ਪੰਜਾਬ ਦੇ ਮੁੱਖ ਮੰਤਰੀ Capt Amarinder Singh ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਬਕਾਇਆ ਪੰਜਾਬ ਦੇ ਮੁੱਖ ਮੰਤਰੀ Capt Amarinder Singh ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਬਕਾਇਆ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਬਕਾਇਆ ਰਾਸ਼ੀ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਬਕਾਇਆ ਰਾਸ਼ੀ ਦੀ ਕੀਤੀ ਮੰਗ

5

AZAD SOCH:-

Chandigarh, June 10, 2021,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਪੱਤਰ ਲਿਖ ਕੇ ਸੂਬੇ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐਮ.ਐਸ.-ਐਸ.ਸੀਜ਼) (Post Matric Scholarship (PMS-SCs)) ਤਹਿਤ ਸਾਲ 2017-2020 ਲਈ ਸਾਂਝੇਦਾਰੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ,ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਸਾਂਝੇਦਾਰੀ ਦਾ ਸੋਧਿਆ ਹੋਇਆ।

ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਸਿਰਫ਼ 1 ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ,ਹਾਲਾਂਕਿ 1 ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ ‘ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ ਜਿਸ ਨਾਲ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਤੂਬਰ 2018 ਅਤੇ 9 ਫਰਵਰੀ, 2020 ਨੂੰ ਲਿਖੇ ਗਏ ਅਰਧ ਸਰਕਾਰੀ ਪੱਤਰਾਂ ਵਿੱਚ ਉਨ੍ਹਾਂ ਨੇ ਇਸ ਯੋਜਨਾ ਤਹਿਤ ਰਾਜ ਦੀ ਬਕਾਇਆ ਰਾਸ਼ੀ ਸਬੰਧੀ ਸੂਬੇ ਦੀ ਚਿੰਤਾ ਨੂੰ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਸੀ,ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲ ਸਾਲ 2017-20 ਲਈ ਕੇਂਦਰ ਦੇ ਹਿੱਸੇ ਦੇ 1563 ਕਰੋੜ ਰੁਪਏ ਬਕਾਇਆ ਹਨ ਅਤੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨ੍ਹਾਂ ਪੱਤਰਾਂ ਦਾ ਕੋਈ ਜਵਾਬ ਨਹੀਂ ਮਿਲਿਆ।

ਇਹ ਜ਼ਿਕਰ ਕਰਦਿਆਂ ਕਿ ਦੇਸ਼ ਵਿੱਚੋਂ ਪੰਜਾਬ ‘ਚ ਅਨੁਸੂਚਿਤ ਜਾਤੀਆਂ (Scheduled Castes) ਦੀ ਆਬਾਦੀ ਦੀ ਪ੍ਰਤੀਸ਼ਤਤਾ ਸਭ ਤੋਂ ਵੱਧ ਹੈ,ਮੁੱਖ ਮੰਤਰੀ ਨੇ ਕਿਹਾ ਕਿ ਇਸ ਪੱਖ ਤੋਂ ਪੰਜਾਬ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ,ਇਸ ਤੋਂ ਇਲਾਵਾ ਇੱਕ ਸਰਹੱਦੀ ਰਾਜ ਹੋਣ ਕਰਕੇ ਇਹ ਸੁਨਿਸ਼ਚਤ ਕਰਨ ਦੀ ਜ਼ਰੂਰਤ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦਾ ਮੌਕਾ ਮਿਲੇ ਤਾਂ ਜੋ ਉਹ ਸਮਾਜ ਵਿਰੋਧੀ ਅਤੇ ਦੇਸ ਵਿਰੋਧੀ ਅਨਸਰਾਂ ਤੋ ਬਚੇ ਰਹਿਣ,ਇਸ ਲਈ ਪੀ.ਐਮ.ਐਸ.-ਐਸ.ਸੀਜ਼ (PMS-SCs) ਅਧੀਨ ਸਕਾਲਰਸ਼ਿਪ ਫੰਡ (Scholarship Fund under PMS-SCs) ਜਾਰੀ ਨਾ ਕਰਨ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ ‘ਤੇ ਮਾੜਾ ਅਸਰ ਪਏਗਾ ਜੋ ਆਪਣੀ ਜੇਬ ਵਿਚੋਂ ਫੀਸ ਅਦਾ ਕਰਨ ਤੋਂ ਅਸਮਰੱਥ ਹਨ।

ਇਹ ਵੀ ਪੜ੍ਹੋ :- 

ਪੰਜਾਬ ਨੇ ਤੀਜੀ ਲਹਿਰ ਲਈ ਤਿਆਰੀ ਖਿੱਚੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦੇ ਇਲਾਜ ਲਈ ਕਾਰਜ ਵਿਧੀ ਤਿਆਰ ਕਰਨ ਵਾਸਤੇ ਮਾਹਿਰਾਂ ਦੇ ਗਰੁੱਪ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *