ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ’ਤੇ ਮੁੜ ਸਟੈਂਡ ਲੈਂਦਿਆਂ ਮੁੱਖ ਮੰਤਰੀ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ’ਤੇ ਮੁੜ ਸਟੈਂਡ ਲੈਂਦਿਆਂ ਮੁੱਖ ਮੰਤਰੀ

Live Clock Date

Your browser is not supported for the Live Clock Timer, please visit the Support Center for support.
ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਹਾ

ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ’ਤੇ ਮੁੜ ਸਟੈਂਡ ਲੈਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਹਾ ਕਿ ਫੈਸਲਾ ਰੱਦ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

5

AZAD SOCH:-

CHANDIGARH,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ’ਤੇ ਮੁੜ ਸਟੈਂਡ ਲੈਂਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਕੁਰਬਾਨੀ ਦਾ ਮੁੱਲ ਪਾਇਆ ਗਿਆ ਹੈ,ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਆਮ ਆਦਮੀ ਪਾਰਟੀ (Aam Aadmi Party) ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਵਿਰੋਧੀ ਪਾਰਟੀਆਂ ਵਿੱਚ ਵੀ ਅਜਿਹੇ ਵਿਅਕਤੀ ਲੱਭਣ ਦੀ ਕੋਸ਼ਿਸ਼ ਕੀਤੀ ਗਈ ਸੀ।

ਇਹ ਵੀ ਪੜ੍ਹੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਸਤਿਕਾਰ ਵਿਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ

ਜਿਨ੍ਹਾਂ ਦੇ ਪਿਓ ਜਾਂ ਦਾਦੇ ਨੇ ਮੁਲਕ ਲਈ ਕੁਰਬਾਨੀ ਕੀਤੀ ਹੋਵੇ ਪ੍ਰੰਤੂ ਦੋਹਾਂ ਪਾਰਟੀਆਂ ’ਚ ਅਜਿਹਾ ਕੋਈ ਨਹੀਂ ਮਿਲਿਆ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਕੁਰਬਾਨੀਆਂ ਦੇਣ ਵਾਲੇ ਪਰਿਵਾਰ ਵਿੱਚੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ,ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ 35,000 ਬੇਕਸੂਰ ਲੋਕਾਂ ਦੀ ਜਾਨ ਗਈ ਸੀ ਅਤੇ ਪੁਲਿਸ ਦੇ ਕਰੀਬ 1700 ਜਵਾਨ ਸ਼ਹੀਦ ਹੋਏ ਸਨ।

ਇਹ ਵੀ ਪੜ੍ਹੋ :- SAS Nagar: ਅਧਿਕਾਰੀ ਅਤੇ ਕਰਮਚਾਰੀ ਯੋਗ,ਪ੍ਰਾਣਾਯਾਮ ਅਤੇ ਮੈਡੀਟੇਸ਼ਨ ਦੁਆਰਾ ਸਿੱਖਣਗੇ ਇਮਿਊਨਿਟੀ ਵਧਾਉਣ ਦੇ ਤਰੀਕੇ : ਡਿਪਟੀ ਕਮਿਸ਼ਨਰ

ਦੱਸ ਦਈਏ ਕਿ ਪੰਜਾਬ ਵਜ਼ਾਰਤ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ (MLA Fatehjang Singh Bajwa) ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਅਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ,ਇੱਕ ਮੰਤਰੀ ਦੇ ਜਵਾਈ ਨੂੰ ਆਬਕਾਰੀ ਇੰਸਪੈਕਟਰ (Excise Inspector) ਲਾਉਣ ਦਾ ਮਾਮਲਾ ਅਜੇ ਅੱਧ-ਵਿਚਾਲੇ ਹੀ ਲਟਕਿਆ ਹੋਇਆ ਹੈ,ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Senior Leader Bikram Singh Majithia) ਅਤੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਪੰਜਾਬ ਦੇ ਰਾਜਪਾਲ ਨੂੰ ਇਨ੍ਹਾਂ ਨਿਯੁਕਤੀਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ :- ਪੰਜਾਬ ਸਰਕਾਰ ਨੇ Covid-19 ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ,CBSE Pattern ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਕਾਂਗਰਸੀਆਂ ਦੇ ਪੁੱਤਰਾਂ ਨੂੰ ਯੋਗ ਨਾ ਹੋਣ ਦੇ ਬਾਵਜੂਦ ਨੌਕਰੀਆਂ ਦੇ ਕੇ ਭ੍ਰਿਸ਼ਟਾਚਾਰ ਨੂੰ ਕਾਨੂੰਨੀ ਮਾਨਤਾ ਦਿੱਤੀ ਹੈ,ਅਕਾਲੀ ਆਗੂਆਂ (Akali Leaders) ਨੇ ਇਸ ਮੁੱਦੇ ’ਤੇ ਕੈਪਟਨ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ,ਉਨ੍ਹਾਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਹੱਕਾਂ ਲਈ ਪੰਜਾਬ ਦੇ ਵਜ਼ੀਰਾਂ ਦੇ ਘਰਾਂ ਦਾ ਘਿਰਾਓ ਕਰਨ,ਉਨ੍ਹਾਂ ਮਰਹੂਮ ਮੁੱਖ ਮੰਤਰੀ ਦੇ ਪੋਤਰੇ ਨੂੰ ਡੀਐੱਸਪੀ (DSP) ਲਾਏ ਜਾਣ ਦਾ ਜ਼ਿਕਰ ਵੀ ਕੀਤਾ,ਇਕ ਪਾਸੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਜਦਕਿ ਦੂਜੇ ਪਾਸੇ ਸਰਕਾਰ ਨੇ ਖ਼ੁਦਕੁਸ਼ੀ ਕਰਨ ਵਾਲੇ 2000 ਕਿਸਾਨ ਪਰਿਵਾਰਾਂ, 500 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਅਤੇ ਪੈਰਾ ਓਲੰਪੀਅਨ (Para Olympian) ਨੂੰ ਕੀਤੇ ਵਾਅਦੇ ਅਨੁਸਾਰ ਨੌਕਰੀ ਦੇਣ ਤੋਂ ਨਾਂਹ ਕਰ ਦਿੱਤੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *