Punjab Weather News: ਪੰਜਾਬ ਵਿੱਚ ਕਈ ਇਲਾਕਿਆਂ ਵਿੱਚ ਭਾਰੀ ਮੀਂਹ,ਲੋਕਾਂ ਨੂੰ ਮਿਲੀ Punjab Weather News: ਪੰਜਾਬ ਵਿੱਚ ਕਈ ਇਲਾਕਿਆਂ ਵਿੱਚ ਭਾਰੀ ਮੀਂਹ,ਲੋਕਾਂ ਨੂੰ ਮਿਲੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Weather News Today

Punjab Weather News: ਪੰਜਾਬ ਵਿੱਚ ਕਈ ਇਲਾਕਿਆਂ ਵਿੱਚ ਭਾਰੀ ਮੀਂਹ,ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

1

AZAD SOCH:-

PATIALA,(AZAD SOCH NEWS):- Punjab Weather News: ਬੀਤੇ ਕੁਝ ਦਿਨਾਂ ਤੋਂ ਪੰਜਾਬ ‘ਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜੂਨ ਮਹੀਨੇ ਦੀ ਇਸ ਭਿਆਨਕ ਗਰਮੀ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ,ਪਿਛਲੇ ਕੁਝ ਦਿਨਾਂ ਤੋਂ ਗਰਮੀ ਆਪਣੇ ਪੂਰੇ ਜ਼ੋਰਾਂ ‘ਤੇ ਹੈ,ਭਿਆਨਕ ਗਰਮੀ ਦੀ ਮਾਰ ਝੱਲ ਰਹੇ ਦੇਸ਼ ਦੇ ਕੁਝ ਹਿੱਸਿਆਂ ਲਈ ਰਾਹਤ ਦੀ ਖਬਰ ਹੈ,ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤਾਂ ਪਾਰਾ 43 ਡਿਗਰੀ ਦੇ ਪਾਰ ਪਹੁੰਚ ਗਿਆ ਹੈ,ਅੱਜ ਪੰਜਾਬ ਦੇ ਕਈ ਜ਼ਿਲ੍ਹਿਆ ‘ਚ ਬਾਰਿਸ਼ ਹੋਈ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ,ਮੌਸਮ ਵਿਭਾਗ ਮੁਤਾਬਕ ਕਰੀਬ ਅਗਲੇ 2-3 ਦਿਨ ਤੱਕ ਪੰਜਾਬ ‘ਚ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਅੱਜ ਸ਼ਾਮ ਨੂੰ ਪੰਜਾਬ ਦੇ ਕਈ ਇਲਾਕਿਆਂ ਤੇਜ਼ ਹਨੇਰੀ ਅਤੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ਇਸ ਤੇਜ਼ ਗਰਮੀ ਤੋਂ ਰਾਹਤ ਮਿਲੀ ਹੈ, ਪਿਛਲੇ ਕੁੱਝ ਕੁ ਦਿਨਾਂ ਵਿੱਚ ਗਰਮੀ ਬਹੁਤ ਹੀ ਵੱਧ ਗਈ ਸੀ,ਜਿਸ ਕਾਰਨ ਲੋਕਾਂ ਅਤੇ ਪਸ਼ੂ ਪੰਛੀ ਨੂੰ ਇਸ ਮੀਂਹ ਕਾਰਨ ਰਾਹਤ ਦੀ ਸ਼ਾਹ ਮਿਲੀਆਂ ਹੈ, ਪੰਜਾਬ ਵਿੱਚ ਅੱਜ ਲੁਧਿਆਣਾ,ਮਲੇਰਕੋਟਲਾ,ਧੂਰੀ, ਸੰਗਰੂਰ,ਭਵਾਨੀਗੜ੍ਹ,ਪਟਿਆਲਾ ਦੇ ਆਸਪਾਸ ਇਲਾਕਿਆਂ ਵਿੱਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਖ਼ਬਰ ਲੇਖੇ ਜਾਣ ਤੱਕ ਭਾਰੀ ਮੀਂਹ ਪੈ ਰਿਹਾ ਸੀ।

ਮੌਸਮ ਨੇ ਹੁਣ ਕਰਵਟ ਲੈ ਲਈ ਹੈ ਅਤੇ ਵਿਭਾਗ ਨੇ ਦੱਸਿਆ ਹੈ ਕਿ ਦੇਸ਼ ਦੇ ਕਈ ਸੂਬਿਆਂ ‘ਚ ਮਾਨਸੂਨ ਸਮੇਂ ਤੋਂ ਪਹਿਲਂ ਹੀ ਦਸਤਕ ਦੇਣ ਜਾ ਰਿਹਾ ਹੈ,ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਤੋਂ ਮੌਸਮ ਵਿਗਿਆਨੀ ਨੇ ਦੱਸਿਆ ਕਿ ਉੱਤਰੀ ਭਾਰਤ ‘ਚ ਇਨਸਟੈਂਟ ਹੀਟ ਲਹਿਰ ਚੱਲ ਰਹੀ ਹੈ ਜਿਸ ਨਾਲ ਪੰਜਾਬ ਦੇ ਕੁਝ ਹਿੱਸਿਆਂ ‘ਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 42 ਡਿਗਰੀ ਤੋਂ ਜ਼ਿਆਦਾ ਰਿਹਾ ਹੈ,ਇਸ ਦੌਰਾਨ ਲੁਧਿਆਣਾ ‘ਚ ਬੀਤੇ ਦਿਨ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਸੀ,ਮੁੰਬਈ ਅਤੇ ਉਸ ਦੇ ਨੇੜਲੇ ਇਲਾਕਿਆਂ ‘ਚ ਬੁੱਧਵਾਰ ਨੂੰ ਦੱਖਣੀ-ਪੱਛਮੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ,ਇਸ ਕਾਰਨ ਦੇਸ਼ ਦੀ ਵਿੱਤੀ ਰਾਜਧਾਨੀ ਅਤੇ ਉਸ ਦੇ ਉਪ ਨਗਰਾਂ ਵਿਚ ਬੀਤੀ ਸਵੇਰ ਭਾਰੀ ਮੀਂਹ ਪਿਆ, ਜਿਸ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ :- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *