ਵਿਜੈ ਇੰਦਰ ਸਿੰਗਲਾ ਨੇ N.M.M.S. Examination‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਵਿਜੈ ਇੰਦਰ ਸਿੰਗਲਾ ਨੇ N.M.M.S. Examination‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ

Live Clock Date

Your browser is not supported for the Live Clock Timer, please visit the Support Center for support.
VIJA INDER SINGLA

ਵਿਜੈ ਇੰਦਰ ਸਿੰਗਲਾ ਨੇ N.M.M.S. Examination‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ

4

AZAD SOCH :-

Chandigarh,(AZAD SOCH NEWS):- N.M.M.S. Examination: ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 ਦੀ ਪ੍ਰੀਖਿਆ ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ,ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ (Cabinet Minister Shri Vijay Inder Singla) ਨੇ ਦੱਸਿਆ ਕਿ ਪੰਜਾਬ ਵਿੱਚ ਅੱਠਵੀਂ ਜਮਾਤ ਦੇ 2,210 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਹਨਾਂ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ 12,000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ਵੱਲੋਂ ਟੀਕਾਕਰਨ ਅਤੇ ਫਤਹਿ ਕਿੱਟ ਘੁਟਾਲਿਆਂ ਦੇ ਲਾਏ ਦੋਸ਼ਾਂ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਖਾਰਜ ਕੀਤਾ


ਜੋਤੀ ਅਤੇ ਪ੍ਰੀਖਿਆ ਪਾਸ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ (Cabinet Minister Shri Vijay Inder Singla) ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਸਾਰੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਹਰ ਵੇਲੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ,ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ:- ਮਾਲ ਵਿਭਾਗ ਵੱਲੋਂ ਜਮ੍ਹਾਂਬੰਦੀਆਂ ਦੀਆਂ ਫਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ


ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ (Cabinet Minister Shri Vijay Inder Singla) ਨੇ ਕਿਹਾ ਕਿ ਐਨ.ਐਮ.ਐਮ.ਐਸ (N.M.M.S.) ਦਾ ਉਦੇਸ਼ ਹੁਸ਼ਿਆਰ ਅਤੇ ਪਛੜੇ ਵਿਦਿਆਰਥੀਆਂ ਨੂੰ ਆਪਣੀ ਸੈਕੰਡਰੀ ਅਤੇ ਉੱਚ ਸੈਕੰਡਰੀ ਪੱਧਰ ਦੀ ਸਿਖਿਆ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਅੱਠਵੀਂ ਜਮਾਤ ਤੋਂ ਬਾਅਦ ਸਕੂਲ ਛੱਡਣ ਦੀ ਦਰ ਵਿੱਚ ਸੁਧਾਰ ਕੀਤਾ ਜਾ ਸਕੇ,ਉਹਨਾਂ ਅੱਗੇ ਕਿਹਾ ਕਿ ਇਹ ਕੇਂਦਰ ਵੱਲੋਂ ਸਪਾਂਸਰਡ ਸਕਾਲਰਸ਼ਿਪ ਸਕੀਮ (Sponsored Scholarship Scheme) ਹੈ ਜਿਸ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹੈ।

ਇਹ ਵੀ ਪੜ੍ਹੋ:-

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਲਈ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *