CM Capt. Amarinder Singh ਨੇ ਝੋਨੇ ਦੇ ਸਮਰਥਨ ਮੁੱਲ 'ਚ ਕੀਤੇ ਨਿਗੂਣੇ ਵਾਧੇ ਨੂੰ ਕਿਸਾਨਾਂ CM Capt. Amarinder Singh ਨੇ ਝੋਨੇ ਦੇ ਸਮਰਥਨ ਮੁੱਲ 'ਚ ਕੀਤੇ ਨਿਗੂਣੇ ਵਾਧੇ ਨੂੰ ਕਿਸਾਨਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM Capt. Amarinder Singh ਨੇ ਝੋਨੇ ਦੇ ਸਮਰਥਨ ਮੁੱਲ 'ਚ ਕੀਤੇ ਨਿਗੂਣੇ ਵਾਧੇ ਨੂੰ ਕਿਸਾਨਾਂ ਦਾ ਦੱਸਿਆ ਅਪਮਾਨ

CM Capt. Amarinder Singh ਨੇ ਝੋਨੇ ਦੇ ਸਮਰਥਨ ਮੁੱਲ ‘ਚ ਕੀਤੇ ਨਿਗੂਣੇ ਵਾਧੇ ਨੂੰ ਕਿਸਾਨਾਂ ਦਾ ਦੱਸਿਆ ਅਪਮਾਨ

4

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤਾ ਗਿਆ ਨਿਗੂਣਾ ਵਾਧਾ ਨਾ ਸਿਰਫ ਪੂਰੀ ਤਰ੍ਹਾਂ ਅਣਉਚਿਤ ਹੈ ਸਗੋਂ ਉਨ੍ਹਾਂ ਕਿਸਾਨਾਂ ਦਾ ਵੀ ਨਿਰਾਦਰ ਕੀਤਾ ਹੈ,ਜੋ ਪਿਛਲੇ ਛੇ ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ‘ਚ ਆਪਣੀਆਂ ਜਿੰਦਗੀਆਂ ਦਾਅ ਉਤੇ ਲਾਈਆਂ ਹੋਣ ਤਾਂ ਅਜਿਹੇ ਮੌਕੇ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਦੇ ਜ਼ਖਮਾਂ ਉਤੇ ਮੱਲਮ ਲਾਉਣ ਦੀ ਬਜਾਏ ਸਮਰਥਨ ਮੁੱਲ ਦਾ ਐਲਾਨ ਕਰਕੇ ਉਨ੍ਹਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ‘ਚ ਨਿਰੰਤਰ ਨਾਕਾਮ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਉਦਾਸੀਨ ਰਵੱਈਆ ਅਪਣਾਉਣ ‘ਚ ਕੇਂਦਰ ਦੀ ਕਿਸਾਨ ਵਿਰੋਧੀ ਸਰਕਾਰ ਦੀ ਆਲੋਚਨਾ ਕੀਤੀ,ਬੀਤੇ ਇਕ ਸਾਲ ਦੌਰਾਨ ਡੀਜ਼ਲ ਅਤੇ ਹੋਰ ਲਾਗਤਾਂ ‘ਚ ਹੋਏ ਤਿੱਖੇ ਵਾਧੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਮਰਥਨ ਮੁੱਲ ‘ਚ ਚਾਰ ਫੀਸਦੀ ਤੋਂ ਵੀ ਘੱਟ ਕੀਤਾ ਗਿਆ ਵਾਧਾ ਖੇਤੀ ਲਾਗਤਾਂ ‘ਚ ਹੋਏ ਵਾਧੇ ਦੀ ਪੂਰਤੀ ਲਈ ਨਾਕਾਫੀ ਹੈ,ਉਨ੍ਹਾਂ ਕਿਹਾ ਕਿ ਹੋਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤਾ ਗਿਆ ਵਾਧਾ ਵੀ ਮਾਮੂਲੀ ਹੈ,ਉਨ੍ਹਾਂ ਕਿਹਾ ਕਿ ਮੱਕੀ ਦੇ ਮੁੱਢਲੇ ਭਾਅ ‘ਚ ਤੁੱਛ ਵਾਧਾ ਕਿਸਾਨਾਂ ਨੂੰ ਅਤਿ ਲੋੜੀਂਦੀ ਫਸਲੀ ਵਿਭਿੰਨਤਾ ਵੱਲ ਮੁੜਣ ਲਈ ਨਿਰਉਤਸ਼ਾਹਿਤ ਕਰੇਗਾ ਜਦਕਿ ਪਾਣੀ ਦੇ ਘੱਟ ਰਹੇ ਵਸੀਲੇ ਬਚਾਉਣ ‘ਚ ਫਸਲੀ ਵੰਨ-ਸੁਵੰਨਤਾ ਜ਼ਰੂਰੀ ਹੈ।

ਇਹ ਵੀ ਪੜ੍ਹੋ :- ਮਿਆਰੀ School Education Model ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ ਦਿੱਲੀ ਸਰਕਾਰ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਸੀ ਜਿਨ੍ਹਾਂ ‘ਚ ਇਹ ਸੁਝਾਅ ਦਿੱਤਾ ਗਿਆ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਫਸਲ ਦੇ ਉਤਪਾਦਨ ਦੀ ਕੁੱਲ ਔਸਤ ਲਾਗਤ ਦੀ 50 ਫੀਸਦੀ ਤੋਂ ਵੱਧ ਹੋਣਾ ਚਾਹੀਦਾ ਹੈ।ਉਨ੍ਹਾਂ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਹਿੱਤ ‘ਚ ਅਤੇ ਮੁਲਕ ਦੀ ਖੁਰਾਕ ਸੁਰੱਖਿਆ ਲਈ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨਾ ਤਾਂ ਇਕ ਪਾਸੇ ਰਿਹਾ ਸਗੋਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕਰ ਦਿੱਤੇ ਜਿਨ੍ਹਾਂ ਦਾ ਮਨੋਰਥ ਭਾਰਤ ਦੇ ਕਿਸਾਨਾਂ ਨੂੰ ਤਬਾਹ ਕਰਨਾ ਹੈ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਇਹ ਕਹਿ ਦੇਣਾ ਕਾਫੀ ਨਹੀਂ ਹੈ ਕਿ ਗੱਲਬਾਤ ਲਈ ਕਿਸਾਨਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਉਸ ਤੋਂ ਬਾਅਦ ਖੇਤੀਬਾੜੀ ਭਾਈਚਾਰੇ ਅਤੇ ਸਮੁੱਚੇ ਮੁਲਕ ਦੇ ਹਿੱਤ ‘ਚ ਖੇਤੀ ਸੈਕਟਰ ‘ਚ ਯੋਗ ਅਤੇ ਅਰਥਪੂਰਨ ਸੁਧਾਰਾਂ ਲਈ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕੀਤੀ ਜਾਵੇ,ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ‘ਚ ਉਤਪਾਦਨ ਦੀ ਅਸਲ ਲਾਗਤ ਨੂੰ ਵਿਚਾਰਨ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸਾਰੇ ਖੇਤੀ ਉਤਪਾਦ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਦੇ ਮੁਤਾਬਕ ਕਿਸਾਨਾਂ ਦੀ ਲਾਗਤ ਅਤੇ 50 ਫੀਸਦੀ ਮੁਨਾਫੇ ਦੇ ਅਨੁਸਾਰ ਸਮਰਥਨ ਮੁੱਲ ਉਤੇ ਸੌਖੇ ਢੰਗ ਨਾਲ ਖਰੀਦਿਆ ਜਾਣਾ ਚਾਹੀਦੇ ਹਨ। 

ਇਹ ਵੀ ਪੜ੍ਹੋ :-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਬਕਾਇਆ ਰਾਸ਼ੀ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਸਮਰਥਨ ਮੁੱਲ ‘ਚ ਕੀਤੇ ਮਾਮੂਲੀ ਵਾਧੇ ਨੇ ਇਕ ਵਾਰ ਫਿਰ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਪਰਦਾਫਾਸ਼ ਕਰ ਦਿੱਤਾ ਹੈ,ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਅਮਲ ਅਤੇ ਪ੍ਰਕਿਰਿਆ ਨੂੰ ਹੋਰ ਗੁੰਝਲਦਾਰ ਬਣਾ ਕੇ ਅਨਾਜ ਦੀ ਸੁਚਾਰੂ ਖਰੀਦ ਕਰਨ ‘ਚ ਅੜਿੱਕੇ ਢਾਹ ਰਹੀ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਮਹਾਮਾਰੀ ਦੇ ਸਮੇਂ ਦੌਰਾਨ ਵੀ ਇਹ ਯਕੀਨੀ ਬਣਾਇਆ ਕਿ ਸਰਕਾਰ ਲਈ ਖੇਤੀਬਾੜੀ ਸਭ ਤੋਂ ਵੱਡਾ ਮਾਲੀਆ ਪੈਦਾ ਕਰਨਾ ਵਾਲਾ ਸੈਕਟਰ ਹੈ ਅਤੇ ਕਿਸਾਨਾਂ ਪ੍ਰਤੀ ਕੇਂਦਰ ਦਾ ਉਦਾਸੀਨ ਰਵੱਈਆ ਦੇਸ਼ ਦੇ ਹਿੱਤਾਂ ਲਈ ਘਾਤਕ ਸਾਬਤ ਹੋਵੇਗਾ।

ਇਹ ਵੀ ਪੜ੍ਹੋ :- 

ਪੰਜਾਬ ਨੇ ਤੀਜੀ ਲਹਿਰ ਲਈ ਤਿਆਰੀ ਖਿੱਚੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦੇ ਇਲਾਜ ਲਈ ਕਾਰਜ ਵਿਧੀ ਤਿਆਰ ਕਰਨ ਵਾਸਤੇ ਮਾਹਿਰਾਂ ਦੇ ਗਰੁੱਪ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *