Kotkapura Shooting Case: SIT ਦੇ ਸਾਹਮਣੇ ਪੇਸ਼ ਹੋਣ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ Kotkapura Shooting Case: SIT ਦੇ ਸਾਹਮਣੇ ਪੇਸ਼ ਹੋਣ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

Kotkapura Shooting Case: SIT ਦੇ ਸਾਹਮਣੇ ਪੇਸ਼ ਹੋਣ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਇਨਕਾਰ

5

AZAD SOCH:-

Chandigarh,(AZAD SOCH NEWS):- Kotkapura Shooting Case: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਬੇਅਦਬੀ ਅਤੇ ਕੋਟਕਪੂਰਾ (Kotkapura) ਗੋਲੀਕਾਂਡ ਦੀ ਜਾਂਚ ਕਰ ਲਈ ਗਠਿਤ ਕੀਤੀ ਗਈ ਨਵੀਂ ਐੱਸ.ਆਈ.ਟੀ. (SIT) ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ,ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਦੇ ਹੁਕਮ ‘ਤੇ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐੱਲ.ਕੇ. ਯਾਦਵ (ADGP L.K. Yadav) ਦੀ ਅਗਵਾਈ ਵਾਲੀ ਐੱਸ.ਆਈ.ਟੀ. (SIT) ਨੇ ਬਾਦਲ ਨੂੰ 16 ਜੂਨ (June) ਨੂੰ ਸਵੇਰੇ ਪੁੱਛਗਿੱਛ ਲਈ ਤਲਬ ਕੀਤਾ ਹੈ ਪਰ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦਈਏ ਕਿ ਇਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਬੇਅਦਬੀ ਅਤੇ ਇਸ ਦੇ ਵਿਰੋਧ ‘ਚ ਬੈਠੇ ਪ੍ਰਦਰਸ਼ਨਕਾਰੀਆਂ ‘ਤੇ ਫਾਈਰਿੰਗ (Firing) ਦਾ ਹੈ, ਇਸ ਤੋਂ ਪਹਿਲਾਂ ਵੀ ਰਿਟਾਇਰਡ ਆਈ.ਜੀ. ਕੁੰਵਰ ਵਿਜੈ ਪ੍ਰਤਾਪ (Retired IG Kunwar Vijay Pratap) ਦੀ ਅਗਵਾਈ ਵਾਲੀ ਐੱਸ.ਆਈ.ਟੀ. (SIT) ਪਿਛਲੇ ਸਾਲ 16 ਨਵੰਬਰ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਬੁਲਾ ਚੁੱਕੀ ਹੈ,ਹੁਣ ਨਵੀਂ ਟੀਮ ਨੇ ਫਿਰ ਤੋਂ ਉਨ੍ਹਾਂ ਨੂੰ ਸੰਮਨ (Summons) ਭੇਜੇ ਹਨ, ਜਿਸ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੋਹਾਲੀ (Mohali) ਦੇ ਫੇਜ਼-8 ‘ਚ ਸਥਿਤ ਪੀ.ਐੱਸ.ਪੀ.ਸੀ.ਐੱਲ. (PSPCL) ਦੇ ਗੈਸਟ ਹਾਊਸ (Guest House) ‘ਚ ਪੇਸ਼ ਹੋਣਾ ਹੋਵੇਗਾ। 

ALSO READ:- ਮਿਲਖਾ ਸਿੰਘ ਨੂੰ ਸਦਮਾ,ਪਤਨੀ ਨਿਰਮਲ ਮਿਲਖਾ ਸਿੰਘ ਨਹੀਂ ਰਹੇ,CM ਕੈਪਟਨ ਅਮਰਿੰਦਰ ਸਿੰਘ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ALSO READ:- SAD-BSP Alliance: ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ-ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ

ਦੱਸ ਦਈਏ ਕਿ 1 ਜੂਨ 2015 ਨੂੰ ਬਰਗਾੜੀ ਤੋਂ ਕਰੀਬ 5 ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ (Village Burj Jawahar Singh Wala) ਦੇ ਗੁਰੂਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਪਵਿੱਤਰ ਸਰੂਪ ਚੋਰੀ ਹੋ ਗਏ ਸਨ,12 ਅਕਤੂਬਰ (October) ਨੂੰ ਜਦ ਮਾਮਲਾ ਚਰਚਾ ‘ਚ ਆਇਆ ਤਾਂ ਪੁਲਸ (Police) ਦੇ ਕਾਰਵਾਈ ਕਰਨ ਤੋਂ ਪਹਿਲਾਂ ਹੀ ਵੱਡੀ ਗਿਣਤੀ ‘ਚ ਸਿੱਖਾਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ,ਇਸ ਦੇ ਨਾਲ ਹੀ ਪੰਜਾਬ (Punjab) ਦੇ ਕਈ ਹਿੱਸਿਆਂ ‘ਚ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦਾ ਸਿਲਸਿਲ ਵੀ ਸ਼ੁਰੂ ਹੋ ਗਿਆ।

ALSO READ:- ਨੂਰਪੁਰ ਬੇਦੀ ਦੇ ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਦੀ ਅਸਾਮ ਚੀਨ ਬਾਰਡਰ ‘ਤੇ ਹੋਈ ਮੌਤ

ਘਟਨਾ ਦੇ ਦੋ ਦਿਨ ਬਾਅਦ 14 ਅਕਤੂਬਰ (October) ਨੂੰ ਪੁਲਸ ਨੇ ਕੋਟਕਪੂਰਾ (Kotkapura) ਦੇ ਮੈਨ ਚੌਕ ਅਤੇ ਬਾਅਦ ‘ਚ ਕੋਟਕਪੂਰਾ ਬਠਿੰਡਾ ਰੋਡ (Kotkapura Bathinda Road) ‘ਤੇ ਪਿੰਡ ਬਹਿਬਲ ਕਲਾ ‘ਚ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਫਾਈਰਿੰਗ (Firing) ਕਰ ਦਿੱਤੀ,ਇਸ ਫਾਈਰਿੰਗ (Firing) ‘ਚ ਪਿੰਡ ਸਰਾਂਵਾ ਵਾਸੀ ਗੁਰਜੀਤ ਸਿੰਘ ਅਤੇ ਬਹਿਬਲ ਖੁਰਦ (Behbal Khurd) ਵਾਸੀ ਕ੍ਰਿਸ਼ਨ ਭਵਗਾਨ ਸਿੰਘ ਦੀ ਮੌਤ ਹੋ ਗਈ ਜਦਕਿ ਕਰੀਬ ਦੋ ਦਰਜਨ ਪ੍ਰਦਰਸ਼ਨਕਾਰੀ ਅਤੇ ਕਰੀਬ ਇਕ ਦਰਜਨ ਪੁਲਸ (Police) ਮੁਲਾਜ਼ਮ ਜ਼ਖਮੀ ਹੋ ਗਏ।

ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਰਕਾਰ ‘ਤੇ ਵਧਦੇ ਦਬਾਅ ਦੇ ਚਲਦਿਆਂ ਹਾਈ ਕੋਰਟ (High Court) ਦੇ ਆਦੇਸ਼ਾਂ ‘ਤੇ ਬਣੀ ਉਕਤ ਐੱਸ.ਆਈ.ਟੀ. (S.I.T.) ਵਲੋਂ ਅਪਣਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਹੋਇਆ ਹੈ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Former DGP Sumedh Saini) , ਮੁਅੱਤਲ ਚੱਲ ਰਹੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ (I.G. Parmaraj Singh Umranangal) ਸਮੇਤ ਕੁਝ ਮੁਲਜ਼ਮ ਪੁਲਿਸ ਅਫ਼ਸਰਾਂ ਅਤੇ ਕਈ ਚਸ਼ਮਦੀਦ ਗਵਾਹਾ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *