SSSB,PUNJAB: ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ SSSB,PUNJAB: ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
SSSB,PUNJAB ਪੰਜਾਬ ਵਿੱਚ ਸੁਪਰਵਾਈਜ਼ਰ ਰਮਨ ਬਹਿਲ

SSSB,PUNJAB: ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

5

AZAD SOCH:-

Chandigarh,(AZAD SOCH NEWS):-  SSSB,PUNJAB: ਅਧੀਨ ਸੇਵਾਵਾਂ ਚੋਣ ਬੋਰਡ,ਪੰਜਾਬ (Subordinate Services Selection Board,Punjab) ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ (Directorate of Social Security) ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ (PUNJAB) ਵਿੱਚ ਸੁਪਰਵਾਈਜ਼ਰ (Supervisor) ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ (Advertisement) ਜਾਰੀ ਕਰ ਦਿੱਤਾ ਗਿਆ ਹੈ,ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ (Raman Behl)  ਨੇ ਅੱਜ ਇੱਥੇ  ਦਿੱਤੀ,ਬਹਿਲ (Raman Behl) ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (PUNJAB) ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।

ALSO READ:- Subordinate Services Selection Board Punjab ਵੱਲੋਂ ਪਸ਼ੂ ਪਾਲਣ ਵਿਭਾਗ ‘ਚ ਵੈਟਰਨਰੀ ਇੰਸਪੈਕਟਰਾਂ ਦੀਆਂ,ਖੇਡ ਵਿਭਾਗ ‘ਚ ਜੂਨੀਅਰ ਕੋਚ ਦੀ ਭਰਤੀ ਸ਼ੁਰੂ

ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ (Supervisor) ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ (Advertisement) ਜਾਰੀ ਕਰ ਦਿੱਤਾ ਗਿਆ,ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ,ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ  ਰੱਖੀ ਗਈ ਹੈ,ਬਹਿਲ (Raman Behl) ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *