ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ‘ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦੇਣ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ‘ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦੇਣ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਡਿਪਟੀ ਕਮਿਸ਼ਨਰ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ‘ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦੇਣ ਲਈ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਵਿਧਾਇਕ ਅਤੇ ਡਿਪਟੀ ਕਮਿਸ਼ਨਰ

1

AZAD SOCH:-

Jalandhar, (AZAD SOCH NEWS):- ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਭਾਈਚਾਰੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਵੀਰਵਾਰ ਨੂੰ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ,ਇਸ ਪ੍ਰਾਪਤੀ ਨੂੰ ਚਿੰਨ੍ਹਿਤ ਕਰਨ ਲਈ ਕਰਵਾਏ ਵਰਚੁਅਲ ਪ੍ਰੋਗਰਾਮ ਵਿਚ ਹਿੱਸਾ ਲੈਂਦਿਆਂ ਵਿਧਾਇਕ ਸੁਸ਼ੀਲ ਰਿੰਕੂ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ (Deputy Commissioner Ghanshyam Thori) ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੂਰੇ ਦੇਸ਼ ਵਿਚ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਇਕ ਉਭਰਦਾ ਰਾਜ ਬਣਾ ਕੇ ਆਪਣਾ ਵਾਅਦਾ ਨਿਭਾਇਆ ਗਿਆ ਹੈ।

ਇਹ ਵੀ ਪੜ੍ਹੋ :-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

ਉਨ੍ਹਾਂ ਕਿਹਾ ਕਿ ਰਾਜ ਸਕੂਲੀ ਸਿੱਖਿਆ ਦੇ ਮਾਮਲੇ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਲਈ ਹਮੇਸ਼ਾ ਅਧਿਆਪਕਾਂ ਦਾ ਕਰਜ਼ਦਾਰ ਰਹੇਗਾ,ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਸਿੱਖਿਆ ਵਿਭਾਗ (Department of Education) ਨੂੰ ਸਰਕਾਰੀ ਸਕੂਲਾਂ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਦੇਸ਼ੀ ਭਾਸ਼ਾ ਨੂੰ ਵਿਕਲਪਿਕ ਵਿਸ਼ੇ ਵਜੋਂ ਪੇਸ਼ ਕਰਨ ਵਾਸਤੇ ਇਕ ਪ੍ਰੋਗਰਾਮ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਦਿੱਤੇ ਨਿਰਦੇਸ਼ਾਂ ਦੀ ਵੀ ਪ੍ਰਸ਼ੰਸਾ ਕੀਤੀ,ਉਨ੍ਹਾਂ ਕਿਹਾ ਕਿ ਅਜਿਹਾ ਕੋਰਸ ਵਿਦਿਆਰਥੀਆਂ ਨੂੰ ਵਿਦੇਸ਼ੀ ਭਾਸ਼ਾਵਾਂ ਸਿੱਖ ਕੇ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਬਣਾਏਗਾ ਅਤੇ ਉਨ੍ਹਾਂ ਦੇ ਕੈਰੀਅਰ ਨੂੰ ਬਣਾਉਣ ਵਿਚ ਵੀ ਮਦਦ ਕਰੇਗਾ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ (Captain Sarkar) ਵੱਲੋਂ ਸੂਬੇ ਦੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਸਮਾਰਟ ਸਕੂਲ, ਅਧਿਆਪਕਾਂ ਲਈ ਆਨਲਾਈਨ ਟਰਾਂਸਫਰ ਨੀਤੀ, ਨਵੇਂ ਕਲਾਸ ਰੂਮਾਂ ਦੀ ਉਸਾਰੀ ਅਤੇ ਦਾਖਲਾ ਵਧਾਉਣਾ ਆਦਿ ਸ਼ਾਮਲ ਹਨ, ਜਿਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਹ ਪੱਧਰਾ ਕੀਤਾ,ਇਸ ਮੌਕੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰਾਮਪਾਲ, ਯੂਥ ਕਾਂਗਰਸੀ ਆਗੂ ਅੰਗਦ ਦੱਤਾ ਅਤੇ ਹੋਰ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *