Punjab Mandi Board ਅਗਲੇ ਹਫ਼ਤੇ ਆਪਣੇ ਕਰਮਚਾਰੀਆਂ ਨੂੰ Smart Card Punjab Mandi Board ਅਗਲੇ ਹਫ਼ਤੇ ਆਪਣੇ ਕਰਮਚਾਰੀਆਂ ਨੂੰ Smart Card
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Mandi Board Smart Card

Punjab Mandi Board ਅਗਲੇ ਹਫ਼ਤੇ ਆਪਣੇ ਕਰਮਚਾਰੀਆਂ ਨੂੰ Smart Card ਕਰੇਗਾ ਜਾਰੀ-ਚੇਅਰਮੈਨ ਲਾਲ ਸਿੰਘ

5

AZAD SOCH:-

CHANDIGARH,(AZAD SOCH NEWS):- ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ‘ਚ ਰੱਖਦਿਆਂ ਜਿਥੇ ਕਈ ਦੇਸ਼ਾਂ ‘ਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ (Punjab Mandi Board) ਰਾਹੀਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) (Near Field Communication (NFC)) ਤਕਨਾਲੋਜੀ ਨਾਲ ਲੈੱਸ ਈ-ਆਈ.ਡੀਜ਼ (Equipped with e-IDs) ਦੀ ਵਰਤੋਂ ਸ਼ੁਰੂ ਕੀਤੀ ਹੈ,ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ (Punjab Mandi Board Chairman Lal Singh) ਨੇ ਦੱਸਿਆ ਕਿ ਇਹ ਈ-ਆਈ.ਡੀਜ਼ ਐਨ.ਐਫ.ਸੀ. ਟੈਕਨੋਲੋਜੀ (E-IDs NFC Technology) ਨਾਲ ਲੈੱਸ ਹਨ,ਇਹ ਇਕ ਮਾਪਦੰਡ ਅਧਾਰਤ ਵਾਇਰਲੈੱਸ ਕਮਿਊਨੀਕੇਸ਼ਨ ਤਕਨਾਲੋਜੀ (Wireless Communication Technology) ਹੈ।

ਜੋ ਕੁਝ ਸੈਂਟੀਮੀਟਰ ਦੀ ਦੂਰੀ ਤੋਂ ਉਪਕਰਣਾਂ ਦਰਮਿਆਨ ਡਾਟਾ ਦੇ ਆਦਾਨ-ਪ੍ਰਦਾਨ ਦੀ ਆਗਿਆ ਦਿੰਦੀ ਹੈ ਅਤੇ ਇਸ ਨੂੰ ਮੁੱਢਲੇ ਪ੍ਰਮਾਣਿਕਤਾ ਉਪਕਰਣ ਵਜੋਂ ਵਰਤਿਆ ਜਾਏਗਾ,ਐੱਨ.ਐੱਫ.ਸੀ. 13.66 ਮੈਗਾਹਰਟਜ਼ ‘ਤੇ ਕੰਮ ਕਰਦੀ ਹੈ ਅਤੇ 424 ਕੇਬਿਟਜ਼/ਸੈਕਿੰਡ ਤੱਕ ਦੀ ਸਪੀਡ ਨਾਲ ਡਾਟਾ ਟਰਾਂਸਫਰ ਕਰਦੀ ਹੈ,ਜ਼ਿਕਰਯੋਗ ਹੈ ਕਿ ਇਕ ਐੱਨ.ਐੱਫ.ਸੀ. ਸਮਰੱਥ ਮੋਬਾਈਲ ਡਿਵਾਈਸ (NFC Capable Mobile Device) ਇਕ ਕਾਰਡ ਜਾਂ ਰੀਡਰ ਜਾਂ ਦੋਵਾਂ ਦੀ ਤਰ੍ਹਾਂ ਕੰਮ ਕਰ ਸਕਦੀ ਹੈ ਜੋ ਉਪਭੋਗਤਾ ਡਿਵਾਇਸ ਨੂੰ ਜਾਣਕਾਰੀ ਸਾਂਝੀ ਕਰਨ ਅਤੇ ਆਪਣੀ ਪਛਾਣ ਸਾਬਤ ਕਰਨ ਦੇ ਯੋਗ ਬਣਾਉਂਦੀ ਹੈ,ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ (Punjab Mandi Board Chairman Lal Singh) ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਇਸ ਐੱਨ.ਐੱਫ.ਸੀ. ਤਕਨਾਲੋਜੀ (NFC Technology) ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਲਈ ਈ-ਆਈ.ਡੀਜ਼ (E-IDs) ਤਿਆਰ ਕਰ ਕੇ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਮੰਡੀ ਬੋਰਡ (Punjab Mandi Board)ਅਗਲੇ ਹਫ਼ਤੇ ਇਸ ਤਕਨਾਲੋਜੀ ਦੀ ਸ਼ੁਰੂਆਤ ਕਰੇਗਾ,ਇਸ ਲਈ, ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਐੱਚ.ਆਰ.ਐੱਮ.ਐੱਸ) (Human Resource Management System (HRMS)) ਦੇ ਡੇਟਾ ਦਾ ਇਸਤੇਮਾਲ ਕੀਤਾ ਗਿਆ ਹੈ, ਜਿੱਥੇ ਹਰ ਅਧਿਕਾਰੀ/ਕਰਮਚਾਰੀ ਦੇ ਵੇਰਵੇ ਸਰਵਿਸ ਬੁੱਕ ਦੇ ਰੂਪ ‘ਚ ਸਟੋਰ ਕੀਤੇ ਜਾਂਦੇ ਹਨ,ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ ਪੈਨਸ਼ਨਰਾਂ ਤੱਕ ਵੀ ਵਧਾਈ ਜਾ ਸਕਦੀ ਹੈ ਕਿਉਂਕਿ ਉਹ ਐੱਚ.ਆਰ.ਐੱਮ.ਐੱਸ. ਸਿਸਟਮ (HRMS System) ਦਾ ਹਿੱਸਾ ਹਨ,ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ (Punjab Mandi Board Chairman Lal Singh) ਨੇ ਅੱਗੇ ਕਿਹਾ ਕਿ ਵਿਸ਼ੇਸ਼ ਤੌਰ `ਤੇ ਕੋਵਿਡ-19 (Covid-19) ਦੇ ਸਮੇਂ ਦੌਰਾਨ ਜਦੋਂ ਸੰਪਰਕ ਰਹਿਤ ਪਛਾਣ ਲਈ ਇਸ ਦੀ ਵਰਤੋਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ:– ਵਿਸ਼ਵ ਵਾਤਾਵਰਣ ਦਿਵਸ-ਮੁੜ ਵਿਉਂਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕੀਤਾ ਜਾਵੇਗਾ-ਵਿਧਾਇਕ ਡਾਵਰ ਤੇ ਡੀ.ਸੀ.

ਤਾਂ ਸਮਾਰਟ ਚਿੱਪਾਂ ਵਾਲੇ ਐੱਨ.ਐੱਫ.ਸੀ.-ਸਮਰਥਿਤ ਮੋਬਾਈਲ ਫੋਨ, ਵਿਅਕਤੀਗਤ ਦੀ ਪਛਾਣ ਨਾਲ ਮਿਲਾਨ ਕਰਨ ਲਈ ਫੋਨ ਨੂੰ ਸੁਰੱਖਿਅਤ ਢੰਗ ਨਾਲ ਡਾਟਾ ਸਟੋਰ ਕਰਨ ਅਤੇ ਇਸਤੇਮਾਲ ਕਰਨ ਦੀ ਆਗਿਆ ਦਿੰਦੇ ਹਨ,ਮੌਜੂਦਾ ਸਮੇਂ ਐੱਨ.ਐੱਫ.ਸੀ. ਮੋਬਾਈਲ ਫੋਨਾਂ (NFC Mobile Phones) ‘ਚ ਮਿਆਰੀ ਕਾਰਜਕੁਸ਼ਲਤਾ ਦੇ ਤੌਰ `ਤੇ ਉਪਲੱਬਧ ਹੈ ਅਤੇ ਉਪਭੋਗਤਾਵਾਂ ਨੂੰ ਸੁਰੱਖਿਅਤ ਢੰਗ ਨਾਲ ਸੰਪਰਕ ਰਹਿਤ ਵਰਤੋਂ ਕਰਨ, ਡਿਜੀਟਲ ਸਮੱਗਰੀ ਤੱਕ ਪਹੁੰਚ ਕਰਨ ਅਤੇ ਇਲੈਕਟ੍ਰਾਨਿਕ ਡਿਵਾਈਸਾਂ (Electronic Devices) ਨੂੰ ਸੌਖੇ ਢੰਗ ਨਾਲ ਕੁਨੈਕਟ ਕਰਨ ਦੀ ਆਗਿਆ ਦਿੰਦਾ ਹੈ।

ਇਹ ਵੀ ਪੜ੍ਹੋ:– ਪੰਜਾਬ ਸਰਕਾਰ ਵੱਲੋਂ Pre-Primary Teachers ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

ਇਸ ਦੌਰਾਨ ਪੰਜਾਬ ਮੰਡੀ ਬੋਰਡ (Punjab Mandi Board) ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਚਾਰ ਸਾਲ ਪਹਿਲਾਂ ਐੱਚ.ਆਰ.ਐੱਮ.ਐੱਸ. ਪ੍ਰਣਾਲੀ (HRMS System) ਲਾਗੂ ਕੀਤੀ ਹੈ ਅਤੇ ਹੁਣ ਸਾਰੇ ਅਧਿਕਾਰੀ/ਕਰਮਚਾਰੀ ਇਸ ਪ੍ਰਣਾਲੀ ਦਾ ਹਿੱਸਾ ਹਨ, ਜਿਥੇ ਉਨ੍ਹਾਂ ਵੱਲੋਂ ਇਸ ਪ੍ਰਣਾਲੀ ਰਾਹੀਂ ਹੀ ਤਨਖਾਹਾਂ ਵੀ ਕਢਵਾਈਆਂ ਜਾ ਰਹੀਆਂ ਹਨ,ਇਸ ਤਰ੍ਹਾਂ ਐੱਨ.ਐੱਫ.ਸੀ. ਤਕਨਾਲੋਜੀ (NFC Technology) ਦੀ ਵਰਤੋਂ ਕਰਦਿਆਂ ਈ-ਆਈ.ਡੀਜ਼ (E-IDs) ਦੀ ਵਰਤੋਂ ਇਸ ਮਹਾਂਮਾਰੀ ਦੌਰਾਨ ਪੰਜਾਬ ਲਈ ਇਕ ਮੀਲ ਪੱਥਰ ਸਾਬਤ ਹੋਏਗੀ, ਖ਼ਾਸਕਰ ਉਨ੍ਹਾਂ ਕਰਮਚਾਰੀਆਂ ਲਈ ਜੋ ਲਾਕਡਾਊਨ/ਕਰਫਿਊ (Lockdown / Curfew) ‘ਚ ਵੀ ਦਿਨ ਰਾਤ ਕੰਮ ਕਰ ਰਹੇ ਹਨ, ਜਿੱਥੇ ਉਨ੍ਹਾਂ ਨੂੰ ਆਪਣਾ ਆਈਡੀ (ID) ਨਾਲ ਕਾਰਡ (Card) ਰੱਖਣਾ ਪੈਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ (Punjab Mandi Board) ਦੁਆਰਾ ਜਾਰੀ ਕੀਤੀ ਗਈ ਈ-ਆਈ.ਡੀਜ਼ (E-IDs) ਦੀ ਵਰਤੋਂ ਦੋ ਉਦੇਸ਼ਾਂ ਸ਼ਨਾਖ਼ਤੀ ਕਾਰਡ (ID card) ਦੇ ਨਾਲ ਨਾਲ ਇਕ ਬਿਜ਼ਨਸ ਕਾਰਡ (Business Card) ਵਜੋਂ ਵੀ ਕੀਤੀ ਜਾ ਸਕੇਗੀ,ਉਹ ਵਿਅਕਤੀ ਜਿਸ ਕੋਲ ਇਹ ਐੱਨ.ਐੱਫ.ਸੀ. ਕਾਰਡ (NFC Card) ਹੈ, ਨੂੰ ਆਪਣੇ ਵੇਰਵੇ ਕਿਸੇ ਹੋਰ ਵਿਅਕਤੀ ਤੱਕ ਪਹੁੰਚਾਉਣ ਲਈ ਸਮਾਰਟ ਫੋਨ `ਤੇ ਟੈਪ ਕਰਨ ਦੀ ਜ਼ਰੂਰਤ ਹੈ,ਇਹ ਐੱਨ.ਐੱਫ.ਸੀ. ਕਾਰਡ ਵਿਅਕਤੀ ਦੇ ਸੋਸ਼ਲ ਨੈਟਵਰਕ ਜਿਵੇਂ Twitter,Facebook,Instagram,YouTube Channels ਆਦਿ ਦੀ ਜਾਣਕਾਰੀ ਵੀ ਲੈ ਸਕਦਾ ਹੈ,ਇਸ ਤਰ੍ਹਾਂ, ਸਿਰਫ ਇਕ ਟੈਪ ‘ਚ, ਕੋਈ ਵੀ ਆਪਣੇ ਆਈ.ਡੀ. ਕਾਰਡ ਈ-ਆਈ.ਡੀਜ਼ (I.D. Card e-IDs) ਨੂੰ ਵੇਖੇ ਬਿਨਾਂ ਜਾਣਕਾਰੀ ਸਾਂਝੀ ਕਰ ਸਕਦਾ ਹੈ।

ਇਹ ਵੀ ਪੜ੍ਹੋ:ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ Covid Care Center ਵਿਖੇ ਲੈਵਲ 3 ਦੀਆਂ ਸਹੂਲਤਾਂ ਲਈ ਨਵੇਂ ਬੈੱਡ ਲੋਕ ਅਰਪਣ

ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਜਿਵੇਂ Citizen Card/Identity Card, Old Age Pension, Driving License, Patient Card ਜਾਂ Insurance Plans ਆਦਿ ਵੀ ਇਸ ਸਮਾਰਟ ਕਾਰਡ ਨਾਲ ਜੋੜੀਆਂ ਜਾ ਸਕਦੀਆਂ ਹਨ ਤਾਂ ਜੋ ਸਾਰੀਆਂ ਯੋਜਨਾਵਾਂ ਤੱਕ ਪਹੁੰਚ ਲਈ ਇਕ ਮੰਚ ਬਣਾਇਆ ਜਾ ਸਕੇ,ਇਸ ਤਰ੍ਹਾਂ,ਸਰਕਾਰ ਤੋਂ ਲੋੜੀਂਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਕਾਰਡ ਦੀ ਵਰਤੋਂ ਨਾਗਰਿਕਾਂ ਦੇ ਲਾਭ ਲਈ ਪੰਜਾਬ ਦੇ ਨਾਲ ਨਾਲ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਕੀਤੀ ਜਾ ਸਕੇਗੀ,ਇਹ ਕਾਰਡ ਨਾਗਰਿਕਾਂ ਨੂੰ ਆਪਣੇ ਨਾਲ ਗੈਰ-ਜ਼ਰੂਰੀ ਦਸਤਾਵੇਜ਼ ਲਿਜਾਏ ਬਿਨਾਂ ਵੱਖ ਵੱਖ ਸਰਕਾਰੀ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *