ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਲਈ Solar Plant ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਲਈ Solar Plant
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ Solar Plant SGPC

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਲਈ Solar Plant ਲਗਾਉਣ ਹਿੱਤ SGPC ਨੂੰ ਦਿੱਤਾ ਪੂਰਨ ਸਮਰਥਨ

6

AZAD SOCH:-

Chandigarh,(AZAD SOCH NEWS):- ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (Sri Darbar Sahib,Amritsar) ਲਈ ਸੋਲਰ ਪਲਾਂਟ ਪ੍ਰਾਜੈਕਟ (Solar Plant Project) ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਬਿਜਲੀ ਸਪਲਾਈ ਕਰਨ ਵਾਲੇ ਸੋਲਰ ਪਲਾਂਟ ਪ੍ਰਾਜੈਕਟ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ਬਾਰੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਦੇ ਬਿਆਨ ਦਾ ਜਵਾਬ ਦੇ ਰਹੇ ਸਨ।


ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ, ਬਿਜਲੀ ਵਿਭਾਗ ਨੇ ਪਹਿਲਾਂ ਹੀ ਇਸ ਪ੍ਰਾਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ,ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸ਼ਨ (United Sikh Mission in America) ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ 10 ਕਿਲੋਮੀਟਰ ਦੀ ਦੂਰੀ ‘ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ (Solar Plant) ਲਗਾਉਣ ਦੀ ਇਜਾਜ਼ਤ ਮੰਗੀ ਸੀ, ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਸੀ।

ਮੀਟਿੰਗ ਦੌਰਾਨ, ਪਾਵਰਕਾਮ ਦੇ ਅਧਿਕਾਰੀਆਂ ਨੇ ਦਰਬਾਰ ਸਾਹਿਬ ਤੱਕ ਬਿਜਲੀ ਪਹੁੰਚਾਉਣ ਲਈ ਪਾਵਰਕਾਮ (Powercom) ਦੇ ਮੌਜੂਦਾ ਟਰਾਂਸਮਿਸ਼ਨ ਨੈਟਵਰਕ (Transmission Network) ਦੀ ਵਰਤੋਂ ਦੀ ਪੇਸ਼ਕਸ਼ ਵੀ ਕੀਤੀ ਸੀ, ਜਿਸ ਲਈ ਯੂਨਾਈਟਿਡ ਸਿੱਖ ਮਿਸ਼ਨ (United Sikh Mission) ਨੂੰ ਪੂੰਜੀ ਨਿਵੇਸ਼ ਦੀ ਲੋੜ ਨਹੀਂ ਪਵੇਗੀ,ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਾਜੈਕਟ ਨੂੰ ਚਲਾਉਣ ਵਿਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ,ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪ੍ਰਾਜੈਕਟ ਵਿੱਚ ਸਰਗਰਮੀ ਨਾਲ ਜੁੜੇ ਰਹਿਣ ਅਤੇ ਇਸ ਦੇ ਜਲਦ ਪੂਰਾ ਹੋਣ ਨੂੰ ਯਕੀਨੀ ਬਣਾਉਣ,ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂਨਾਈਟਿਡ ਸਿੱਖ ਮਿਸ਼ਨ (United Sikh Mission) ਅਤੇ ਐਸ.ਜੀ.ਪੀ.ਸੀ. (SGPC) ਵੱਲੋਂ ਸੰਕਲਪਿਤ ਕੀਤੇ ਇਸ ਪ੍ਰਾਜੈਕਟ ਲਈ ਆਪਣੀ ਸਰਕਾਰ ਦਾ ਪੂਰਨ ਸਮਰਥਨ ਦਿੱਤਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *