ਪੰਜਾਬ ਦੇ ਮੁੱਖ ਮੰਤਰੀ Capt. Amarinder Singh ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ Capt. Amarinder Singh ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

5

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਇੱਥੇ ਐਲਾਨ ਕੀਤਾ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਹੁਣ 18-45 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਪਹਿਲ ਦਿੱਤੀ ਜਾਵੇਗੀ,ਇੱਕ ਉੱਚ ਪੱਧਰੀ ਵਰਚੁਅਲ ਕੋਵਿਡ-19 ਸਮੀਖਿਆ ਮੀਟਿੰਗ (Virtual Covid-19 Review Meeting) ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ (Departments of Health and Medical Education) ਨੂੰ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਕਿ ਉਹ ਜ਼ਿਲ੍ਹਿਆਂ ਨੂੰ 10 ਫੀਸਦੀ ਖੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼੍ਰੇਣੀਆਂ ਲਈ ਕਰਨ ਦੀ ਆਗਿਆ ਦੇਣ,ਉਨ੍ਹਾਂ ਕਿਹਾ ਕਿ ਇਸ ਸੂਚੀ ਵਿੱਚ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ :- ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ Lahimbar Hussainpuri ਤਲਬ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਸਬੰਧਤ ਵਿਭਾਗਾਂ ਨੂੰ ਵੀ ਕਿਹਾ ਕਿ ਉਹ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ‘ਤੇ ਇਸ ਉਮਰ ਵਰਗ ਵਿੱਚ ਸੂਬਾ ਸਰਕਾਰ ਵੱਲੋਂ ਜਿੰਨਾ ਸ਼੍ਰੇਣੀਆਂ ਨੂੰ ਤਰਜੀਹ ਦਿੱਤੀ ਗਈ ਹੈ, ਨਾਲ ਸਬੰਧਤ ਸਾਰੇ ਵਿਅਕਤੀਆਂਦਾ ਸਰਗਰਮੀ ਨਾਲ ਟੀਕਾਕਰਨ ਕੀਤੇ ਜਾਣ ਨੂੰ ਯਕੀਨੀ ਬਣਾਉਣ,ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਇਹ ਵਾਇਰਸ ਦੇ ਫੈਲਾਅ ਦੇ ਜੋਖਮ ਨੂੰ ਘੱਟ ਰੱਖਣ ਲਈ ਜ਼ਰੂਰੀ ਹੈ ਕਿਉਂਕਿ ਸੂਬੇ ਵਿੱਚ ਬੰਦਿਸ਼ਾਂ ‘ਚ ਢਿੱਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ :- Punjabi Singer Lehmber Hussainpuri ਤੇ ਪਤਨੀ ਅਤੇ ਬੱਚਿਆਂ ਨੇ ਲਗਾਏ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਆਰੋਪ


ਸੂਬੇ ਵੱਲੋਂ ਸ਼ੁਰੂ ਵਿਚ 18-45 ਉਮਰ ਵਰਗ ‘ਚ ਉਸਾਰੀ ਕਾਮਿਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਪਹਿਲ ਦਿੱਤੀ ਗਈ ਸੀ ਅਤੇ ਇਨ੍ਹਾਂ ਸ਼੍ਰੇਣੀਆਂ ਵਿਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ,ਇਸ ਤੋਂ ਬਾਅਦ ਇਸ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ, ਪ੍ਰਾਹੁਣਚਾਰੀ ਉਦਯੋਗ ਵਿੱਚ ਕੰਮ ਕਰਦੇ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼), ਰਸੋਈਏ, ਵੇਟਰ ਆਦਿ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲਿਆਂ, ਹੋਰ ਫੇਰੀ ਲਾਉਣ ਵਾਲੇ ਖ਼ਾਸਕਰ ਜਿਹੜੇ ਖਾਣ-ਪੀਣ ਵਾਲੀਆਂ ਚੀਜ਼ਾਂ-ਜੂਸ, ਚਾਟ, ਫਲ ਆਦਿ ਵੇਚਦੇ ਹਨ, ਡਿਲਿਵਰੀ ਏਜੰਟ, ਐਲ.ਪੀ.ਜੀ. ਵੰਡਣ ਵਾਲੇ ਵਿਅਕਤੀ, ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਅਤੇ ਸਥਾਨਕ ਸਰਕਾਰਾਂ ਦੇ ਆਗੂਆਂ (ਮੇਅਰ, ਕੌਂਸਲਰ, ਸਰਪੰਚ, ਪੰਚ) ਨੂੰ ਸ਼ਾਮਲ ਕੀਤਾ ਗਿਆ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *