Amritsar: ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ Amritsar: ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Amritsar ਸ੍ਰੀ ਦਰਬਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

5

AZAD SOCH:-

Amritsar,(AZAD SOCH NEWS):- ਸਿੱਖ ਸੰਗਤਾਂ ਵੱਲੋਂ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev Ji ) ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ,ਇਸ ਸਬੰਧੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਵਿਖੇ ਵੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ,ਇਸ ਮੌਕੇ ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ (Gurudwara Ramsar Sahib) ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ,ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
Amritsar: ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਰਾਮਸਰ ਸਾਹਿਬ (Gurdwara Ramsar Sahib) ਉਹ ਪਵਿੱਤਰ ਅਸਥਾਨ ਹੈ ਜਿੱਥੇ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ (Sri Guru Granth Sahib ji) ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ (Baba Buddha ji) ਦੇ ਸੀਸ ’ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦਾ ਪਹਿਲਾ ਪ੍ਰਕਾਸ਼ ਕੀਤਾ ਸੀ,ਸ੍ਰੀ ਅਕਾਲ ਤਖਤ ਸਾਹਿਬ ਜੀ (Sri Akal Takhat Sahib Ji) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ,ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Fifth Patshah Sahib Guru Arjan Dev Ji) ਦੀ ਸ਼ਹਾਦਤ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ  ਸਕਦੀ।

ਇਹ ਵੀ ਪੜ੍ਹੋ:ਸ਼ਹੀਦਾਂ ਦੇ ਸਰਤਾਜ ਪੰਜਵੇ ਪਾਤਸ਼ਾਹ ਸ਼ਾਂਤੀ ਦੇ ਪੁੰਜ਼,ਸੁਖਮਨੀ ਸਾਹਿਬ ਦੇ ਰਚੇਤਾ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਨੂੰ ਕੋਟਿ-ਕੋਟਿ ਪ੍ਰਣਾਮ

ਉਹਨਾਂ ਦੀ ਸ਼ਹਾਦਤ ਸਾਨੂੰ ਜਬਰ ਜੁਲਮ ਨਾਲ ਲੜਣ ਲਈ ਪ੍ਰੇਰਿਤ ਕਰਦੀ ਹੈ ਜਿਸ ਦੇ ਸਦਕਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ (Nanak Naam Leva Sangat) ਵੱਲੋਂ ਇਹ ਪਵਿੱਤਰ ਸ਼ਹੀਦੀ ਦਿਹਾੜਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ,ਉਹਨਾਂ ਕਿਹਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਬਾਣੇ ਅਤੇ ਗੁਰਬਾਣੀ ਕੀਰਤਨ ਨਾਲ ਜੁੜ ਕੇ ਆਪਣੀ ਵੱਖਰੀ ਸੋਚ ਅਤੇ ਪਹਿਰਾਵੇ ਨੂੰ ਕਾਇਮ ਰੱਖਣ,ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਜੀ (Sri Harmandir Sahib Ji) ਦੀ ਪਰਿਕਰਮਾ ਵਿਚ ਸ਼ਰਧਾਲੂਆਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ।

Amritsar: ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
Amritsar: ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *