Class XII Examinations Canceled ਪੰਜਾਬ ਸਰਕਾਰ ਨੇ Covid-19 ਮਹਾਂਮਾਰੀ ਦੇ Class XII Examinations Canceled ਪੰਜਾਬ ਸਰਕਾਰ ਨੇ Covid-19 ਮਹਾਂਮਾਰੀ ਦੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Class XII Examinations Canceled

ਪੰਜਾਬ ਸਰਕਾਰ ਨੇ Covid-19 ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ,CBSE Pattern ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

7

AZAD SOCH:-

Chandigarh,(AZAD SOCH NEWS):- Class XII Examinations Canceled: ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਮਨਜੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ-19 ਮਹਾਂਮਾਰੀ (Covid-19 Epidemic) ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਹੈ

ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਸੀ.ਬੀ.ਐਸ.ਈ. (CBSE) ਵੱਲੋਂ ਅਪਣਾਏ ਜਾਣ ਵਾਲੇ ਫ਼ਾਰਮੂਲੇ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਜਾਵੇਗਾ,ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਇਮਤਿਹਾਨਾਂ ਬਾਰੇ ਢੁੱਕਵਾਂ ਫੈਸਲਾ ਲਿਆ ਜਾਵੇ ਕਿਉਂਕਿ ਉਚੇਰੀ ਸਿੱਖਿਆ ਵਾਲੇ ਕੋਰਸਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਾਥੀਆਂ ਅਤੇ ਉਹਨਾਂ ਦੇ ਮਾਪੇ ਦੋਵੇਂ ਬਹੁਤ ਚਿੰਤਤ ਸਨ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਸਤਿਕਾਰ ਵਿਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-21 ਦੇ ਵਿਦਿਅਕ ਸੈਸ਼ਨ ਦੌਰਾਨ 3,08,000 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਅਧੀਨ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ (Private Schools) ਵਿੱਚ ਬਾਰਵੀਂ ਜਮਾਤ ਵਿੱਚ ਦਾਖਲਾ ਲਿਆ ਸੀ,ਉਹਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸਿੱਖਿਆ ਬੋਰਡ ਲਈ ਇਮਤਿਹਾਨਾਂ ਲੈਣੇ ਸੰਭਵ ਨਹੀਂ ਸਨ,ਉਨਾਂ ਕਿਹਾ ਕਿ ਅਪਣਾਏ ਗਏ ਫਾਰਮੂਲੇ ਅਨੁਸਾਰ, ਸਿੱਖਿਆ ਬੋਰਡ ਕ੍ਰਮਵਾਰ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਅਧਾਰ ’ਤੇ 30:30:40 ਦੇ ਅਨੁਪਾਤ ਅਨੁਸਾਰ ਨਤੀਜਾ ਤਿਆਰ ਕਰੇਗਾ।

ਇਹ ਵੀ ਪੜ੍ਹੋ :- ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਕਿਹਾ ਕਿ ਬੋਰਡ ਔਸਤਨ 30 ਫੀਸਦ ਵੇਟੇਜ : 10 ਵੀਂ ਜਮਾਤ ਦੇ ਮੁੱਖ ਪੰਜ ਵਿਸ਼ਿਆਂ ਵਿਚੋਂ ਤਿੰਨ ਵਧੀਆ ਪ੍ਰਦਸ਼ਨ ਵਾਲੇ ਵਿਸ਼ੇ, 30 ਫੀਸਦ ਵੇਟੇਜ : 11ਵੀਂ ਜਮਾਤ ਦੇ ਪ੍ਰੀ ਬੋਰਡ ਅਤੇ ਪ੍ਰੈਕਟੀਕਲਜ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੁਆਰਾ ਪ੍ਰਾਪਤ ਅੰਕ ਅਤੇ 40 ਫੀਸਦ ਵੇਟੇਜ : 12ਵੀਂ ਵਿੱਚ ਪ੍ਰੀ-ਬੋਰਡ,ਪ੍ਰੈਕਟੀਕਲ ਪ੍ਰੀਖਿਆ ਅਤੇ ਇਨਟਰਨਲ ਅਸੈਸਮੈਂਟ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ ’ਤੇ ਨਤੀਜੇ ਦਾ ਖਰੜਾ ਤਿਆਰ ਕਰੇਗਾ,ਮੰਤਰੀ ਨੇ ਅੱਗੇ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੇ ਗਿਆਰਵੀਂ ਤੋਂ ਬਾਅਦ ਸਟਰੀਮ ਬਦਲੀ ਹੈ, ਉਨਾਂ ਵਿਦਿਆਰਥੀਆਂ ਦਾ ਨਤੀਜਾ 10ਵੀਂ ਵਿੱਚ ਵਧੀਆ ਪ੍ਰਦਸ਼ਨ ਵਾਲੇ ਤਿੰਨਾਂ ਵਿਸ਼ਿਆਂ ਵਿਚੋਂ ਪ੍ਰਾਪਤ ਅਤੇ 12ਵੀਂ ਵਿੱਚ ਪ੍ਰੀ-ਬੋਰਡ + ਪ੍ਰੈਕਟੀਕਲ ਪ੍ਰੀਖਿਆ + ਇਨਟਰਨਲ ਅਸੈਸਮੈਂਟ ਦੇ ਫਾਰਮੂਲੇ ਅਨੁਸਾਰ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ :-  ਅਲਵਿਦਾ Flying Sikh Great Athlete Milkha Singh,ਦੇਸ਼ ਦੀਆਂ ਮਹਾਨ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ


ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Punjab Mr. Vijay Inder Singla) ਨੇ ਕਿਹਾ ਕਿ ਨਿਰਧਾਰਤ ਮਾਪਦੰਡਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਤ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈਬਸਾਈਟ ਅਤੇ ਸਕੂਲਾਂ ਦੇ ਲਾਗਇਨ ਆਈ.ਡੀ ਉੱਤੇ ਵੀ ਜਨਤਕ ਕੀਤੇ ਜਾਣਗੇ

ਇਹ ਵੀ ਪੜ੍ਹੋ :-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਉਹਨਾਂ ਅੱਗੇ ਕਿਹਾ ਕਿ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਨੰਬਰਾਂ ਨੂੰ ਪੋਰਟਲ ‘ਤੇ ਅਪਲੋਡ ਕਰਨ ਲਈ ਸਕੂਲ ਮੁਖੀ ਜਿੰਮੇਵਾਰ ਹੋਣਗੇ ਅਤੇ ਨਤੀਜੇ 31 ਜੁਲਾਈ ਨੂੰ ਜਾਂ ਇਸ ਤੋਂ ਪਹਿਲਾਂ ਐਲਾਨੇ ਜਾਣ ਦੀ ਆਸ ਹੈ,ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜੋ ਵਿਦਿਆਰਥੀ ਉਕਤ ਫਾਰਮੂਲੇ ਅਨੁਸਾਰ ਨਤੀਜਿਆਂ ਤੋਂ ਸੰਤੁਸਟ ਨਹੀਂ ਹੋਣਗੇ, ਉਨਾਂ ਦੀ ਪ੍ਰੀਖਿਆ ਉਦੋਂ ਲਈ ਜਾਵੇਗੀ ਜਦੋਂ ਹਾਲਾਤ ਸੁਖਾਵੇਂ ਹੋ ਜਾਣਗੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *