ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ Jaipal Bhullar ਦੇ ਪਿਤਾ ਦੀ ਪਟੀਸ਼ਨ ਕੀਤੀ ਖਾਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ Jaipal Bhullar ਦੇ ਪਿਤਾ ਦੀ ਪਟੀਸ਼ਨ ਕੀਤੀ ਖਾਰਜ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੈਪਾਲ ਭੁੱਲਰ ਦੇ ਪਿਤਾ ਪਟੀਸ਼ਨ Supreme Court

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੈਪਾਲ ਭੁੱਲਰ ਦੇ ਪਿਤਾ ਦੀ ਪਟੀਸ਼ਨ ਕੀਤੀ ਖਾਰਜ, ਹੁਣ Supreme Court ਜਾਵੇਗਾ ਪਰਿਵਾਰ

9

AZAD SOCH:-

Chandigarh,(AZAD SOCH NEWS):- ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਦੇ ਪੋਸਟਮਾਰਟਮ ਦੀ ਮੰਗ ਨੂੰ ਲੈ ਕੇ ਉਸ ਦੇ ਪਿਤਾ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ (Father Retired Inspector Bhupinder Singh) ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ 17 ਜੂਨ  ਭਾਵ ਅੱਜ ਸੁਣਵਾਈ ਹੋਣੀ ਸੀ,ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ,ਹਾਲਾਂਕਿ ਹੁਣ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਅਸੀਂ ਹੁਣ ਸੁਪਰੀਮ ਕੋਰਟ ਦਾ ਰੁੱਖ ਕਰਾਂਗੇ,ਪਰਿਵਾਰ ਵੱਲੋਂ ਪੁਲਸ ‘ਤੇ ਜੈਪਾਲ ਭੁੱਲਰ (Jaipal Bhullar) ਦੇ ਝੂਠੇ ਐਂਕਾਊਂਟਰ ਦੇ ਦੋਸ਼ ਲਾਏ ਗਏ ਹਨ,ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੇ ਸਰੀਰ ‘ਤੇ ਤਸੀਹਿਆਂ ਦੇ ਕਈ ਨਿਸ਼ਾਨ ਹਨ ਤੇ ਮੁੜ ਪੋਸਟਮਾਰਟਮ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ।

ਇਹ ਵੀ ਪੜ੍ਹੋ :- ਪੰਜਾਬ ਦੇ ਜ਼ਿਲ੍ਹੇ ਜਲੰਧਰ ‘ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ,ਡੀਸੀ ਘਨਸ਼ਿਆਮ ਥੋਰੀ ਵੱਲੋਂ ਨਵੇਂ ਹੁਕਮ ਜਾਰੀ

ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਦੀ ਮੌਤ ਤੋਂ ਬਾਅਦ ਪਰਿਵਾਰ ਨੇ ਅੰਤਿਮ ਸੰਸਕਾਰ ਨੂੰ ਰੋਕ ਦਿੱਤਾ ਸੀ,ਉਨ੍ਹਾਂ ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਦਾ ਪੋਸਟ ਮਾਰਟਮ ਇੱਕ ਵਾਰ ਫਿਰ ਕਰਵਾਉਣ ਦੀ ਮੰਗ ਰੱਖੀ ਸੀ,ਗੈਂਗਸਟਰ ਦੇ ਪਿਤਾ ਨੇ ਕਿਹਾ ਸੀ ਕਿ ਬੰਗਾਲ ਪੁਲਿਸ ਨੇ ਉਸ ਦਾ ਫੇਕ ਐਨਕਾਊਂਟਰ (Fake Encounter) ਕੀਤਾ ਸੀ,ਉਸ ਦੇ ਸਰੀਰ ‘ਤੇ ਬਹੁਤ ਸਾਰੇ ਫ੍ਰੈਕਚਰ ਹਨ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਪਹਿਲਾਂ ਉਸ ਨਾਲ ਮਾਰਕੁੱਟ ਕੀਤੀ ਗਈ ਹੈ ਅਤੇ ਫਿਰ ਉਸ ਦਾ ਐਨਕਾਊਂਟਰ (Encounter) ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਜਦੋਂ ਤੱਕ ਜੈਪਾਲ ਦਾ ਪੋਸਟ ਮਾਰਟਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ।

ਇਹ ਵੀ ਪੜ੍ਹੋ :- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ ‘ਤੇ ਤਲਬ

ਪੰਜਾਬ ਹਰਿਆਣਾ ਕੋਰਟ (Punjab Haryana Court) ਨੇ ਕਿਹਾ ਕਿ ਜਿਥੇ ਇਹ ਕਾਰਵਾਈ ਹੋਈ ਹੈ ਪਰਿਵਾਰ ਉਥੇ ਜਾ ਕੇ ਅਪੀਲ ਕਰ ਸਕਦਾ ਹੈ ਅਤੇ ਇਹ ਸਾਡੇ ਅਧਿਕਾਰ  ਖੇਤਰ ਤੋਂ ਬਾਹਰ ਹੈ,ਦੱਸ ਦਈਏ ਕਿ ਕੋਲਕਾਤਾ ‘ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਦੀ ਲਾਸ਼ ਦਾ ਅਜੇ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ,ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ ਕਿ ਜਦ ਤੱਕ ਲਾਸ਼ ਦਾ ਦੁਬਾਰਾ ਪੋਸਟਮਾਰਟਮ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ,ਹਾਲਾਂਕਿ ਇਸ ਤੋਂ ਪਹਿਲਾਂ ਗੈਂਗਸਟਰ ਦੇ ਪਿਤਾ ਭੁਪਿੰਦਰ ਸਿੰਘ ਨੇ ਰਜਿਸਟਰਾਰ ਨੂੰ ਅਰਜ਼ੀ ਦੇ ਕੇ ਕਿਹਾ ਸੀ ਕਿ ਗੈਂਗਸਟਰ ਜੈਪਾਲ ਭੁੱਲਰ ਦੇ ਪੋਸਟਮਾਰਟਮ ’ਤੇ ਛੇਤੀ ਸੁਣਵਾਈ ਕੀਤੀ ਜਾਵੇ ਤੇ ਜਦੋਂ ਤਕ ਪੋਸਟਮਾਰਟਮ (Postmortem) ਨਹੀਂ ਹੁੰਦਾ, ਉਦੋਂ ਤਕ ਮ੍ਰਿਤਕ ਦੇਹ ਪੀ.ਜੀ.ਆਈ. (PGI) ਵਿਖੇ ਰੱਖੀ ਜਾਵੇ।

ਇਹ ਵੀ ਪੜ੍ਹੋ :- 

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਹੋਰ 22.91 ਕਰੋੜ ਰੁਪਏ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾ

ਬੀਤੇ ਦਿਨੀਂ ਅਸਾਮ ਅਤੇ ਚੀਨ ਬਾਰਡਰ ‘ਤੇ ਸ਼ਹੀਦ ਹੋਏ ਫੌਜੀ ਗੁਰਨਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ,ਇਲਾਕੇ ਵਿਚ ਸੋਗ ਦੀ ਲਹਿਰ

ਨੂਰਪੁਰ ਬੇਦੀ ਦੇ ਸਿੱਖ ਰੈਜੀਮੈਂਟ ਦਾ ਜਵਾਨ ਗੁਰਨਿੰਦਰ ਸਿੰਘ ਦੀ ਅਸਾਮ ਚੀਨ ਬਾਰਡਰ ‘ਤੇ ਹੋਈ ਮੌਤ

Punjab Vigilance Bureau ਨੇ ਮਈ ਮਹੀਨੇ ਦੌਰਾਨ 12 ਰਿਸ਼ਵਤ ਦੇ ਮਾਮਲਿਆਂ ‘ਚ 18 ਅਧਿਕਾਰੀਆਂ ਤੇ 4 ਨਿੱਜੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *