ਮਿਆਰੀ School Education Model ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ ਦਿੱਲੀ ਸਰਕਾਰ ਮਿਆਰੀ School Education Model ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ ਦਿੱਲੀ ਸਰਕਾਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
School Education Model ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਮਿਆਰੀ School Education Model ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ ਦਿੱਲੀ ਸਰਕਾਰ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

2

AZAD SOCH:-

CHANDIGARH,(AZAD SOCH NEWS):-School Education Model: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Punjab School Education Minister Vijay Inder Singla) ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) (Performance Grading Index (PGI)) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ (Standard School Education Model) ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ,ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸ਼ਤਿਹਾਰ ਮੁਹਿੰਮਾਂ ‘ਤੇ ਬਰਬਾਦ ਕੀਤੇ ਹਨ।

ਕੈਬਨਿਟ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸ਼ਿਰਕਤ ਕਰ ਰਹੇ ਸਨ,ਸ੍ਰੀ ਵਿਜੈ ਇੰਦਰ ਸਿੰਗਲਾ (Mr. Vijay Inder Singla) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਸਮਰਥਨ ਅਤੇ ਦੂਰਦਰਸ਼ੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ (Department of Education) ਅਗਲੇ ਸਾਲ 100 ਫ਼ੀਸਦੀ ਅੰਕ ਪ੍ਰਾਪਤ ਕਰਨ ਲਈ ਆਪਣੇ ਪ੍ਰਦਰਸ਼ਨ ਵਿੱਚ ਸੁਧਾਰ ਲਿਆਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ।

ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਚੋਟੀ ਦਾ ਅਹੁਦਾ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ,ਉਨ੍ਹਾਂ ਕਿਹਾ ਕਿ ਪੰਜਾਬ ਨੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੇ ਖੇਤਰ ਵਿੱਚ ਸ਼ਤ ਪ੍ਰਤੀਸ਼ਤ ਅੰਕ (150/150) ਪ੍ਰਾਪਤ ਕੀਤੇ ਜਿਸ ਵਿੱਚ ਕਲਾਸਰੂਮ, ਲੈਬਾਂ, ਪਖਾਨੇ, ਪੀਣ ਵਾਲੇ ਪਾਣੀ ਅਤੇ ਲਾਇਬ੍ਰੇਰੀਆਂ ਦੀ ਉਪਲਬਧਤਾ ਸ਼ਾਮਲ ਹੈ,ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੇ ਇਕਵਿਟੀ (228/230) ਅਤੇ ਐਕਸੈਸ (79/80) ਡੋਮੇਨ ਵਿਚ ਵੀ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਜਿਸ ਵਿਚ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਮੁੱਖ ਧਾਰਾ ਵਿਚ ਸ਼ਾਮਲ ਕਰਨਾ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਉਪਕਰਣ, ਦਾਖਲਾ ਅਨੁਪਾਤ, ਸਕੂਲ ਵਿੱਚ ਬਣੇ ਰਹਿਣ ਦੀ ਦਰ, ਸੰਚਾਰ ਦਰ ਅਤੇ ਸਕੂਲਾਂ ਦੀ ਉਪਲਬਧਤਾ ਸ਼ਾਮਲ ਸਨ।

ਸ੍ਰੀ ਵਿਜੈ ਇੰਦਰ ਸਿੰਗਲਾ (Mr. Vijay Inder Singla) ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਵੀ ਯਕੀਨੀ ਬਣਾਇਆ ਹੈ ਕਿਉਂਕਿ ਸਿੱਖਿਆ ਵਿਭਾਗ ਨੇ 100 ਫ਼ੀਸਦੀ ਫੰਡਾਂ ਦੀ ਵਰਤੋਂ ਉਲਟੀ ਬੋਲੀ ਪ੍ਰਕਿਰਿਆ ਵਾਲੇ ਜੈੱਮ ਪੋਰਟਲ ਰਾਹੀਂ ਸਭ ਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਹੈ,ਉਨ੍ਹਾਂ ਅੱਗੇ ਕਿਹਾ ਕਿ ਫੰਡਾਂ ਦੀ ਸਮੇਂ ਸਿਰ ਅਤੇ ਸਹੀ ਵਰਤੋਂ ਨੇ ਵਿਭਾਗ ਨੂੰ ਅਗਲੀਆਂ ਕਿਸ਼ਤਾਂ ਨੂੰ ਸਮੇਂ ਸਿਰ ਪ੍ਰਾਪਤ ਕਰਨ ਯੋਗ ਬਣਾਇਆ ਹੈ,ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਨਵੀਆਂ ਪਹਿਲਕਦਮੀਆਂ ਅਤੇ ਸੁਧਾਰ ਵੀ ਸਕੂਲ ਸਿੱਖਿਆ ਵਿੱਚ ਮਹੱਤਵਪੂਰਨ ਬਦਲਾਅ ਲਿਆਉਣ ਵਿੱਚ ਸਹਾਈ ਹੋਏ ਹਨ।

ਉਨ੍ਹਾਂ ਕਿਹਾ ਕਿ ਸਮਾਰਟ ਸਕੂਲ ਨੀਤੀ (Smart School Policy), ਆਨਲਾਈਨ ਤਬਾਦਲਾ ਨੀਤੀ, ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟਫੋਨਾਂ (Free Smartphones) ਦੀ ਵੰਡ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸਕੂਲਾਂ ਵਿਚ ਸ਼ੁਰੂਆਤ ਅਤੇ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਆਨਲਾਈਨ ਕਲਾਸਾਂ ਜ਼ਰੀਏ ਸਿੱਖਿਆ ਦੇ ਮਿਆਰੀ ਪੱਧਰ ਨੂੰ ਕਾਇਮ ਰੱਖਣਾ, ਮੁੱਖ ਕਾਰਕ ਸਨ ਜੋ ਸੂਬੇ ਨੂੰ ਬਿਹਤਰ ਪਰਫਾਰਮੈਂਸ ਗਰੇਡਿੰਗ ਇੰਡੈਕਸ (Performance Grading Index) ਹਾਸਲ ਕਰਨ ਵਿਚ ਸਹਾਈ ਸਿੱਧ ਹੋਏ,ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ ਪਰਫਾਰਮੈਂਸ ਗਰੇਡਿੰਗ ਇੰਡੈਕਸ (Performance Grading Index) ਹੀ ਨਹੀਂ ਸਗੋਂ ਹੋਰਨਾਂ ਮਾਪਦੰਡਾਂ ਵਿਚ ਵੀ ਸਕੂਲ ਸਿੱਖਿਆ (School Education) ਦੇ ਖੇਤਰ ਵਿਚ ਅਥਾਹ ਸੁਧਾਰ ਵੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਹਦਾਇਤ,ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਦਾਖਲਿਆਂ ਵਿਚ 29 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ ਅਤੇ ਬੋਰਡ ਪ੍ਰੀਖਿਆਵਾਂ (Board Exams) ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਹਰ ਪਹਿਲੂ ਵਿਚ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਹੋਰਨਾਂ ਸੂਬਿਆਂ ਲਈ ਮਿਸਾਲ ਹੈ।

ਇਹ ਵੀ ਪੜ੍ਹੋ :- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *