Shiromani Akali Dal ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ,Akali Dal Shiromani Akali Dal ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ,Akali Dal
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ Akali Dal BSP ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ,Akali Dal-BSP ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ,ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ‘ਚ ਲਿਆ

3

AZAD SOCH:-

Chandigarh,(AZAD SOCH NEWS):- ਪ੍ਰਾਈਵੇਟ ਹਸਪਤਾਲਾਂ (Private Hospitals) ਨੂੰ ਕੋਰੋਨਾ ਵੈਕਸੀਨ (Corona Vaccine) ਵੇਚੇ ਜਾਣ ਦੇ ਕਥਿਤ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਕਾਂਗਰਸ ਤੇ ਹਮਲਾਵਰ ਹੈ,ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਸਿਸਵਾਂ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਤੇ ਵਿਰੋਧ ਪ੍ਰਦਰਸ਼ਨ ਕੀਤਾ,ਇਸ ਦੌਰਾਨ ਪੁਲਿਸ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਹਿਰਾਸਤ ਵਿੱਚ ਲੈ ਲਿਆ,ਅਕਾਲੀ ਦਲ (Akali Dal) ਕਥਿਤ ਘੁਟਾਲੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Punjab Health Minister Balbir Singh Sidhu) ਦੇ ਅਸਤੀਫੇ ਦੀ ਮੰਗ ਕਰ ਰਿਹਾ ਹੈ,ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਵਾਟਰ ਕੈਨਨ (Water Cannon) ਦਾ ਵੀ ਇਸਤੇਮਾਲ ਕੀਤਾ।

ਇਹ ਵੀ ਪੜ੍ਹੋ:- Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਵਿਰੋਧੀ ਧਿਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ ਸਿਸਵਾਂ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ,ਇਸ ਦੌਰਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ (BSP) ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ,ਇਸ ਤੋਂ ਪਹਿਲਾਂ ਮੁਹਾਲੀ ਵਿੱਚ ਸਿਹਤ ਮੰਤਰੀ ਦੇ ਘਰ ਨੂੰ ਘੇਰਿਆ ਗਿਆ ਸੀ,ਤਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਮੁਖੀ ਸੁਖਬੀਰ ਬਾਦਲ ਨੇ ਚੇਤਾਵਨੀ ਦਿੱਤੀ ਸੀ ਕਿ ਜੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਤੁਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਖਾਸਤ ਨਾ ਕੀਤਾ ਗਿਆ ਤਾਂ ਅਕਾਲੀ ਦਲ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰੇਗੀ,ਮੰਗਲਵਾਰ ਨੂੰ ਅਕਾਲੀਆਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਸਿਸਵਾਂ ਵਿੱਚ ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।



ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੇ ਘੁਟਾਲੇ ਵੇਖੇ ਹਨ ਪਰ ਉਨ੍ਹਾਂ ਨੇ ਕੋਰੋਨਾ ਟੀਕਾ (Corona Vaccine) ਨੂੰ ਲੈ ਕੇ ਕੀਤੇ ਵੀ ਘੁਟਾਲੇ ਨੂੰ ਕਦੇ ਨਹੀਂ ਵੇਖਿਆ,ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਾਮ ਦੇ ਅੱਗੋਂ ਕੈਪਟਨ ਹਟਾ ਦੇਣਾ ਚਾਹੀਦਾ ਹੈ,ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਫਤ ਟੀਕੇ ਲਗਾ ਰਹੀ ਹੈ,ਜਦੋਂਕਿ ਸਰਕਾਰ ਮੁਨਾਫਾ ਕਮਾ ਰਹੀ ਹੈ,ਅਕਾਲੀ ਦਲ ਅਤੇ ਬਸਪਾ ਦੇ ਵਰਕਰ ਕੈਪਟਨ ਦੇ ਘਰ ਤੋਂ ਕੁਝ ਦੂਰੀ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ:-  Punjab Weather News: ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਪੰਜਾਬ ਤੇ ਹਰਿਆਣਾ ਲਈ ਆਰੇਂਜ ਅਲਰਟ,ਭਾਰੀ ਮੀਂਹ ਦਾ Alert ਜਾਰੀ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਕੋਵਿਡ-19 ਕਿੱਟ ਘੁਟਾਲੇ (Covid-19 Kit Scam) ਦੀ ਜਾਂਚ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਨੂੰ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੈ,ਵਿਰੋਧ ਪ੍ਰਦਰਸ਼ਨ ਇੰਨਾ ਜ਼ਬਰਦਸਤ ਸੀ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ (BSP) ਦੇ ਵਰਕਰ ਬੈਰੀਕੇਡ ਤੋੜਨ (Workers Break The Barricades) ‘ਤੇ ਤੁਲੇ ਹੋਏ ਸਨ, ਜਿਸ ‘ਤੇ ਪੁਲਿਸ ਨੂੰ ਜਲ ਤੋਪਾਂ ਦੀ ਵਰਤੋਂ ਕਰਨੀ ਪਈ,ਇਸ ਦੌਰਾਨ ਪੁਲਿਸ ਨਾਲ ਝੜਪ ਵੀ ਹੋਈ,ਜਿਸ ਤੋਂ ਬਾਅਦ ਪੁਲਿਸ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Former Minister Bikram Majithia) ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ:-

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਲਈ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *