ਮੰਤਰੀ ਮੰਡਲ ਨੇ ਸਰਕਾਰੀ ਬੱਸ ਅਪਰੇਟਰਾਂ ਲਈ ਪਰਮਿਟ ਨਵੀਨੀਕਰਨ ਬਾਰੇ ਨਿਯਮਾਂ ਵਿਚ ਢਿੱਲ ਮੰਤਰੀ ਮੰਡਲ ਨੇ ਸਰਕਾਰੀ ਬੱਸ ਅਪਰੇਟਰਾਂ ਲਈ ਪਰਮਿਟ ਨਵੀਨੀਕਰਨ ਬਾਰੇ ਨਿਯਮਾਂ ਵਿਚ ਢਿੱਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੰਤਰੀ ਮੰਡਲ ਸਰਕਾਰੀ ਬੱਸ ਅਪਰੇਟਰਾਂ ਪਰਮਿਟ ਨਵੀਨੀਕਰਨ

ਮੰਤਰੀ ਮੰਡਲ ਨੇ ਸਰਕਾਰੀ ਬੱਸ ਅਪਰੇਟਰਾਂ ਲਈ ਪਰਮਿਟ ਨਵੀਨੀਕਰਨ ਬਾਰੇ ਨਿਯਮਾਂ ਵਿਚ ਢਿੱਲ ਦੇਣ ਦੀ ਪ੍ਰਵਾਨਗੀ

10

AZAD SOCH:-

ਚੰਡੀਗੜ੍ਹ, 18 ਜੂਨ,(AZAD SOCH NEWS):- ਲਿੰਕ ਸੜਕਾਂ (Link Roads) ਦੇ ਮੁੱਖ ਜਿਲ੍ਹਾ ਸੜਕਾਂ ਅਤੇ ਹੋਰ ਸਿੱਧੇ ਮਾਰਗਾਂ ਵਜੋਂ ਅਪਗ੍ਰੇਡ (Upgrade) ਹੋਣ ਕਰਕੇ ਮਿੰਨੀ ਬੱਸ ਅਪਰੇਟਰਾਂ (Mini Bus Operators) ਨੂੰ ਉਨ੍ਹਾਂ ਦੇ ਪਰਮਿਟ ਦੇ ਨਵੀਨੀਕਰਨ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਸ ਸਬੰਧੀ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਸਹਿਮਤੀ ਦਿੱਤੀ ਗਈ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ (Cabinet Meeting) ਵਿਚ ਉਨ੍ਹਾਂ ਅਪਰੇਟਰਾਂ ਨੂੰ ਪੰਜਾਬ ਟਰਾਂਸਪੋਰਟ ਸਕੀਮ -2018 ਦੀ ਧਾਰਾ 3 (ਈ) ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਸਕੀਮ ਦੇ ਲਾਗੂ ਹੋਣ ਤੋਂ ਪਹਿਲਾਂ ਮੋਟਰ ਵਾਹਨ ਐਕਟ, 1988 (Motor Vehicles Act, 1988) ਦੇ ਚੈਪਟਰ ਪੰਜ ਦੇ ਅਨੁਸਾਰ ਸਰਕਾਰੀ ਬੱਸਾਂ ਲਈ ਪਰਮਿਟ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ :-  ਵਪਾਰ ਕਰਨਾ ਹੋਰ ਸੁਖਾਲਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਪੱਧਰ ’ਤੇ ਬਿਊਰੋ ਸਥਾਪਿਤ ਕਰਨ ਦਾ ਫੈਸਲਾ

ਟਰਾਂਸਪੋਰਟ ਸਕੀਮ (Transport Scheme), 2018 ਅਨੁਸਾਰ ਉਨ੍ਹਾਂ ਸਾਰੇ ਪਰਮਿਟਾਂ, ਜੋ 2018 ਤੋਂ ਪਹਿਲਾਂ ਜਾਰੀ ਕੀਤੇ ਗਏ ਸਨ ਅਤੇ ਨਵੀਨੀਕਰਨ ਲਈ ਲੰਬਿਤ ਹਨ, ਲਈ ਸਕੀਮ ਦੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ,ਸ਼ਰਤ 3 (ਈ) ਅਨੁਸਾਰ ਪੇਂਡੂ ਲਿੰਕ ਸੜਕਾਂ ‘ਤੇ ਬੱਸਾਂ ਚਲਾਉਣ ਵਾਲੇ ਆਪ੍ਰੇਟਰ ਹੋਰ ਜ਼ਿਲ੍ਹਾ ਸੜਕਾਂ, ਮੁੱਖ ਜ਼ਿਲ੍ਹਾ ਸੜਕਾਂ, ਰਾਜ ਮਾਰਗਾਂ ਅਤੇ ਕੌਮੀ ਮਾਰਗਾਂ ‘ਤੇ 12 ਕਿਲੋਮੀਟਰ ਤੋਂ ਵੱਧ ਬੱਸ ਨਹੀਂ ਚਲਾ ਸਕਦੇ,ਹਾਲਾਂਕਿ, ਲਿੰਕ ਸੜਕਾਂ ਦੇ ਅਪਗ੍ਰੇਡੇਸ਼ਨ (Upgradation Of Link Roads) ਦੇ ਕਾਰਨ, ਮਿੰਨੀ ਬੱਸ ਅਪਰੇਟਰਾਂ (Mini Bus Operators) ਨੂੰ ਉਨ੍ਹਾਂ ਦੇ ਪਰਮਿਟਾਂ ਦੇ ਨਵੀਨੀਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜੋ ਕਿ ਮੋਟਰ ਵਾਹਨ ਐਕਟ ਅਤੇ ਪੰਜਾਬ ਟ੍ਰਾਂਸਪੋਰਟ ਸਕੀਮ -2018 (Motor Vehicles Act and Punjab Transport Scheme-2018) ਅਨੁਸਾਰ ਯੋਗ ਹਨ।

ਇਹ ਵੀ ਪੜ੍ਹੋ :-  

Sixth Pay Commission: ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ,ਪੰਜਾਬ ਵਜ਼ਾਰਤ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਪਹਿਲੀ ਜਨਵਰੀ, 2016 ਤੋਂ ਲਾਗੂ ਕਰਨ ਲਈ ਹਰੀ ਝੰਡੀ

ਉਲੰਪਿਕ ਵਿੱਚ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰੋ,ਰਾਣਾ ਸੋਢੀ ਨੇ ਉਲੰਪਿਕ ਜਾਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ

ਪੰਜਾਬ ਖੇਡ ਵਿਭਾਗ ਦੀ ਡਿਜੀਟਲ ਪਹਿਲ,ਰਾਣਾ ਸੋਢੀ ਵੱਲੋਂ ਮੋਬਾਈਲ ਐਪ “ਖੇਡੋ ਪੰਜਾਬ” ਜਾਰੀ

पंजाब में Municipal Boundary से बाहर स्थित एकल इमारतों को मामूली दरों पर रेगुलर करने के लिए एक मौका मिला

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *