ਪੰਜਾਬ ਦੇ ਮੁੱਖ ਮੰਤਰੀ Capt. Amarinder Singh ਵੱਲੋਂ DGPਨੂੰ ਹਦਾਇਤ,ਧਰਨੇ ਲਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ Capt. Amarinder Singh ਵੱਲੋਂ DGPਨੂੰ ਹਦਾਇਤ,ਧਰਨੇ ਲਾਉਣ ਵਾਲੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਹਦਾਇਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

3

AZAD SOCH:-

Chandigarh,7 June,(AZAD SOCH NEWS ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) (Director General of Police (DGP)) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਗੈਰ ਜ਼ਿੰਮੇਵਾਰਾਨਾ ਅਤੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ (DGP Dinkar Gupta) ਨੂੰ ਕਿਹਾ ਕਿ ਇਸ ਕਾਨੂੰਨ ਤਹਿਤ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ :- Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਜਦੋਂ ਅਜਿਹੇ ਸਮੇਂ ਜਦੋਂ ਲੋਕ ਵਿਆਹਾਂ ਤੇ ਸਸਕਾਰਾਂ ਤੱਕ ਵਿੱਚ ਵੀ ਇਕੱਠੇ ਨਹੀਂ ਹੋ ਸਕਦੇ ਤਾਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ,ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਹਾਰ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ,ਆਪ ਦੇ ਕੱਲ੍ਹ ਦੇ ਧਰਨੇ ਨੂੰ ਸੂਬੇ ਵਿੱਚ ਲਾਗੂ ਵੀਕੈਂਡ ਕਰਫਿਊ ਦੀ ਉਲੰਘਣਾ ਕਰਾਰ ਦਿੰਦਿਆਂਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਅਜਿਹੇ ਧਰਨੇ ਤੇ ਸਿਆਸੀ ਇਕੱਠ ਮਹਾਂਮਾਰੀ ਦੇ ਵੱਡੇ ਪੱਧਰ ਉਤੇ ਫੈਲਾਅ ਦਾ ਕਾਰਨ ਬਣ ਸਕਦੇ ਹਨ ਅਤੇ ਇਨ੍ਹਾਂ ਨਾਲ ਪੁਖ਼ਤਗੀ ਨਾਲ ਨਜਿੱਠਣਾ ਪਵੇਗਾ,ਉਨ੍ਹਾਂ ਡੀ.ਜੀ.ਪੀ. (DGP) ਨੂੰ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ :- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ Lahimbar Hussainpuri ਤਲਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਕਿਹਾ ਕਿ ਸਿਆਸੀ ਆਗੂਆਂ ਦੀ ਸਮਾਜ ਪ੍ਰਤੀ ਵਡੇਰੀ ਜ਼ਿੰਮੇਵਾਰੀ ਬਣਦੀ ਹੈ, ਜਿਸ ਨੂੰ ਇਨ੍ਹਾਂ ਪਾਰਟੀਆਂ ਨੇ ਛੱਡ ਦਿੱਤਾ ਹੈ, ਇਸ ਨਾਲ ਪੰਜਾਬ ਦੇ ਲੋਕਾਂ ਦਾ ਜੀਵਨ ਖਤਰੇ ਵਿੱਚ ਪਿਆ ਹੈ,ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਸਮਾਂ ਸਿਆਸੀ ਖੇਡਾਂ ਖੇਡਣ ਅਤੇ ਹੋਛੇ ਸਿਆਸੀ ਹਥਕੰਡੇ ਅਪਣਾਉਣ ਦਾ ਨਹੀਂ, ਸਗੋਂ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਇਕੱਠੇ ਮਿਲ ਕੇ ਲੜਨ ਦਾ ਹੈ,ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਲਈ ਪਾਬੰਦੀਆਂ ਲਗਾਉਣ ਤੋਂ ਪਹਿਲਾਂ ਹੀ ਉਨ੍ਹਾਂ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਕੋਈ ਸਿਆਸੀ ਇਕੱਠ ਨਹੀਂ ਕਰੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *