Amritsar: ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ Giani Mann Singh ਨੇ ਦਿੱਤਾ ਅਸਤੀਫ਼ਾ Amritsar: ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ Giani Mann Singh ਨੇ ਦਿੱਤਾ ਅਸਤੀਫ਼ਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Amritsar ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਮਾਨ ਸਿੰਘ

Amritsar: ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ

1

AZAD SOCH:-

Amritsar,(AZAD SOCH NEWS):- ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਦੇ ਗ੍ਰੰਥੀ ਸਿੰਘ ਗਿਆਨੀ ਮਾਨ ਸਿੰਘ (Granthi Singh Giani Mann Singh) ਦਾ ਅਸਤੀਫਾ ਸ਼੍ਰੋਮਣੀ ਕਮੇਟੀ ਪ੍ਰਬੰਧਕ ਕਮੇਟੀ (Shiromani Committee Management Committee) ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ,ਕਿਹਾ ਜਾ ਰਿਹਾ ਹੈ ਉਨ੍ਹਾਂ ਨੇ ਇਹ ਅਸਤੀਫਾ ਆਪਣੀ ਸਿਹਤ ਠੀਕ ਨਾ ਹੋਣ ਕਰਕੇ ਡਿਊਟੀ ਤੋਂ ਅਸਮਰਥਤਾ ਵਿਖਾਉਂਦੇ ਹੋਏ ਦਿੱਤਾ ਸੀ,ਉਸ ਉੱਤੇ ਵਿਚਾਰ ਚੱਲ ਰਿਹਾ ਸੀ ਤੇ ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਧਿਕਾਰਤ ਤੌਰ ਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

ਸਿੰਘ ਸਾਹਿਬ ਗਿਆਨੀ ਮਾਨ ਸਿੰਘ ਇੱਕ ਸੂਝਵਾਨ ਕਥਾਵਾਚਕ ਵੀ ਹਨ,ਗਿਆਨੀ ਮਾਨ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਵਿਖੇ ਵੀ ਗ੍ਰੰ‍ਥੀ ਤੇ ਲੰਮਾਂ ਸਮਾਂ ਬਤੌਰ ਹੈੱਡ ਗ੍ਰੰਥੀ ਵੱਜੋਂ ਸੇਵਾ ਨਿਭਾਈ ਹੈ,ਗਿਆਨੀ ਮਾਨ ਸਿੰਘ ਗਿਆਨੀ ਮਾਨ ਸਿੰਘ (Granthi Singh Giani Mann Singh) ਦੀ ਉਮਰ ਤਕਰੀਬਨ 52 ਵਰ੍ਹੇ ਹੈ ਅਤੇ ਉਨ੍ਹਾਂ ਦੀ ਤਕਰੀਬਨ ਛੇ ਸਾਲ ਸੇਵਾਵਾਂ ਬਾਕੀ ਹਨ।

ਸਿੰਘ ਸਾਹਿਬ ਗਿਆਨੀ ਮਾਨ ਸਿੰਘ (Singh Sahib Giani Mann Singh) ਦੇ ਅਸਤੀਫ਼ੇ ਦੀਆਂ ਚਰਚਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰੇ ਵਿੱਚ ਫੈਲ ਚੁੱਕੀ ਹੈ, ਪਰ ਕਿਸੇ ਵੀ ਅਧਿਕਾਰੀ ਜਾਂ ਸਬੰਧਤ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ,ਪਰ ਸੂਤਰਾਂ ਮੁਤਾਬਕ ਗਿਆਨੀ ਮਾਨ ਸਿੰਘ ਨੇ ਆਪਣਾ ਅਸਤੀਫਾ ਕੁਝ ਦਿਨ ਪਹਿਲਾਂ ਭੇਜ ਦਿੱਤਾ ਸੀ, ਜਿਸ ਨੂੰ ਮੰਗਲਵਾਰ ਨੂੰ ਪ੍ਰਵਾਨ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਸ੍ਰੀ ਹਰੀਮੰਦਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ (Head Granthi Singh Sahib Giani Jagtar Singh Ji )ਜਿਨ੍ਹਾਂ ਦੀ ਸੇਵਾਮੁਕਤੀ ਬੀਤੇ ਵਰ੍ਹੇ ਹੋਣੀ ਸੀ ਪਰ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀ ਸੇਵਾ ਮੁਕਤੀ ਅਗਲੇ ਹੁਕਮਾਂ ਤੱਕ ਟਾਲ ਦਿੱਤੀ ਸੀ ਅਤੇ ਉਹਨਾਂ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ ਦਾ ਨਾਮ ਸ੍ਰੀ ਹਰੀਮੰਦਰ ਸਾਹਿਬ ਜੀ (Sri Harimandar Sahib Ji) ਦੇ ਹੈਡ ਗ੍ਰੰਥੀ ਦੀ ਪਦਵੀ ਲਈ ਪੰਥਕ ਗਲਿਆਰਿਆਂ ਵਿੱਚ ਘੁੰਮ ਰਿਹਾ ਸੀ।

ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਆਪਣੇ ਅਸਤੀਫੇ ਦੇ ਨਾਲ ਸਿਹਤ ਨਾ ਠੀਕ ਹੋਣ ਦੀਆਂ ਮੈਡੀਕਲ ਰਿਪੋਰਟਾਂ ਵੀ ਨੱਥੀ ਕੀਤੀਆਂ ਹਨ,ਆਪਣੇ ਅਸਤੀਫੇ ਵਿਚ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਕਾਰਨ ਡਿਊਟੀ ਨੂੰ ਸਹੀ ਢੰਗ ਨਾਲ ਨਾ ਨਿਭਾਉਣ ਦਾ ਹਵਾਲਾ ਦਿੱਤਾ ਹੈ,ਸੂਤਰਾਂ ਮੁਤਾਬਕ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਪ੍ਰਧਾਨ ਬੀਬੀ ਜਗੀਰ ਕੌਰ ਪਾਸ ਪਹੁੰਚ ਚੁੱਕਾ ਹੈ, ਜਿਸ ਨੂੰ ਪ੍ਰਵਾਨ ਵੀ ਕੀਤਾ ਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *