Gangster Jaipal Bhullar ਦਾ ਸਖ਼ਤ ਸੁਰੱਖਿਆ ਹੇਠ ਕੀਤਾ ਗਿਆ ਅੰਤਿਮ ਸਸਕਾਰ Gangster Jaipal Bhullar ਦਾ ਸਖ਼ਤ ਸੁਰੱਖਿਆ ਹੇਠ ਕੀਤਾ ਗਿਆ ਅੰਤਿਮ ਸਸਕਾਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
JAPAL BHULLER

ਗੈਂਗਸਟਰ ਜੈਪਾਲ ਭੁੱਲਰ ਦਾ ਸਖ਼ਤ ਸੁਰੱਖਿਆ ਹੇਠ ਕੀਤਾ ਗਿਆ ਅੰਤਿਮ ਸਸਕਾਰ,ਛੋਟੇ ਭਰਾ ਅੰਮ੍ਰਿਤ ਭੁੱਲਰ ਨੇ ਨਿਭਾਈਆਂ ਅੰਤਿਮ ਰਸਮਾਂ

4

AZAD SOCH:-

Ferozepur,(AZAD SOCH NEWS):-  ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਦਾ ਅੱਜ ਦੁਪਹਿਰ ਫ਼ਿਰੋਜ਼ਪੁਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ,ਪੀ.ਜੀ.ਆਈ. ਚੰਡੀਗੜ੍ਹ (PGI Chandigarh) ਤੋਂ ਦੁਬਾਰਾ ਪੋਸਟ ਮਾਰਟਮ (Postmortem) ਹੋਣ ਮਗਰੋਂ ਪਰਿਵਾਰ ਸਸਕਾਰ ਕਰਨ ਨੂੰ ਸਹਿਮਤ ਹੋ ਗਿਆ ਸੀ.ਇਸ ਮੌਕੇ ਜੈਪਾਲ ਭੁੱਲਰ (Jaipal Bhullar) ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਹੋਰ ਲੋਕ ਮੌਜੂਦ ਸਨ,ਜੈਪਾਲ ਭੁੱਲਰ ਦੇ ਛੋਟੇ ਭਰਾ ਅੰਮ੍ਰਿਤ ਭੁੱਲਰ (Amrit Bhullar) ਨੇ ਆਪਣੇ ਭਰਾ ਦੀਆਂ ਅੰਤਿਮ ਰਸਮਾਂ ਨਿਭਾਈਆਂ ਤੇ ਉਸ ਦੀ ਚਿਖਾ ਨੂੰ ਅਗਨੀ ਦਿੱਤੀ।

ਛੋਟੇ ਭਰਾ ਅੰਮ੍ਰਿਤ ਭੁੱਲਰ
ਛੋਟੇ ਭਰਾ ਅੰਮ੍ਰਿਤ ਭੁੱਲਰ

ਅੰਮ੍ਰਿਤ ਭੁੱਲਰ (Amrit Bhullar) ਨੂੰ ਕੱਲ੍ਹ ਬਠਿੰਡਾ ਜੇਲ੍ਹ (Bathinda Jail) ਤੋਂ ਸਖ਼ਤ ਸੁਰੱਖਿਆ ਹੇਠ ਭਰਾ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ,ਪੁਲਿਸ ਨੇ ਅੰਮ੍ਰਿਤਪਾਲ (Amritpal) ਦੀਆਂ ਹੱਥਕੜ੍ਹੀਆਂ ਨਹੀਂ ਖੋਲੀਆਂ,ਅੰਤਿਮ ਰਸਮਾਂ ਨਿਭਾਉਣ ਮੌਕੇ ਅੰਮ੍ਰਿਤਪਾਲ (Amritpal) ਨੇ ਭਰਾ ਦਾ ਘੜਾ ਹੱਥਕੜ੍ਹੀਆਂ ਲੱਗੀਆਂ ਵਿਚ ਹੀ ਭੰਨਿਆ ਅਤੇ ਭਰਾ ਦੀ ਚਿਤਾ ਨੂੰ ਅੱਗ ਦੇਣ ਮੌਕੇ ਵੀ ਬੱਝੀਆਂ ਹੱਥਕੜੀਆਂ ਵਿਚ ਦੋ ਪੁਲਿਸ ਮੁਲਾਜ਼ਮ ਨਾਲ ਹੀ ਇਹ ਰਸਮ ਨਿਭਾਉਂਦੇ ਦੇਖੇ ਗਏ,ਬਠਿੰਡਾ ਜੇਲ੍ਹ ‘ਚ ਬੰਦ ਜੈਪਾਲ ਭੁੱਲਰ ਦੇ ਛੋਟੇ ਭਰਾ ਅੰਮ੍ਰਿਤ ਭੁੱਲਰ (Amrit Bhullar) ਨੂੰ ਸੁਰੱਖਿਆ ਹੇਠ ਸ਼ਮਸ਼ਾਨ ਘਾਟ ਲਿਆਂਦਾ ਗਿਆ,ਅੰਮ੍ਰਿਤ ਭੁੱਲਰ (Amrit Bhullar) ਨੇ ਆਪਣੇ ਭਰਾ ਦੀਆਂ ਅੰਤਿਮ ਰਸਮਾਂ ਨਿਭਾਈਆਂ ਤੇ ਉਸ ਦੀ ਚਿਤਾ ਨੂੰ ਅਗਨੀ ਦਿੱਤੀ। 

ALSO READ:- ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਵੱਲੋਂ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਠੱਲ੍ਹਣ ਲਈ ਮਾਹਿਰਾਂ ਨਾਲ ਵਿਚਾਰ ਵਟਾਂਦਰਾ

ਪੀਜੀਆਈ (PGI) ਦੇ ਡਾਕਟਰਾਂ ਵੱਲੋਂ ਪੋਸਟਮਾਰਟਮ ਦੀ 7 ਪੇਜਾਂ ਦੀ ਰਿਪੋਰਟ ਤਿਆਰ ਕੀਤੀ ਗਈ, ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਜੈਪਾਲ ਭੁੱਲਰ ਦੀ ਮੌਤ ਬੁਲੇਟ ਗੋਲੀ ਲੱਗਣ ਨਾਲ ਹੀ ਹੋਈ ਹੈ,ਇਥੇ ਅਹਿਮ ਗੱਲ ਇਹ ਹੈ ਕਿ ਪੀਜੀਆਈ (PGI) ਦੇ ਡਾਕਟਰਾਂ ਦੇ ਬੋਰਡ ਨੂੰ ਕੋਲਕਾਤਾ ਵਿੱਚ ਹੋਏ ਪੋਸਟਮਾਰਟਮ ਦੀ ਰਿਪੋਰਟ (Postmortem Report) ਦੀ ਕਾਪੀ ਨਹੀਂ ਸੌਂਪੀ ਗਈ ਸੀ,ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਪਹਿਲੀ ਰਿਪੋਰਟ ਕੀ ਲਿਖਿਆ ਹੈ,ਰਿਪੋਰਟ ਵਿੱਚ ਸਾਫ ਕਿਹਾ ਗਿਆ ਹੈ ਕਿ ਗੋਲੀਆਂ ਲੱਗਣ ਨਾਲ ਹੀ ਹੋਈ ਹੈ,ਜ਼ਿਆਦਾ ਜ਼ਖਮ ਗੋਲੀਆਂ ਦੇ ਹੀ ਹਨ,ਉਸ ਦੇ ਸਰੀਰ ਵਿੱਚੋਂ ਮੈਟਲ ਵੀ ਮਿਲੇ ਹਨ,ਉਥੇ ਹੀ ਪਰਿਵਾਰ ਵੱਲੋਂ ਜਿਹੜੀ ਭੁੱਲਰ ਦੀ ਖੱਬੀ ਬਾਂਹ ਟੁੱਟਣ ਦੀ ਗੱਲ ਕਹੀ ਗਈ ਸੀ।

ਛੋਟੇ ਭਰਾ ਅੰਮ੍ਰਿਤ ਭੁੱਲਰ ਨੇ ਨਿਭਾਈਆਂ ਅੰਤਿਮ ਰਸਮਾਂ

ਉਸ ਬਾਰੇ ਵੀ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਵੀ ਗੋਲੀ ਲੱਗਣ ਕਰਕੇ ਹੀ ਹੋਇਆ ਸੀ,ਜੈਪਾਲ ਭੁੱਲਰ ਦਾ ਪਰਿਵਾਰ ਅਜੇ ਵੀ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਪਾ ਰਿਹਾ ਹੈ ਕਿ ਐਨਕਾਊਂਟਰ (Encounter) ਤੋ ਪਹਿਲਾਂ ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ਨਾਲ ਤਸ਼ੱਦਦ ਨਹੀਂ ਹੋਇਆ ਸੀ,ਕੱਲ੍ਹ ਰਾਤ ਹੀ ਇਹ ਰਿਪੋਰਟ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ,ਉਥੇ ਹੀ ਅੱਜ ਗੈਂਗਸਟਰ ਭੁੱਲਰ ਦਾ ਅੰਤਿਮ ਸੰਸਕਾਰ ਹੋਵੇਗਾ,ਦੱਸ ਦੇਈਏ ਕਿ ਪਰਿਵਾਰ ਦਾ ਕਹਿਣਾ ਸੀ ਕਿ ਐਨਕਾਊਂਟਰ (Encounter) ਤੋਂ ਪਹਿਲਾਂ ਗੈਂਗਸਟਰ ਜੈਪਾਲ ਭੁੱਲਰ (Gangster Jaipal Bhullar) ‘ਤੇ ਤਸ਼ੱਦਦ ਕੀਤਾ ਗਿਆ ਸੀ,ਉਸ ਦਾ ਦੁਬਾਰਾ ਪੋਸਟਮਾਰਟਮ (Postmortem) ਕਰਵਾਉਣ ਲਈ ਪਰਿਵਾਰ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ ਸੀ, ਜਿਸ ਤੋਂ ਬਾਅਦ ਹਾਈਕੋਰਟ (High Court) ਨੇ ਇਸ ਦੀ ਇਜਾਜ਼ਤ ਦੇ ਦਿੱਤੀ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *