ਰਾਜਸਭਾ ਸੰਸਦ ਮੈਂਬਰ Partap Singh Bajwa ਨੇ CM ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਰਾਜਸਭਾ ਸੰਸਦ ਮੈਂਬਰ Partap Singh Bajwa ਨੇ CM ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਅਮਰਿੰਦਰ ਸਿੰਘ

ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ

5

AZAD SOCH:-

Chandigarh,(AZAD SOCH NEWS):- ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ (Rajya Sabha MP Partap Singh Bajwa) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੂੰ ਇਕ ਪੱਤਰ ਲਿਖਿਆ ਹੈ,ਪੱਤਰ ਲਿਖ ਕੇ ਉਨ੍ਹਾਂ ਨੇ ਆਪਣੀ ਹੀ ਸਰਕਾਰ ਨੂੰ ਕੀਤੇ ਵਾਅਦੇ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ,ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ (Rajya Sabha MP Partap Singh Bajwa) ਨੇ ਪੱਤਰ ‘ਚ ਲਿਖਿਆ ਕਿ ਪੰਜਾਬ ‘ਚ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਮੋਹਾਲੀ,ਹੁਸ਼ਿਆਰਪੁਰ,ਕਪੂਰਥਲਾ ਅਤੇ ਮਲੇਰਕੋਟਲਾ ‘ਚ ਮੈਡੀਕਲ ਕਾਲਜ ਬਣਾਉਣ ਦੀ ਮਨਜ਼ੂਰੀ ਦਿੱਤੀ ਹੈ ਪਰ ਗੁਰਦਾਸਪੁਰ ‘ਚ ਵੀ ਇਕ ਮੈਡੀਕਲ ਕਾਲਜ (Medical College) ਬਣਨਾ ਚਾਹੀਦਾ ਹੈ,ਉਨ੍ਹਾਂ ਨੇ ਲਿਖਿਆ ਕਿ ਇਹ ਗੁਰਦਾਸਪੁਰ ਦੇ ਲੋਕਾਂ ਦੀ ਬਹੁਤ ਹੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ ਜਿਸ ਨੂੰ ਕੈਪਟਨ ਨੇ ਪੂਰਾ ਕਰਨ ਦਾ ਵਾਅਦਾ ਵੀ ਕੀਤਾ ਸੀ।

Rajya Sabha MP Partap Singh Bajwa wrote a letter to CM Capt Amarinder Singh reminding him of the promise
Rajya Sabha MP Partap Singh Bajwa wrote a letter to CM Capt Amarinder Singh reminding him of the promise

ਉਨ੍ਹਾਂ ਨੇ ਲਿਖਿਆ ਕਿ ਗੁਰਦਾਸਪੁਰ ਦੇ ਲੋਕਾਂ ਲਈ ਇਹ ਬੇਹਦ ਜ਼ਰੂਰੀ ਹੈ ਕਿਉਂਕਿ ਜੇਕਰ ਕੋਈ ਬੀਮਾਰ ਹੋ ਜਾਂਦਾ ਹੈ ਤਾਂ ਉਸ ਦਾ ਇਲਾਜ ਕਰਵਾਉਣ ਲਈ ਅੰਮ੍ਰਿਤਸਰ ਜਾਣਾ ਪੈਂਦਾ ਹੈ,ਉਨ੍ਹਾਂ ਨੇ ਕਿਹਾ ਕਿ ਬਟਾਲਾ ਰੈਲੀ ‘ਚ ਵੀ ਕਾਂਗਰਸੀ ਮੰਤਰੀਆਂ ਵੱਲੋਂ ਇਥੇ ਮੈਡੀਕਲ ਕਾਲਜ (Medical College) ਬਣਾਏ ਜਾਣ ਦੀ ਗੱਲ ਕੀਤੀ ਸੀ,ਜੇਕਰ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰਦੀ ਹੈ ਤਾਂ ਇਸ ਨਾਲ ਜਨਤਾ ਦਰਮਿਆਨ ਸਰਕਾਰ ਦੇ ਅਕਸ ‘ਤੇ ਅਸਰ ਪੈ ਸਕਦਾ ਹੈ,ਉਨ੍ਹਾਂ ਨੇ ਕਿਹਾ ਕਿ ਉਹ ਅਪੀਲ ਕਰਦੇ ਹਨ ਕਿ ਗੁਰਦਾਸਪੁਰ ‘ਚ ਮੈਡੀਕਲ ਕਾਲਜ (Medical College in Gurdaspur) ਬਣਾਉਣ ਦੀ ਮੰਗ ਪੂਰੀ ਹੋਵੇਗੀ,ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਲਜ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ (550th Prakash Purab of Guru Sri Guru Nanak Dev Ji) ‘ਤੇ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਨਾਲ ਹੀ ਮਾਤਾ ਸੁਲਖਨੀ ਜੀ (Mata Sulkhani ji) ਦੇ ਨਾਂ ‘ਤੇ ਇਹ ਮੈਡੀਕਲ ਕਾਲਜ ਬਣੇ।

ALSO READ:- ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਲਈ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *