਦੰਡ ਨਿਰਧਾਰਤ ਸੀਮਾਵਾਂ ਦੇ ਅੰਦਰ ਹੋਣ ਦੇ ਨਾਲ ਨਾਲ ਰਾਜ ਦੇ ਹਰੇਕ ਘਰ ਨੂੰ ਪਾਣੀ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ।ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ ਵਾਹਨ ਪ੍ਰਦੂਸ਼ਣ ਦੀ ਜਾਂਚ ਲਈ ਨਿਯਮਤ ਡਰਾਈਵ ਅਤੇ ਟਰਾਂਸਪੋਰਟ ਵਿਭਾਗ ਦੁਆਰਾ ਸੜਕ ਸੁਰੱਖਿਆ ਲਈ ਉਪਰਾਲੇ ਕੀਤੇ ਜਾ ਰਹੇ ਹਨ,ਵਾਤਾਵਰਣ ਵਿਭਾਗ ਵਾਤਾਵਰਣ ਦੀ ਹਵਾ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਯਮਤ ਤੌਰ ‘ਤੇ ਨਿਗਰਾਨੀ ਕਰੇਗਾ ਅਤੇ ਐਨ.ਜੀ.ਟੀ. ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਵਿਰੁੱਧ ਜਾਗਰੂਕਤਾ ਪੈਦਾ ਕਰਨਗੇ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

ਉਨ੍ਹਾਂ ਕਿਹਾ ਕਿ ਨਿਰਧਾਰਤ ਨਿਯਮਾਂ ਅਨੁਸਾਰ ਉਦਯੋਗਿਕ ਪ੍ਰਦੂਸ਼ਣ ਅਤੇ ਨਿਰਧਾਰਤ ਨਿਯਮਾਂ ਦੇ ਅੰਦਰ ਪ੍ਰਦੂਸ਼ਣ/ ਨਿਕਾਸ ਨੂੰ ਯਕੀਨੀ ਬਣਾਉਣਾ ਅਤੇ ਪਲਾਸਟਿਕ/ਈ-ਵੇਸਟ ਅਤੇ ਬਾਇਓ-ਮੈਡੀਕਲ ਰਹਿੰਦ-ਖੂੰਹਦ ਦਾ ਸੁਰੱਖਿਅਤ ਨਿਪਟਾਰਾ ਵੀ ਏਜੰਡੇ ਵਿੱਚ ਹੋਵੇਗਾ,ਉਨ੍ਹਾਂ ਇਹ ਵੀ ਦੱਸਿਆ ਕਿ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਖਿਡਾਰੀਆਂ ਅਤੇ ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਦੀ ਵੰਡ ਰਾਹੀਂ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰੇਗਾ ਅਤੇ ਸਥਿਤੀ ਵਿੱਚ ਸੁਧਾਰ ਆਉਣ ਤੇ ਟੂਰਨਾਮੈਂਟ ਕਰਵਾਉਣਗੇ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੀ.ਪੀ.ਸੀ.ਬੀ. ਨਾਲ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਏਗਾ ਅਤੇ ਕਿਸਾਨਾਂ ਨੂੰ ਸਵੱਛ ਮਸ਼ੀਨਰੀ ਵੀ ਮੁਹੱਈਆ ਕਰਵਾਏਗਾ,ਵਣ ਵਿਭਾਗ ਲੋਕਾਂ ਨੂੰ ਬੂਟੇ ਲਗਾਉਣ ਅਤੇ ਭੇਟ ਕਰਕੇ ਪੰਜਾਬ ਵਿਚ ਹਰਿਆਵਲ ‘ਤੇ ਕੰਮ ਕਰੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *