ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ,ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਬਰਖ਼ਾਸਤ

4

AZAD SOCH:-

Amritsar,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਫਰੀਦਕੋਟ (Faridkot) ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ (Gurdwara Gangsar Sahib Jaito) ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ (Gurdwara Sahib) ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ,ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿਚ ਕੁਲਵਿੰਦਰ ਸਿੰਘ ਮੈਨੇਜਰ (Kulwinder Singh Manager), ਸੁਖਮੰਦਰ ਸਿੰਘ ਕਲਰਕ,ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ (ਦੋਵੇਂ ਸੇਵਾਦਾਰ) ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ,ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਬਰਖ਼ਾਸਤ
ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ,ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਬਰਖ਼ਾਸਤ

ਸਥਾਨਕ ਸੰਗਤ ਦੀ ਸ਼ਿਕਾਇਤ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ( Shiromani Gurdwara Parbandhak Committee) ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ ਅਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ,ਸ਼੍ਰੋਮਣੀ ਕਮੇਟੀ( Shiromani Gurdwara Parbandhak Committee)ਦੇ ਪ੍ਰਧਾਨ ਬੀਬੀ ਜਗੀਰ ਕੌਰ (Jagir Kaur) ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਵੀ ਕੁਤਾਹੀ ਅਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ,ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ (Gurdwara Sri Gangsar Sahib Jaito) ਦੇ ਜਿਨ੍ਹਾਂ ਮੁਲਾਜ਼ਮਾਂ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ।

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ,ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਬਰਖ਼ਾਸਤ
ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ,ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਬਰਖ਼ਾਸਤ

ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ,ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਵੱਲੋਂ ਪੁਲਿਸ ਥਾਣਾ ਜੈਤੋ ਵਿਖੇ ਪਰਚਾ ਵੀ ਦਰਜ ਕਰਵਾਇਆ ਗਿਆ ਹੈ,ਅਤੇ ਇਸ ਦੇ ਨਾਲ ਹੀ ਬਾਕੀ ਰਹਿੰਦੇ ਸਟਾਫ਼ ਵਿੱਚੋਂ ਵੀ ਬਹੁਤ ਸਾਰੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ,ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਆਉਣ ਵਾਲੇ ਲੋਕਾਂ ਦੀ ਜ਼ੁੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਕਿਸੇ ਕੁਤਾਹੀ ਅਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ,ਉਨ੍ਹਾਂ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਦੇ ਪ੍ਰਬੰਧ ਹੇਠ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰਾਂ ਦੀ ਮਾਣ ਮਰਯਾਦਾ ਅਤੇ ਸਿੱਖ ਸਿਧਾਂਤਾਂ ਦੇ ਦਾਇਰੇ ਵਿਚ ਰਹਿ ਕੇ ਆਪਣੇ ਜ਼ੁੰਮੇ ਲੱਗੀ ਸੇਵਾ ਨਿਭਾਉਣ,ਜੇਕਰ ਕੋਈ ਵੀ ਮੁਲਾਜ਼ਮ ਗੁਰਦੁਆਰਾ ਪ੍ਰਬੰਧਾਂ ਨੂੰ ਬਦਨਾਮ ਕਰੇਗਾ ਤਾਂ ਉਸ ਵਿਰੁੱਧ ਇਸੇ ਤਰ੍ਹਾਂ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *